ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ ’ਚ 9ਵੀਂ ਅਤੇ 11ਵੀਂ ਜਮਾਤ ਦੇ ਸੈਸ਼ਨ 2026-27 ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ
ਤਰਨ ਤਾਰਨ, 04 ਅਗਸਤ:(ਗੁਰਪ੍ਰੀਤ ਸਿੰਘ)
ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ ਜਮਾਤ ਨੌਵੀਂ ਅਤੇ ਗਿਆਰਵੀਂ, ਸੈਸ਼ਨ 2026-27 ਦੇ ਦਾਖਲਾ ਪ੍ਰੀਖਿਆ ਜੋ ਕਿ ਮਿਤੀ 07 ਫਰਵਰੀ 2026 ਨੂੰ ਹੋਏਗੀ, ਉਸ ਵਾਸਤੇ ਦੋਵਾਂ ਜਮਾਤਾਂ ਦੇ ਆਨਲਾਈਨ ਫਾਰਮ ਭਰਨੇ ਸ਼ੁਰੂ ਹੋ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ. ਐੱਸ. ਨੇ ਦੱਸਿਆ ਕਿ ਫਾਰਮ ਭਰਨ ਦੀ ਆਖਰੀ ਮਿਤੀ 23 ਸਤੰਬਰ 2025 ਹੈ, ਉਹ ਉਮੀਦਵਾਰ ਜੋ ਸਿਰਫ ਜਿਲਾ ਤਰਨ ਤਾਰਨ ਵਿੱਚ ਸ਼ੈਸ਼ਨ 2025-2026 ਵਿੱਚ ਅੱਠਵੀਂ ਅਤੇ ਦਸਵੀਂ ਜਮਾਤ ਵਿੱਚ ਪੜ ਰਹੇ ਹੋਣ, ਫਾਰਮ ਭਰਨ ਦੇ ਯੋਗ ਹਨ ।
ਆਨਲਾਈਨ ਫਾਰਮ ਭਰਨ ਲਈ https://cbseitms.nic.in/2025/nvsix 9 2026 ਅਤੇ https://cbseitms.nic.in/2025/nvsxi11 ਲਿੰਕ ‘ਤੇ ਲਾਗਇਨ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਜਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਵਿਦਿਅਕ ਅਦਾਰਿਆਂ ਅਤੇ ਆਮ ਜਨਤਾ ਨੂੰ ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ ਕਲਾਸ ਨੌਵੀਂ ਅਤੇ ਗਿਆਰਵੀਂ 2026 ਵਿੱਚ ਯੋਗ ਵਿਦਿਆਰਥੀਆਂ ਦੇ ਫਾਰਮ ਭਰਨ ਅਪੀਲ ਕੀਤੀ।
————-

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।