Home » ਮਾਝਾ » ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਤੇ ਕਰਵਾਏ ਗਏ ਧਾਰਮਿਕ ਮੁਕਾਬਲਿਆਂ ਦੌਰਾਨ ਵਰਦੇ ਮੀਹ ਵਿੱਚ ਵੀ ਬੱਚਿਆਂ ਨੇ ਸਜਾਈਆਂ ਆਪਣੇ ਸਿਰਾਂ ਤੇ ਦਸਤਾਰਾਂ । ਸੁਸਾਇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਅਤੇ ਸਕੂਲਾਂ ਦੇ ਪ੍ਰਬੰਧਕ ਜਨਾਂ ਦਾ ਕੀਤਾ ਗਿਆ ਧੰਨਵਾਦ

ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਤੇ ਕਰਵਾਏ ਗਏ ਧਾਰਮਿਕ ਮੁਕਾਬਲਿਆਂ ਦੌਰਾਨ ਵਰਦੇ ਮੀਹ ਵਿੱਚ ਵੀ ਬੱਚਿਆਂ ਨੇ ਸਜਾਈਆਂ ਆਪਣੇ ਸਿਰਾਂ ਤੇ ਦਸਤਾਰਾਂ । ਸੁਸਾਇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਅਤੇ ਸਕੂਲਾਂ ਦੇ ਪ੍ਰਬੰਧਕ ਜਨਾਂ ਦਾ ਕੀਤਾ ਗਿਆ ਧੰਨਵਾਦ

SHARE ARTICLE

301 Views

ਪੂਹਲਾ 14 ਜੁਲਾਈ (ਖਿਰਿਆ ਪੰਜਾਬ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ (ਰਜਿ: ) ਪੰਜਾਬ ਵੱਲੋਂ ਕਿਰਤੀ ਗੁਰਸਿੱਖ ਸੇਵਾ ਤੇ ਸਿਮਰਨ ਦੇ ਪੁੰਜ, ਵੰਡ ਛਕਣ ਲਈ ਹਮੇਸ਼ਾ ਤਤਪਰ ਰਹਿਣ ਵਾਲੀ ਰੱਬੀ ਰੂਹ ਭਾਈ ਤਾਰੂ ਸਿੰਘ ਜੀ ਪੂਹਲਾ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਂਦਿਆਂ ਹੋਇਆਂ ਬੱਚਿਆਂ ਦੇ ਦਸਤਾਰ, ਦੁਮਾਲਾ , ਗੁਰਬਾਣੀ ਕੰਠ ਅਤੇ ਸੁੰਦਰ ਲਿਖਾਈ ਮੁਕਾਬਲੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਭਾਈ ਤਾਰੂ ਸਿੰਘ ਜੀ ਪਿੰਡ ਪੂਹਲਾ ਵਿਖੇ ਕਰਵਾਏ ਗਏ ਜਿਸ ਵਿੱਚ ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਿੱਖੀਵਿੰਡ, ਬਾਬਾ ਦੀਪ ਸਿੰਘ ਕੈਂਬਰਿਜ ਸਕੂਲ ਪਹੂਵਿੰਡ, ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਪਹੂਵਿੰਡ, ਬਾਬਾ ਬੀਰ ਸਿੰਘ ਸਕੂਲ ਗੱਗੋ ਬੂਹਾ ਅਤੇ ਇਲਾਕੇ ਚੋਂ 200 ਤੋਂ ਵੱਧ ਬੱਚਿਆਂ ਅਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ । ਦਸਤਾਰ , ਦੁਮਾਲਾ ਮੁਕਾਬਲੇ ਵਿੱਚ ਚਾਰ ਗਰੁੱਪ, ਗੁਰਬਾਣੀ ਕੰਠ ਵਿੱਚ ਦੋ ਗਰੁੱਪ ਅਤੇ ਸੁੰਦਰ ਲਿਖਾਈ ਮੁਕਾਬਲੇ ਵਿੱਚ ਦੋ ਗਰੁੱਪ ਬਣਾ ਕੇ ਇਹ ਮੁਕਾਬਲੇ ਕਰਵਾਏ ਗਏ। ਹਰੇਕ ਗਰੁੱਪ ਵਿੱਚੋਂ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਸੀਲਡਾਂ, ਗੁਰੂ ਗ੍ਰੰਥ ਸਾਹਿਬ ਜੀ ਬਾਰੇ ਜਾਣਕਾਰੀ ਦਰਸਾਉਂਦੀ ਤਸਵੀਰ ਅਤੇ ਸਿੱਖਸ ਫਾਰ ਹਿਊਮਨਟੀ ਕਨੇਡਾ ਵੱਲੋਂ ਪ੍ਰਕਾਸ਼ਿਤ ਕਿਤਾਬ ਸੁਖਮਨੀ ਬਾਣੀ ਦੇ ਕੇ ਸਨਮਾਨਿਤ ਕੀਤਾ ਗਿਆ। ਬਾਕੀ ਸਾਰਿਆਂ ਬੱਚਿਆਂ ਦੀ ਮੈਡਲ ਅਤੇ ਧਾਰਮਿਕ ਸਾਹਿਤ ਦੇ ਕੇ ਹੌਸਲਾ ਅਫਜਾਈ ਕੀਤੀ ਗਈ। ਸਕੂਲਾਂ ਵੱਲੋਂ ਪਹੁੰਚੇ ਹੋਏ ਬੱਚਿਆਂ ਨੇ ਇਤਿਹਾਸ ਸਮਾਜਿਕ ਕੁਰੀਤੀਆਂ ਬਾਬਤ ਆਪਣੀਆਂ ਕਵਿਤਾਵਾਂ ਪੇਸ਼ ਕੀਤੀਆਂ ਜਿਨਾਂ ਨੂੰ ਮੈਡਲਾਂ ਦੇ ਨਾਲ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਉਚੇਚੇ ਤੌਰ ਤੇ ਸੁਸਾਇਟੀ ਦੇ ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਖਜ਼ਾਨਚੀ ਗੁਰਜੰਟ ਸਿੰਘ ਭਿੱਖੀਵਿੰਡ, ਜ਼ਿਲਾ ਕੋਆਰਡੀਨੇਟਰ ਭਾਈ ਮਨਦੀਪ ਸਿੰਘ ਘੋਲੀਆਂ ਕਲਾਂ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਹਾਜਰੀ ਭਰੀ। ਉਹਨਾਂ ਨੇ ਬੱਚਿਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਵਰਦੇ ਮੀਹ ਦੇ ਵਿੱਚ ਇਸ ਤਰ੍ਹਾਂ ਵੱਡੀ ਗਿਣਤੀ ਵਿੱਚ ਤੁਹਾਡਾ ਮੁਕਾਬਲਿਆਂ ਦੀ ਪ੍ਰਤੀ ਉਤਸ਼ਾਹ ਵਿਖਾਉਣਾ ਇਸ ਗੱਲ ਦਾ ਪ੍ਰਤੀਕ ਹੈ ਕਿ ਪੰਜਾਬ ਅਤੇ ਇਸ ਦੀ ਨੌਜਵਾਨੀ ਜਾਗ ਚੁੱਕੀ ਹੈ ਅਤੇ ਉਹ ਭਾਈ ਤਾਰੂ ਸਿੰਘ ਜੀ ਦੇ ਦਰਸਾਏ ਮਾਰਗ ਤੇ ਚੱਲਣ ਦੇ ਲਈ ਤਿਆਰ ਹੈ। ਉਹਨਾਂ ਕਿਹਾ ਬਸ ਸਾਡੀਆਂ ਧਾਰਮਿਕ ਸੰਸਥਾਵਾਂ ਅਤੇ ਮਾਤਾ ਪਿਤਾ ਨੂੰ ਇਸ ਪਨੀਰੀ ਨੂੰ ਸਾਂਭਣ ਦੀ ਲੋੜ ਹੈ ਅਤੇ ਗੁਰਸਿੱਖੀ ਦੇ ਮਾਰਗ ਪ੍ਰਤੀ ਪ੍ਰੇਰਤ ਕਰਨ ਦੀ ਲੋੜ ਹੈ। ਦਸਤਾਰ ਦੁਮਾਲਾ ਮੁਕਾਬਲੇ ਵਿੱਚ ਜੱਜਮੈਂਟ ਦੀ ਭੂਮਿਕਾ ਸੀਨੀਅਰ ਕੋਆਰਡੀਨੇਟਰ ਹਰਜੀਤ ਸਿੰਘ ਲਹਿਰੀ, ਸਾਜਨ ਪ੍ਰੀਤ ਸਿੰਘ ਮਰਗਿੰਦਪੁਰਾ, ਹਰਮਨ ਦੀਪ ਸਿੰਘ ਭਿੱਖੀਵਿੰਡ, ਹੁਸਨਦੀਪ ਸਿੰਘ, ਸੁਖਮਨਦੀਪ ਸਿੰਘ, ਗਗਨਦੀਪ ਸਿੰਘ ਭਿੱਖੀਵਿੰਡ, ਰਨਬੀਰ ਸਿੰਘ ਵੀਰਮ, ਗੁਰਬਾਣੀ ਕੰਠ ਮੁਕਾਬਲੇ ਦੀ ਜੱਜਮੈਂਟ ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਖਾਲੜਾ ਅਤੇ ਹੈਡ ਗ੍ਰੰਥੀ ਗੁਰਦੁਆਰਾ ਭਾਈ ਤਾਰੂ ਸਿੰਘ ਜੀ ਭਾਈ ਮਨਦੀਪ ਸਿੰਘ ਵੱਲੋਂ ਅਤੇ ਸੁੰਦਰ ਲਿਖਾਈ ਮੁਕਾਬਲੇ ਦੀ ਜੱਜਮੈਂਟ ਦੀ ਸੇਵਾ ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਪ੍ਰਚਾਰਕ ਭਾਈ ਹਰਜੀਤ ਸਿੰਘ ਵਾਂ, ਭਾਈ ਜਸ਼ਨਦੀਪ ਸਿੰਘ ਵੱਲੋਂ ਬਾਖੂਬੀ ਨਿਭਾਈ ਗਈ। ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ ਜਰਮਨ, ਵਾਈਸ ਕਨਵੀਨਰ ਭਾਈ ਹਰਜੀਤ ਸਿੰਘ ਆਸਟਰੇਲੀਆ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ ਇਲਾਕੇ ਦੀਆਂ ਸੰਗਤਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਕੂਲਾਂ ਦੇ ਪ੍ਰਿੰਸੀਪਲ ਅਧਿਆਪਕ ਸਾਹਿਬਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੁਸਾਇਟੀ ਵੱਲੋਂ ਇਹ ਸਭ ਕਾਰਜ ਆਪ ਸਭਨਾ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਹਨ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਜਗੀਰ ਸਿੰਘ ਜੀ, ਰਸੀਵਰ ਰਸ਼ਪਾਲ ਸਿੰਘ ਅਤੇ ਬਾਬਾ ਹਰ ਮੋਹਿੰਦਰ ਸਿੰਘ ਸੇਵਾਦਾਰ ਬੀਬੀ ਕੌਲਾਂ ਜੀ ਭਲਾਈ ਟਰਸਟ ਨੇ ਸੋਸਾਇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਹਰੇਕ ਪ੍ਰਕਾਰ ਦਾ ਸਹਿਯੋਗ ਦੇਣ ਦਾ ਭਰੋਸਾ ਦਵਾਇਆ‌। ਇਸ ਮੌਕੇ ਕੋਆਰਡੀਨੇਟਰ ਹਰਪ੍ਰੀਤ ਸਿੰਘ ਪੱਟੀ, ਅਕਾਸ਼ਦੀਪ ਸਿੰਘ ਪੱਟੀ, ਵਜ਼ੀਰ ਸਿੰਘ ਆਸਲ , ਗੁਰਮੀਤ ਸਿੰਘ ਮਾਲੂਵਾਲ, ਬਾਬਾ ਸੁਖਦੀਪ ਸਿੰਘ, ਭਾਈ ਬਲਰਾਜ ਸਿੰਘ, ਪ੍ਰਚਾਰਕ ਭਾਈ ਸਤਵੰਤ ਸਿੰਘ, ਭਾਈ ਲਖਵਿੰਦਰ ਸਿੰਘ ਵਾੜਾ ਸ਼ੇਰ ਸਿੰਘ, ਭਾਈ ਦਿਲਬਾਗ ਸਿੰਘ ਸੁਰਸਿੰਘ, ਮਾਸਟਰ ਸੁਖਰਾਜ ਸਿੰਘ ਬੋਪਾਰਾਏ, ਭਾਈ ਮਨਜੀਤ ਸਿੰਘ ਅਹਿਮਦਪੁਰ, ਗੁਰਵਿੰਦਰ ਸਿੰਘ ਸਦਿਓੜਾ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਅਖੀਰ ਵਿੱਚ ਸੰਗਤਾਂ ਨੇ ਗੁਰੂ ਕੇ ਲੰਗਰ ਦਾ ਭਰਪੂਰ ਆਨੰਦ ਮਾਣਿਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News