ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਵੱਲੋਂ ਪਟਵਾਰੀ ਗੁਰਪ੍ਰੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਗਿਆ ਦੁੱਖ ਸਾਂਝਾ 
ਖਾਲੜਾ 13 ਜੁਲਾਈ (ਗੁਰਪ੍ਰੀਤ ਸਿੰਘ ਸੈਡੀ) ਕਸਬਾ ਖਾਲੜਾ ਦੇ ਨੌਜਾਵਨ ਪਟਵਾਰੀ ਗੁਰਪ੍ਰੀਤ ਸਿੰਘ ਗੋਪੀ ਜਿਹਨਾਂ ਦਾ ਪਿਛਲੇ ਦਿਨੀਂ ਅਚਾਨਕ ਦਿਹਾਂਤ ਸੀ ਉਹਨਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ । ਸਰਵਨ ਸਿੰਘ ਧੁੰਨ ਨੇ ਕਿਹਾ ਪਟਵਾਰੀ ਗੁਰਪ੍ਰੀਤ ਸਿੰਘ ਦੇ ਜਾਣ ਨਾਲ ਜਿਥੇ ਪ੍ਰੀਵਾਰ ਨੂੰ ਘਾਟਾ ਪਿਆ ਹੈ ਉਥੇ ਹੀ ਸਾਨੂੰ ਸਾਰਿਆਂ ਨੂੰ ਬਹੁਤ ਘਾਟਾ ਪਿਆ ਉਹ ਬਹੁਤ ਨੇਕ ਅਤੇ ਮਿਲਾਪੜੇ ਸੁਭਾਅ ਦੇ ਮਾਲਕ ਸਨ।ਅਸੀਂ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਿਸ਼ ਕਰੇ ।ਇਸ ਮੌਕੇ ਜਸਵੰਤ ਸਿੰਘ ਜੋਧਪੁਰੀ, ਸਰਪੰਚ ਗੁਰਜੀਤ ਸਿੰਘ, ਗੋਰਵ ਖਾਲੜਾ, ਕਾਕਾ ਪਹਿਲਵਾਨ, ਗੁਰਲਾਲ ਸਿੰਘ ਜਰਮਨੀ, ਬਲਵਿੰਦਰ ਸਿੰਘ ਅੰਮ੍ਰਿਤਸਰ,ਦੀਪਕ ਅਰੋੜਾ, ਅਵਤਾਰ ਸਿੰਘ ਆਰੇ ਵਾਲੇ, ਪੰਚ ਅਮਨਦੀਪ ਸਿੰਘ, ਰੇਸਮ ਸਿੰਘ ਪੀਏ, ਹਰਜਿੰਦਰ ਸਿੰਘ ਬੁਰਜ ਪੀਏ, ਗੁਰਸੇਵਕ ਸਿੰਘ,ਸ਼ਿੰਦਰ ਸਿੰਘ ਆਦਿ ਪਰਿਵਾਰ ਮੈਂਬਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








