Home » ਸੰਸਾਰ » ਯੂਰਪ » ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਫੋਨਤਾਨੈਲੇ ਇਟਲੀ ਵਿਖੇ ਬੱਚਿਆਂ ਦੇ ਗੁਰਮਤਿ ਸਿੱਖਲਾਈ ਕੈਂਪ ਦੀ ਆਰੰਭਤਾ ਹੋਈ ।

ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਫੋਨਤਾਨੈਲੇ ਇਟਲੀ ਵਿਖੇ ਬੱਚਿਆਂ ਦੇ ਗੁਰਮਤਿ ਸਿੱਖਲਾਈ ਕੈਂਪ ਦੀ ਆਰੰਭਤਾ ਹੋਈ ।

SHARE ARTICLE

133 Views

ਇਟਲੀ 6 ਅਗਸਤ (ਸੰਦੀਪ ਸਿੰਘ ਖਾਲੜਾ) ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਅਤੇ ਗੁਰਮਤਿ ਦੀ ਸਿੱਖਿਆ ਦੇਣ ਲਈ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਫੋਨਤਾਨੈਲੇ ਇਟਲੀ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 4 ਅਗਸਤ ਤੋਂ 17 ਅਗਸਤ ਤੱਕ ਬੱਚਿਆਂ ਦਾ ਗੁਰਮਤਿ ਸਿੱਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆ ਸ. ਜਸਵੰਤ ਸਿੰਘ ਜੀ ਨੇ ਦੱਸਿਆ ਕੈਂਪ ਵਿੱਚ ਗੁਰਮਤਿ ਅਤੇ ਪੰਜਾਬੀ ਦੀਆਂ ਗੁਰਬਾਣੀ ਸੰਥਿਆਂ, ਕੀਰਤਨ, ਅਤੇ ਦਸਤਾਰਾਂ ਸਜਾਉਣ ਦੀ ਸਿੱਖਿਆ ਵੀ ਦਿਤੀ ਜਾਵੇਗੀ ਸੱਮੁਚੀ ਸਿਖਲਾਈ ਭਾਈ ਦਵਿੰਦਰ ਸਿੰਘ ਸਭਰਾ ਗ੍ਰੰਥੀ ਗੁਰਦੁਆਰਾ ਸਾਹਿਬ ਸਿੱਖ ਇਤਿਹਾਸ ਰਹਿਤ ਮਰਯਾਦਾ, ਭਾਈ ਜਗਦੀਸ਼ ਸਿੰਘ ਸਿੱਖ ਸੰਦੇਸ਼ਾ ਜਰਮਨੀ ਗੁਰਮਤਿ, ਗੁਰਬਾਣੀ ਸੰਥਿਆ , ਭੈਣ ਰਣਜੀਤ ਕੌਰ ਜਰਮਨੀ ਕੀਰਤਨ ਅਤੇ ਸ. ਤੇਜਾ ਸਿੰਘ ਜੀ ਜਰਮਨੀ ਨਿਵਾਸੀ ਕੈਂਪ ਵਿਚ ਸਦਗੁਣਾਂ ਦੀ ਸਾਂਝ ਬੱਚਿਆ ਨਾਲ ਪਾਉਣਗੇ। ਗੁਰਮਤਿ ਸਿੱਖਲਾਈ ਜਮਾਤਾਂ ਸਵੇਰੇ 9 ਵਜੇ ਤੋ ਸ਼ਾਮ ਤਕ ਲਗਾਈਆਂ ਜਾਣਗੀਆ। ਅੱਜ 4 ਅਗਸਤ ਸਵੇਰੇ ਗੁਰਮਤਿ ਕੈਂਪ ਦੀ ਆਰੰਭਤਾ ਅਰਦਾਸ ਉਪਰੰਤ ਹੋਈ ਹੈ । ਇਸ ਕੈਂਪ ਵਿਚ ਭਾਗ ਲੈਣ ਵਾਲੇ ਸਾਰੇ ਬੱਚਿਆਂ,ਵੱਡਿਆਂ ਦੀ ਗੁਰਮਤਿ ਪ੍ਰੀਖਿਆ ਵੀ ਹੋਵੇਗੀ। ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲਿਆਂ, ਕੈਂਪ ਵਿਚ ਹਿੱਸਾ ਲੈਣ ਵਾਲੇ ਅਤੇ ਕੈਂਪ ਵਿਚ ਸੇਵਾ ਕਰਨ ਵਾਲੇ ਸੇਵਾਦਾਰ ਵੀਰਾਂ, ਭੈਣਾਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਜਾਵੇਗਾ,ਇਸ ਕੈਂਪ ਵਿਚ ਪੰਜਾਬੀ ਪ੍ਰਸ਼ਨ ਮੰਚ ਮੁਕਾਬਲੇ ਵੀ ਕਰਵਾਏ ਜਾਣਗੇ। ਸਮੂਹ ਸਾਧ ਸੰਗਤ ਨੂੰ ਸਨਿਮਰ ਬੇਨਤੀ ਹੈ ਕੇ ਆਓ ਇਸ ਮੌਕੇ ਬੱਚਿਆ ਸਮੇਤ ਹਾਜ਼ਰੀ ਭਰ ਕੇ ਗੁਰੂ ਸਾਹਿਬ ਦੀ ਬਖਸ਼ਿਸ਼ ਦੇ ਪਾਤਰ ਬਣੀਏ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ