Home » ਨਵੀਂ ਦਿੱਲੀ » ਅਕਾਲੀ ਦਲ ਦੇ ਵਿਧੀ ਵਿਧਾਨ ਅਤੇ ਨੀਤੀ ਸਬੰਧੀ ਮਸਤੂਆਣਾ ਸਾਹਿਬ ਵਿਖੇ ਹੋਵੇਗੀ ਤਿੰਨ ਦਿਨਾਂ ਵਿਚਾਰ ਚਰਚਾ

ਅਕਾਲੀ ਦਲ ਦੇ ਵਿਧੀ ਵਿਧਾਨ ਅਤੇ ਨੀਤੀ ਸਬੰਧੀ ਮਸਤੂਆਣਾ ਸਾਹਿਬ ਵਿਖੇ ਹੋਵੇਗੀ ਤਿੰਨ ਦਿਨਾਂ ਵਿਚਾਰ ਚਰਚਾ

SHARE ARTICLE

305 Views

ਨਵੀਂ ਦਿੱਲੀ, 17 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- 2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਅਕਾਲੀ ਦਲ ਬਾਦਲ ਵਿਚ ਸਰਗਰਮ ਰਹੇ ਵੱਖ-ਵੱਖ ਵੋਟ ਰਾਜਨੀਤਕ ਆਗੂਆਂ, ਸ਼ਿਰੋਮਣੀ ਗੁਰਦੁਆਰਾ ਪਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਤਖਤਾਂ ਦੇ ਜਥੇਦਾਰਾਂ ਵਲੋਂ ਸਾਂਝੇ ਰੂਪ ਵਿਚ ਸੰਗਤ ਦੇ ਸਨਮੁਖ ਪੰਜ ਗੁਨਾਹ ਕਬੂਲ ਕੀਤੇ ਗਏ ਸਨ, ਜਿਨ੍ਹਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋਖੀਆਂ ਤੇ ਸ਼ਬਦ ਗੁਰੂ ਦੀ ਘੋਰ ਬੇਅਦਬੀ ਕਰਨ ਵਾਲਿਆਂ (ਜਿਵੇਂ ਕਿ ਸਿਰਸੇ ਵਾਲੇ ਪਾਖੰਡੀ) ਨਾਲ ਸਾਂਝ ਰੱਖਣੀ ਤੇ ਉਹਨਾ ਦੀ ਪੁਸ਼ਤਪੁਨਾਹੀ ਕਰਨੀ, ਗੁਰੂ ਖਾਲਸਾ ਪੰਥ ਦੇ ਦੋਖੀਆਂ ਤੇ ਸਿੱਖਾਂ ਦੀ ਨਸਲਕੁਸ਼ੀ ਕਰਨ ਵਾਲੇ ਜਾਲਮ ਪੁਲਿਸ ਅਫਸਰਾਂ ਨੂੰ ਪ੍ਰਸ਼ਾਸਨਿਕ ਅਤੇ ਰਾਜਸੀ ਅਹੁਦੇ ਦੇਣੇ ਤੇ ਉਹਨਾ ਦੀ ਪੁਸ਼ਤਪਨਾਹੀ ਕਰਨੀ, ਸ੍ਰੀ ਅਕਾਲ ਤਖਤ ਸਾਹਿਬ ਦੀ ਸਿਰਮੌਰਤਾ ਅਤੇ ਸਾਖ ਨੂੰ ਢਾਹ ਲਾਉਣੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਾਰਮਿਕ ਸਾਖ, ਖੁਦਮੁਖਤਿਆਰੀ ਅਤੇ ਨਿਰਪੱਖਤਾ ਨੂੰ ਢਾਹ ਲਾਉਣੀ ਅਤੇ ਸਿੱਖਾਂ ਦੀ ਜਥੇਬੰਦੀ ਅਕਾਲੀ ਦਲ ਦਾ ਚਰਿੱਤਰ ਬਦਲ ਕੇ ਇਸ ਨੂੰ ਪੰਜਾਬੀ ਪਾਰਟੀ ਬਣਾਉਣ ਵਰਗੇ ਗੁਨਾਹ ਸ਼ਾਮਲ ਹਨ। ਅਕਾਲੀ ਦਲ ਦੇ ਇਸ ਸਥਿਤੀ ਵਿੱਚ ਪਹੁੰਚਣ ਸਬੰਧੀ ਮੰਥਨ ਹੋਣਾ ਚਾਹੀਦਾ ਸੀ ਜੋ ਨਹੀਂ ਹੋ ਸਕਿਆ ਜਿਸ ਕਰਕੇ ਪੁਨਰ ਸੁਰਜੀਤੀ ਕਰਨ ਦੇ ਵਿਧੀ ਵਿਧਾਨ ਅਤੇ ਨੀਤੀ ਵਿੱਚ ਖੱਪਾ ਰਹਿ ਗਿਆ ਹੈ। ਇਸ ਸਾਰੇ ਕਰਕੇ ਪੰਥ ਵਿਚ ਸੂਤਰਧਾਰਤਾ ਹੋਣ ਦੀ ਬਜਾਏ ਖਿੰਡਾਓ ਅਤੇ ਭੰਬਲਭੂਸਾ ਹੋਰ ਵੀ ਵਧ ਗਿਆ ਹੈ। ਰਹਿ ਗਏ ਖੱਪੇ ਨੂੰ ਦੂਰ ਕਰਨ ਹਿਤ ਅਤੇ ਇਸ ਅਸਪਸ਼ਟਤਾ ਅਤੇ ਦੁਬਿਧਾ ਦੇ ਮਹੌਲ ਵਿੱਚ ਅੱਜ ਮਾਲਵੇ ਦੇ ਸਿੱਖੀ ਦੇ ਕੇਂਦਰ ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਦੇ ਨੁਮਾਇੰਦੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਤੇ ਹੋਰ ਪੰਥਕ ਜਥਿਆਂ ਅਤੇ ਸਖਸ਼ੀਅਤਾਂ ਦੀ ਇੱਕ ਬੈਠਕ ਹੋਈ, ਜਿਸ ਵਿੱਚ ਇਹ ਗੱਲ ਉੱਭਰ ਕੇ ਆਈ ਕਿ ਇਨਾਂ ਸਭ ਕੁਝ ਵਾਪਰਨ ਤੋਂ ਬਾਅਦ ਅਕਾਲੀ ਦਲ ਵਿੱਚ ਗੱਲ ਸਿਰਫ਼ ਚਿਹਰੇ ਬਦਲਣ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ ਸਗੋਂ ਲੋੜ ਤਾਂ ਢਾਂਚਾਗਤ ਤਬਦੀਲੀਆਂ ਦੀ ਹੈ ਜਿਸ ਪਾਸੇ ਠੋਸ ਯਤਨ ਨਹੀ ਹੋ ਸਕੇ। ਇਹ ਸਮਾਂ ਐਲਾਨ ਕਰਨ ਦਾ ਨਹੀਂ ਸਗੋਂ ਗੰਭੀਰ ਵਿਚਾਰ ਕਰਨ ਦਾ ਹੈ। ਬੈਠਕ ਵਿੱਚ ਇਹ ਤੈਅ ਹੋਇਆ ਕਿ ਅਕਾਲੀ ਦਲ ਦਾ ਵਿਧੀ ਵਿਧਾਨ ਅਤੇ ਨੀਤੀ ਨੂੰ ਸਪਸ਼ਟ ਕਰਨ ਲਈ ਦੇਸ਼ ਵਿਦੇਸ਼ ਤੋਂ ਸਮੁੱਚੇ ਸਿੱਖ ਨੁਮਾਇੰਦਿਆ ਨਾਲ ਵਿਚਾਰ ਚਰਚਾ ਕੀਤੀ ਜਾਵੇ। ਇਹ ਵਿਚਾਰ ਚਰਚਾ ਮਸਤੂਆਣਾ ਸਾਹਿਬ ਵਿਖੇ 1 ਅਗਸਤ ਤੋਂ 3 ਅਗਸਤ 2025 ਤੱਕ ਹੋਵੇਗੀ। ਵਿਚਾਰ ਚਰਚਾ ਦੌਰਾਨ ਆਏ ਵਿਚਾਰਾਂ ਦੇ ਆਧਾਰ ’ਤੇ ਲਿਖਤੀ ਖਰੜਾ ਵੀ ਤਿਆਰ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਇਤਿਹਾਸ ਵਿਚ ਪੰਥ ਦੇ ਅਜਿਹੇ ਮਸਲਿਆਂ ਸਬੰਧੀ ਸੰਤ ਅਤਰ ਸਿੰਘ ਜੀ ਦੀ ਅਹਿਮ ਭੂਮਿਕਾ ਰਹੀ ਹੈ ਜਿਸ ਕਰਕੇ ਇਹ ਵਿਚਾਰ ਚਰਚਾ ਸੰਤ ਅਤਰ ਸਿੰਘ ਜੀ ਦੀ 100 ਸਾਲਾ ਬਰਸੀ ਨੂੰ ਸਮਰਪਿਤ ਹੋਵੇਗੀ, ਇਸ ਤੋਂ ਬਾਅਦ ਇਸੇ ਲੜੀ ਤਹਿਤ ਪੰਥ ਪੰਜਾਬ ਦੇ ਹੋਰ ਅਹਿਮ ਮੁੱਦਿਆਂ ‘ਤੇ ਵੀ ਸਮਾਗਮ ਉਲੀਕੇ ਜਾਣਗੇ।
ਇਹ ਜਾਣਕਾਰੀ ਬਾਬਾ ਹਰਦੀਪ ਸਿੰਘ ਮਹਿਰਾਜ ਵਲੋਂ ਜਾਰੀ ਪ੍ਰੈਸ ਬਿਆਨ ਵਿੱਚ ਦਿੱਤੀ ਗਈ। ਇਸ ਬੈਠਕ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਨਾਲ ਅਕਾਲ ਕਾਲਜ ਕੌਂਸਲ ਤੋਂ ਸਕੱਤਰ ਸ.ਜਸਵੰਤ ਸਿੰਘ ਖਹਿਰਾ, ਕੌਂਸਲ ਮੈਂਬਰ ਗਮਦੂਰ ਸਿੰਘ, ਸਿਆਸਤ ਸਿੰਘ ਗਿੱਲ, ਗੁਰਜੰਟ ਸਿੰਘ ਦੁੱਗਾਂ ਅਤੇ ਡਾ. ਗੁਰਮੀਤ ਸਿੰਘ, ਲਖਵਿੰਦਰ ਸਿੰਘ ਕਾਨ੍ਹੇਕੇ (ਦੀਵਾਨ ਟੋਡਰ ਮੱਲ ਸੋਸਾਇਟੀ), ਲੁਧਿਆਣਾ ਤੋਂ ਇੰਟਰਨੇਸ਼ਨਲ ਸਿੱਖ ਫੈਡਰੇਸ਼ਨ ਨਾਲ ਸਬੰਧਤ ਸ.ਮੇਜਰ ਸਿੰਘ, ਸ.ਜਸਪਾਲ ਸਿੰਘ ਅਤੇ ਸ.ਅਜਮੇਰ ਸਿੰਘ ਮੰਡੇਰ ਅਤੇ ਹੋਰ ਬਹੁਤ ਸਾਰੀ ਸੰਸਥਾਵਾਂ ਤੋਂ ਸਖਸੀਅਤਾਂ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ: ਪਰਮਜੀਤ ਸਿੰਘ ਵੀਰਜੀ 👉 ਕਕਾਰ ਅੰਮ੍ਰਿਤਧਾਰੀ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਹਨ ਅਨਖਿੜਵਾਂ ਅੰਗ

ਪੰਜਾਬ ਅੰਦਰ ਮੁੜ 90 ਦੇ ਦਹਾਕੇ ਵਾਂਗ ਜ਼ੁਲਮ, ਮਨੁੱਖੀ ਅਧਿਕਾਰਾਂ ਦਾ ਘਾਣ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਵਿਵਹਾਰ ਚਿੰਤਾਜਨਕ: ਪੰਥਕ ਜਥੇਬੰਦੀਆਂ ਜਰਮਨੀ 👉 ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਹਮਦਰਦੀ ਦਾ ਇਜ਼ਹਾਰ