Home » ਸੰਸਾਰ » ਸਹੀਦ ਸਿੰਘਾ ਨੂੰ ਸਮਰਪਿਤ ਕਬੱਡੀ ਕੱਪ ਗੁਰਦੁਆਰਾ ਗੁਰੂ ਨਾਨਕ ਦਰਬਾਰ ਲਸਾਲ ਕੈਨੇਡਾ ਦੇ ਗਰਾਊਡ ਵਿੱਚ 3 ਅਗਸਤ ਨੂੰ ਹੋਣਗੇ

ਸਹੀਦ ਸਿੰਘਾ ਨੂੰ ਸਮਰਪਿਤ ਕਬੱਡੀ ਕੱਪ ਗੁਰਦੁਆਰਾ ਗੁਰੂ ਨਾਨਕ ਦਰਬਾਰ ਲਸਾਲ ਕੈਨੇਡਾ ਦੇ ਗਰਾਊਡ ਵਿੱਚ 3 ਅਗਸਤ ਨੂੰ ਹੋਣਗੇ

SHARE ARTICLE

163 Views

ਨਵੀਂ ਦਿੱਲੀ 14 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਸ਼ਾਨੇ ਪੰਜਾਬ ਮੌਂਟਰੀਆਲ ਤੇ ਜੰਗ ਸਪੋਰਟਸ ਕਲੱਬ ਵਲ਼ੋ ਸਹੀਦ ਸਿੰਘਾ ਨੂੰ ਸਮਰਪਿਤ ਕਬੱਡੀ ਕੱਪ ਗੁਰਦੁਆਰਾ ਗੁਰੂ ਨਾਨਕ ਦਰਬਾਰ ਲਸਾਲ, ਮੌਂਟਰੀਆਲ, ਕੈਨੇਡਾ ਦੇ ਗਰਾਊਡ ਵਿੱਚ 3 ਅਗਸਤ ਦਿਨ ਐਤਵਾਰ ਨੂੰ ਸਵੇਰੇ 11 ਵਜੇ ਕਰਵਾਇਆ ਜਾ ਰਿਹਾ ਹੈ । ਇਸ ਪ੍ਰਤੀਯੋਗਿਤਾ ਵਿੱਚ ਕਬੱਡੀ ਦੇ 6 ਕਲੱਬਾ ਦੀਆਂ ਟੀਮਾਂ ਹਿੱਸਾ ਲੈ ਰਹੀਆ ਹਨ । ਜਿਨ੍ਹਾਂ ਵਿੱਚ ਪੰਜਾਬ, ਹਰਿਆਣਾ ਤੇ ਪਾਕਿਸਤਾਨ ਦੇ ਚੋਟੀ ਦੇ ਖਿਡਾਰੀ ਅਪਣੀ ਖੇਡ ਦੇ ਜੋਹਰ ਵਿਖਾਉਣਗੇ । ਇਸਦੇ ਬਾਰੇ ਜਾਣਕਾਰੀ ਦਿੰਦੇ ਹੋਏ ਪਰਮਿੰਦਰ ਸਿੰਘ ਪਾਗਲੀ ਤੇ ਨਰਿੰਦਰ ਸਿੰਘ ਮਿਨਹਾਸ ਨੇ ਦੱਸਿਆ ਕੀ ਟੂਰਨਾਮੈਂਟ ਦੇ ਸਾਰੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ ਤੇ ਪ੍ਰੋਗਰਾਮ ਕਰਵਾਉਣ ਵਿਚ ਸਹਿਯੋਗ ਕਰਣ ਵਾਲੀ ਸਾਰੀ ਟੀਮ ਜਿਸ ਵਿੱਚ ਬਲਰਾਜ ਸਿੰਘ ਢਿੱਲੋ, ਜਤਿੰਦਰ ਸਿੰਘ ਮੁਲਤਾਨੀ, ਸਰਬਜੀਤ ਸਿੰਘ ਮਿਨਹਾਸ, ਜਸਪਾਲ ਸਿੰਘ ਢਿੱਲੋ, ਦੀਪ ਜੰਡੂ, ਸੁਰਜੀਤ ਸਿੰਘ, ਚਰਨਜੀਤ ਸਿੰਘ ਅਤੇ ਹੋਰ ਵਲੰਟੀਅਰ ਵੀਰ ਪੂਰੀ ਤਨਦੇਹੀ ਨਾਲ ਸੇਵਾਵਾ ਨਿਭਾ ਰਹੇ ਹਨ, ਉਨ੍ਹਾਂ ਦਾ ਵਿਸੇਸ਼ ਤੋਰ ਤੇ ਧੰਨਵਾਦ ਕਰਦੇ ਹਾਂ । ਇਸਦੇ ਨਾਲ ਹੀ ਸਾਰੇ ਸਪਾਂਸਰ ਵੀਰਾ ਦਾ ਜਿਹਨਾ ਦੇ ਸਹਿਯੋਗ ਸਦਕਾ ਇਹ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ ਵਿਸ਼ੇਸ਼ ਤੌਰ ਤੇ ਧੰਨਵਾਦੀ ਹਾਂ । ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵੱਲੋਂ ਜਸਵਿੰਦਰ ਸਿੰਘ ਨੇ ਖੇਡ ਪ੍ਰੇਮੀਆਂ ਨੂੰ ਬੇਨਤੀ ਕੀਤੀ ਕੀ ਟੂਰਨਾਮੈਂਟ ਤੇ ਕਿਸੇ ਵੀ ਤਰਾ ਦਾ ਨਸ਼ਾ ਕਰਕੇ ਆਉਣ ਦੀ ਮਨਾਹੀ ਹੈ ਸਕਿਓਰਟੀ ਦਾ ਖਾਸ ਪ੍ਰਬੰਧ ਹੈ ਤੇ ਨਸ਼ਾ ਕਰਣ ਜਾ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਕਰਣ ਵਾਲਿਆ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ । ਅੰਤ ਵਿਚ ਉਨ੍ਹਾਂ ਨੇ ਸਮੂੰਹ ਖੇਡ ਪਰੇਮੀਆ ਨੂੰ ਇਸ ਟੂਰਨਾਮੈਂਟ ਵਿਚ ਵੱਧ ਚੜ ਕੇ ਆਉਣ ਦੀ ਬੇਨਤੀ ਕੀਤੀ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ