Home » ਮਾਝਾ » ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 72 ਟੀਮਾਂ ਦੇ ਮੁਕਾਬਲੇ 4 ਅਗਸਤ ਨੂੰ: ਦਸਤੂਰ -ਇ-ਦਸਤਾਰ ਲਹਿਰ ਪੰਜਾਬ ਘਰਿਆਲਾ, ਵਲਟੋਹਾ, ਅਮਰਕੋਟ ਅਤੇ ਖੇਮਕਰਨ ਏਰੀਏ ਦੇ ਆਸ ਪਾਸ ਦੇ 18 ਸਕੂਲਾਂ ਦੇ ਬੱਚੇ ਲੈਣਗੇ ਭਾਗ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 72 ਟੀਮਾਂ ਦੇ ਮੁਕਾਬਲੇ 4 ਅਗਸਤ ਨੂੰ: ਦਸਤੂਰ -ਇ-ਦਸਤਾਰ ਲਹਿਰ ਪੰਜਾਬ ਘਰਿਆਲਾ, ਵਲਟੋਹਾ, ਅਮਰਕੋਟ ਅਤੇ ਖੇਮਕਰਨ ਏਰੀਏ ਦੇ ਆਸ ਪਾਸ ਦੇ 18 ਸਕੂਲਾਂ ਦੇ ਬੱਚੇ ਲੈਣਗੇ ਭਾਗ

SHARE ARTICLE

48 Views

ਵਲਟੋਹਾ 2 ਜੁਲਾਈ (ਜਗਜੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਘਰਿਆਲਾ, ਵਲਟੋਹਾ , ਖੇਮਕਰਨ ਅਤੇ ਅਮਰਕੋਟ ਦੇ ਆਲੇ ਦੁਆਲੇ ਦੇ 18 ਸਕੂਲਾਂ, ਸੰਤ ਸਿਪਾਹੀ ਸੀਨੀਅਰ ਸੈਕੈਂਡਰੀ ਸਕੂਲ ਘਰਿਆਲਾ, ਸੇਂਟ ਸੋਲਜਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੂਨੀਆ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਵਰਨਾਲਾ, ਸਾਹਿਬਜ਼ਾਦਾ ਅਜੀਤ ਸਿੰਘ ਸੀਨੀਅਰ ਸੈਕੈਂਡਰੀ ਸਕੂਲ ਵਰਨਾਲਾ, ਸ਼ਹੀਦ ਭਗਤ ਸਿੰਘ ਸੀਨੀਅਰ ਸੈਕੈਂਡਰੀ ਸਕੂਲ , ਦਸ਼ਮੇਸ਼ ਸੀਨੀਅਰ ਸੈਕੈਂਡਰੀ ਸਕੂਲ, ਸਰਦਾਰ ਹਰੀ ਸਿੰਘ ਨਲੂਆ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੇ, ਸਰਕਾਰੀ ਸੀਨੀਅਰ ਸੈਕੈਂਡਰੀ ਕੰਨਿਆ ਸਕੂਲ ਵਲਟੋਹਾ, ਸੇਂਟ ਫਰੀਦ ਕਾਨਵੈਂਟ ਸਕੂਲ , ਡਾਕਟਰ ਮਨੋਹਰ ਲਾਲ ਮੈਮੋਰੀਅਲ ਪਬਲਿਕ ਸਕੂਲ, ਸੈਂਚੁਰਾ ਇੰਟਰਨੈਸ਼ਨਲ ਸਕੂਲ ਅਮਰਕੋਟ, ਸੰਤ ਕਰਤਾਰ ਸਿੰਘ ਖਾਲਸਾ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਭੂਰਾ ਕੋਹਨਾ, ਪੀ ਐਸ ਸੀ ਅਜੀਤ ਸਿੰਘ ਹਵਾਲਦਾਰ ਸੀਨੀਅਰ ਸੈਕੈਂਡਰੀ ਸਕੂਲ, ਸ੍ਰੀ ਬਾਲਾ ਜੀ ਸੀਨੀਅਰ ਸੈਕੈਂਡਰੀ ਸਕੂਲ, ਸਰਕਾਰੀ ਸੀਨੀਅਰ ਸੈਕੈਂਡਰੀ ਕੰਨਿਆ ਸਕੂਲ ਖੇਮਕਰਨ, ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਆਸਲ ਉਤਾੜ ਅਤੇ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਰੱਤੋਕੇ ਦੀਆਂ 72 ਟੀਮਾਂ ਦੀ ਬੱਚੇ ਭਾਗ ਲੈ ਰਹੇ ਹਨ। ਇਹਨਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ (ਜਰਮਨ), ਵਾਈਸ ਕਨਵੀਨਰ ਭਾਈ ਹਰਜੀਤ ਸਿੰਘ ਆਸਟਰੇਲੀਆ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਇਹਨਾਂ ਸਕੂਲਾਂ ਵਿੱਚ ਸਿਲੇਬਸ ਪਹਿਲਾਂ ਹੀ ਦਿੱਤਾ ਜਾ ਚੁੱਕਾ ਹੈ ਅਤੇ ਨਾਲ ਹੀ ਹਦਾਇਤਾਂ ਵੀ ਦੱਸੀਆਂ ਜਾ ਚੁੱਕੀਆਂ ਹਨ ਜਿਨਾਂ ਦੇ ਮੁਤਾਬਕ ਹਰੇਕ ਸਕੂਲ ਦੀਆਂ ਚਾਰ ਟੀਮਾਂ ਵਿੱਚ ਸਵਾਲ ਜਵਾਬ ਮੁਕਾਬਲੇ ਹੋਣਗੇ ਜਿਨਾਂ ਵਿੱਚੋਂ ਜੇਤੂ ਟੀਮ ਦੀ ਚੋਣ ਫਾਈਨਲ ਮੁਕਾਬਲੇ ਲਈ ਕੀਤੀ ਜਾਵੇਗੀ। ਸਕੂਲ ਵਿੱਚ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਦਾ ਮੈਡਲ ਅਤੇ ਧਾਰਮਿਕ ਸਾਹਿਤ ਦੇ ਕੇ ਸਨਮਾਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਹਰੇਕ ਸਕੂਲ ਨੂੰ ਅਤੇ ਬੱਚਿਆਂ ਨੂੰ ਤਿਆਰੀ ਕਰਵਾਉਣ ਵਾਲੇ ਅਧਿਆਪਕ ਸਾਹਿਬਾਨ ਨੂੰ ਧਾਰਮਿਕ ਸਾਹਿਤ ਦੇ ਕੇ ਸਨਮਾਨਿਤ ਕੀਤਾ ਜਾਵੇਗਾ। 72 ਟੀਮਾਂ ਵਿੱਚੋਂ 18 ਟੀਮਾਂ ਦੀ ਚੋਣ ਫਾਈਨਲ ਮੁਕਾਬਲੇ ਲਈ ਕੀਤੀ ਜਾਵੇਗੀ ਜਿਨਾਂ ਦਾ ਮੁਕਾਬਲਾ ਇਕ ਸਤੰਬਰ ਦਿਨ ਸੋਮਵਾਰ ਨੂੰ ਗੁਰਦੁਆਰਾ ਭਾਈ ਝਾੜੂ ਜੀ ਪਿੰਡ ਵਲਟੋਹਾ ਵਿਖੇ ਹੋਵੇਗਾ। ਉਹਨਾਂ ਵੱਲੋਂ ਕਿਹਾ ਗਿਆ ਕਿ ਭਾਈ ਸੰਤੋਖ ਸਿੰਘ ਜੀ ਪੱਟੀ, ਭਾਈ ਹਰਜੀਤ ਸਿੰਘ ਜੀ ਆਸਟਰੇਲੀਆ, ਭਾਈ ਨਿਰਮਲ ਸਿੰਘ ਸੁਰ ਸਿੰਘ, ਭਾਈ ਸੁਖਵਿੰਦਰ ਸਿੰਘ ਖਾਲੜਾ, ਭਾਈ ਗੁਰਪ੍ਰੀਤ ਸਿੰਘ ਜੋਤੀ ਸ਼ਾਹ, ਭਾਈ ਦਿਲਬਾਗ ਸਿੰਘ ਧਾਰੀਵਾਲ ਅਤੇ ਭਾਈ ਜਗਜੀਤ ਸਿੰਘ ਅਹਿਮਦਪੁਰ ਜੀ ਦੀ ਕਮਾਂਡ ਵਿੱਚ ਟੀਮਾਂ ਬਣਾ ਦਿੱਤੀਆਂ ਗਈਆਂ ਹਨ ਜੋ ਕਿ ਸੈਮੀਫਾਈਨਲ ਮੁਕਾਬਲਿਆਂ ਨੂੰ ਸਕੂਲਾਂ ਵਿੱਚ ਜਾ ਕੇ ਸਫਲ ਬਣਾਉਣ ਲਈ ਆਪਣਾ ਰੋਲ ਅਦਾ ਕਰਨਗੀਆਂ। ਉਹਨਾਂ ਨੇ ਸਮੂਹ ਸਕੂਲਾਂ ਦੇ ਪ੍ਰਿੰਸੀਪਲ ਅਧਿਆਪਕ ਸਾਹਿਬਾਨ ਅਤੇ ਇਹਨਾਂ ਮੁਕਾਬਲਿਆਂ ਨੂੰ ਸਫਲ ਬਣਾਉਣ ਦੇ ਲਈ ਸਹਿਯੋਗ ਦੇਣ ਵਾਲੇ ਪ੍ਰਚਾਰਕ ਸਾਹਿਬਾਨਾਂ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਜ਼ਿਲ੍ਾ ਕੋਆਰਡੀਨੇਟਰ ਭਾਈ ਮਨਦੀਪ ਸਿੰਘ ਘੋਲੀਆਂ ਕਲਾਂ, ਭਾਈ ਭਗਵਾਨ ਸਿੰਘ ਇੰਚਾਰਜ ਸਿੱਖ ਮਿਸ਼ਨਰੀ ਕਾਲਜ, ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ, ਦਸਤਾਰ ਕੋਆਰਡੀਨੇਟਰ ਹਰਪ੍ਰੀਤ ਸਿੰਘ ਪੱਟੀ , ਹਰਜੀਤ ਸਿੰਘ ਲਹਿਰੀ, ਆਕਾਸ਼ਦੀਪ ਸਿੰਘ ਪੱਟੀ ,ਜਗਦੀਸ਼ ਸਿੰਘ ਭਿਖੀਵਿੰਡ ਸਾਜਨਪ੍ਰੀਤ ਸਿੰਘ ਮਰਗਿੰਦਪੁਰਾ, ਵਜੀਰ ਸਿੰਘ ਆਸਲ, ਹਰਮਨਪ੍ਰੀਤ ਸਿੰਘ ਭਿੱਖੀਵਿੰਡ, ਭਾਈ ਗੁਰਮੀਤ ਸਿੰਘ ਮਾਲੂਵਾਲ, ਭਾਈ ਦਿਲਬਾਗ ਸਿੰਘ ਡੱਲ, ਹੁਸ਼ਨਦੀਪ ਸਿੰਘ ਭਿਖੀਵਿੰਡ , ਸੁਖਮਨਦੀਪ ਸਿੰਘ ਭਿੱਖੀਵਿੰਡ, ਰਣਬੀਰ ਸਿੰਘ ਵੀਰਮ, ਭਾਈ ਸੁਖਵਿੰਦਰ ਸਿੰਘ ਅਮਰਕੋਟ, ਭਾਈ ਦਵਿੰਦਰ ਸਿੰਘ ਕੈਰੋ, ਭਾਈ ਗੁਰਵਿੰਦਰ ਸਿੰਘ ਧੁੰਨ, ਭਾਈ ਮਨਪ੍ਰੀਤ ਸਿੰਘ ਸੰਗਵਾਂ ਪ੍ਰਚਾਰਕ ਅਤੇ ਭਾਈ ਅਮਨਦੀਪ ਸਿੰਘ ਸਭਰਾ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News