Home » ਸੰਸਾਰ » ਯੂਰਪ » ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਫੋਨਤਾਨੈਲੇ ਇਟਲੀ ਵਿਖੇ 4 ਅਗਸਤ ਤੋਂ 17 ਅਗਸਤ ਤੱਕ ਬੱਚਿਆਂ ਦਾ ਗੁਰਮਤਿ ਸਿੱਖਲਾਈ ਕੈਂਪ ਲਗਾਇਆ ਜਾ ਰਿਹਾ ਹੈ।

ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਫੋਨਤਾਨੈਲੇ ਇਟਲੀ ਵਿਖੇ 4 ਅਗਸਤ ਤੋਂ 17 ਅਗਸਤ ਤੱਕ ਬੱਚਿਆਂ ਦਾ ਗੁਰਮਤਿ ਸਿੱਖਲਾਈ ਕੈਂਪ ਲਗਾਇਆ ਜਾ ਰਿਹਾ ਹੈ।

SHARE ARTICLE

174 Views

ਆਖਨ 31 ਜੁਲਾਈ ( ਜਗਦੀਸ਼ ਸਿੰਘ ) ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਅਤੇ ਗੁਰਮਤਿ ਦੀ ਸਿੱਖਿਆ ਦੇਣ ਲਈ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਫੋਨਤਾਨੈਲੇ ਇਟਲੀ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 4 ਅਗਸਤ ਤੋਂ ਬੱਚਿਆਂ ਦਾ ਗੁਰਮਤਿ ਸਿੱਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਵਿੱਚ ਗੁਰਮਤਿ ਅਤੇ ਪੰਜਾਬੀ ਦੀਆਂ ਗੁਰਬਾਣੀ ਸੰਥਿਆਂ, ਕੀਰਤਨ, ਅਤੇ ਦਸਤਾਰਾਂ ਸਜਾਉਣ ਦੀ ਸਿੱਖਿਆ ਵੀ ਦਿਤੀ ਜਾਵੇਗੀ। ਕੈਂਪ ਵਿਚ ਗੁਣਾਂ ਨਾਲ ਸਾਂਝ ਪਾਉਣ ਲਈ ਆਪ ਆਓ ਤੇ ਆਪਣੇ ਬੱਚਿਆਂ ਨੂੰ ਨਾਲ ਲਿਆਓ।
ਗੁਰਮਤਿ ਸਿੱਖਲਾਈ ਜਮਾਤਾਂ ਸਵੇਰੇ 9 ਵਜੇ ਤੋ ਸ਼ਾਮ ਤਕ ਲਗਣ ਗੀਆ । ਭਾਈ ਜਗਦੀਸ਼ ਸਿੰਘ ਸਿੱਖ ਸੰਦੇਸਾ ਜਰਮਨੀ ਵਾਲੇ ਗੁਰਮਤਿ ਦੀਆ ਤੇ ਗੁਰਬਾਣੀ ਦੀਆ ਕਲਾਸਾਂ ਲਗਾਉਣ ਦੀਆ ਸੇਵਾਵਾਂ ਨਿਭਾਉਣਗੇ। ਕੈਂਪ ਵਿਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਅਤੇ ਵੱਡਿਆਂ ਦੀ ਗੁਰਮਤਿ ਪ੍ਰੀਖਿਆ ਵੀ ਲਈ ਜਾਵੇਗੀ। ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ ਅਤੇ ਕੈਂਪ ਵਿਚ ਹਿਸਾ ਲੈਣ ਵਾਲੇ ਅਤੇ ਕੈਂਪ ਵਿਚ ਸੇਵਾ ਕਰਨ ਵਾਲੇ ਸੇਵਾਦਾਰ ਵੀਰਾਂ ਅਤੇ ਭੈਣਾਂ ਦਾ ਵੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਕੀਤਾ ਜਾਵੇਗਾ। ਕੈਂਪ ਵਿਚ ਪੰਜਾਬੀ ਪ੍ਰਸ਼ਨ ਮੰਚ ਮੁਕਾਬਲੇ ਵੀ ਕਰਵਾਏ ਜਾਣਗੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ