Home » ਸੰਸਾਰ » ਜਰਮਨੀ » ਭਾਈ ਗਜਿੰਦਰ ਸਿੰਘ ਦਲ ਖਾਲਸਾ ਅਤੇ ਭਾਈ ਹਰਦੀਪ ਸਿੰਘ ਨਿਜਰ ਦੇ ਸ਼ਹੀਦੀ ਦਿਹਾੜਾ 13 ਜੁਲਾਈ ਨੂੰ ਮਨਾਇਆ ਜਾ ਰਿਹਾ ਗੁਰਦੁਆਰਾ ਫਰੈਂਕਫੋਰਟ ਅਖੰਡਪਾਠ ਹੋਏ ਆਰੰਭ।

ਭਾਈ ਗਜਿੰਦਰ ਸਿੰਘ ਦਲ ਖਾਲਸਾ ਅਤੇ ਭਾਈ ਹਰਦੀਪ ਸਿੰਘ ਨਿਜਰ ਦੇ ਸ਼ਹੀਦੀ ਦਿਹਾੜਾ 13 ਜੁਲਾਈ ਨੂੰ ਮਨਾਇਆ ਜਾ ਰਿਹਾ ਗੁਰਦੁਆਰਾ ਫਰੈਂਕਫੋਰਟ ਅਖੰਡਪਾਠ ਹੋਏ ਆਰੰਭ।

SHARE ARTICLE

211 Views

ਫਰੈਂਕਫਰਟ 11 ਜੁਲਾਈ : ਖਾਲਿਸਤਾਨ ਦੀ ਜੰਗੇ ਅਜ਼ਾਦੀ ਦੇ ਜਰਨੈਲ ਦਲ ਖਾਲਸਾ ਦੇ ਮੋਢੀ ਭਾਈ ਗਜਿੰਦਰ ਸਿੰਘ ਜੀ ਤੇ ਮਹਾਨ ਸ਼ਹੀਦ ਭਾਈ ਹਰਦੀਪ ਸਿੰਘ ਨਿੱਜਰ ਦੇ ਸ਼ਹਾਦਤ ਦਿਹਾੜੇ ਤੇ ਜੰਗੇ ਅਜ਼ਾਦੀ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਸ਼੍ਰੀ ਅਖੰਡ ਪਾਠ ਸਾਹਿਬ ਅਰੰਭ 13 ਜੁਲਾਈ ਦਿਨ ਐਤਵਾਰ ਨੂੰ ਸ਼੍ਰੀ ਅਖੰਡ ਪਾਠ ਸਹਿਬ ਜੀ ਦੇ ਭੋਗ 11:00 ਵਜੇ ਪੈਣਗੇ । ੳਪਰੰਤ ਦੀਵਾਨ ਸਜਣਗੇ ਜਿਸ ਵਿੱਚ ਪੰਥ ਪ੍ਰਸਿੱਧ ਗਿਆਨੀ ਸਰੂਪ ਸਿੰਘ ਕੰਡਿਆਣਾ ਦਾ ਜਥਾ ਢਾਡੀ ਵਾਰਾ ਤੇ ਪੰਥਕ ਬੁਲਾਰੇ ਸ਼ਰਧਾਂ ਦੇ ਫੁੱਲ ਅਰਪਣ ਕਰਨਗੇ ਸੋ ਸਮੂਹ ਸੰਗਤਾਂ ਨੂੰ ਵੱਧ ਤੋਂ ਵੱਧ ਸ਼ਹੀਦੀ ਸਮਾਗਮ ਵਿੱਚ ਸ਼ਾਮਲ ਹੋਣ ਦੀ ਨਿਮਰਤਾ ਸਾਹਿਤ ਬੇਨਤੀ ਹੈ । ਬੇਨਤੀ ਕਰਤਾ :- ਦਲ ਖਾਲਸਾ ਜਰਮਨੀ ਤੇ ਸਮੂਹ ਸਾਧ ਸੰਗਤ ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News