Home » ਨਵੀਂ ਦਿੱਲੀ » ਟਰੰਪ ਦੇ ਗਲਤ ਫੈਸਲਿਆਂ ਦਾ ਖਮਿਆਜ਼ਾ ਦੁਨੀਆਂ ਦੇ ਗਰੀਬ ਮੁਲਕਾਂ ਨੂੰ ਭੁਗਤਣਾ ਪਵੇਗਾ : ਸੰਤ ਸੀਚੇਵਾਲ 👉 ਟਰੰਪ ਦੇ ਫੈਸਲਿਆਂ ਨਾਲ ਵਿੱਤੀ ਬਜ਼ਾਰ ਡਾਵਾਂ ਡੋਲ ਹੋ ਗਏ ਹਨ : ਮਾਹਿਰ

ਟਰੰਪ ਦੇ ਗਲਤ ਫੈਸਲਿਆਂ ਦਾ ਖਮਿਆਜ਼ਾ ਦੁਨੀਆਂ ਦੇ ਗਰੀਬ ਮੁਲਕਾਂ ਨੂੰ ਭੁਗਤਣਾ ਪਵੇਗਾ : ਸੰਤ ਸੀਚੇਵਾਲ 👉 ਟਰੰਪ ਦੇ ਫੈਸਲਿਆਂ ਨਾਲ ਵਿੱਤੀ ਬਜ਼ਾਰ ਡਾਵਾਂ ਡੋਲ ਹੋ ਗਏ ਹਨ : ਮਾਹਿਰ

SHARE ARTICLE

40 Views

ਨਵੀਂ ਦਿੱਲੀ 9 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ 25 ਫੀਸਦੀ ਟੈਰਿਫ ਵਾਲੇ ਬਿਆਨ ‘ਤੇ ਵੀ ਟਿੱਪਣੀ ਕਰਦਿਆਂ ਕਿਹਾ ਕਿ ਗਰੀਬ ਮੁਲਕਾਂ ਨੂੰ ਡਰਾਵੇ ਦੇਣੇ ਅਤੇ ਉਨ੍ਹਾਂ ਦਾ ਆਰਥਿਕ ਸ਼ੋਸ਼ਣ ਕਰਨਾ ਅਮਰੀਕਾ ਵਰਗੇ ਤਾਕਤਵਾਰ ਮੁਲਕ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਟੈਰਿਫ ਨਾਲ ਭਾਰਤ ਨੂੰ ਕੋਈ ਫਰਕ ਨਹੀਂ ਪੈਣ ਵਾਲਾ ਪਰ ਅਮਰੀਕਾ ਦੀ ਸੋਚ ‘ਤੇ ਜ਼ਰੂਰ ਕਲੰਕ ਲੱਗੇਗਾ ਜਿਸ ਨੂੰ ਇਤਿਹਾਸ ਵਿੱਚ ਯਾਦ ਰੱਖਿਆ ਜਾਵੇਗਾ। ਟਰੰਪ ਦੇ ਰੱਵਈਏ ‘ਤੇ ਟਿੱਪਣੀ ਕਰਦਿਆਂ ਸੰਤ ਸੀਚੇਵਾਲ ਕਿਹਾ ਕਿ ਜਦੋਂ ਤੁਹਾਡੇ ਕੋਲ ਹਥਿਆਰ ਆ ਜਾਂਦੇ ਹਨ ਜਾਂ ਪੈਸਾ ਆ ਜਾਂਦਾ ਹੈ ਤਾਂ ਤੁਸੀ ਦੁਨੀਆਂ ਦੇ ਲੋਕਾਂ ਨੂੰ ਗੱਲਵਕੜੀ ਵਿੱਚ ਨਹੀਂ ਲੈਂਦੇ ਸਗੋਂ ਉਨ੍ਹਾਂ ਨੂੰ ਡਰਾ ਕੇ ਉਨ੍ਹਾਂ ਕੋਲੋ ਖੋਹਣ ਦੀ ਨੀਤੀ ‘ਤੇ ਚੱਲਦੇ ਹੋ। ਉਨ੍ਹਾਂ ਕਿਹਾ ਕਿ ਟਰੰਪ ਦੇ ਗਲਤ ਫੈਸਲਿਆਂ ਦਾ ਖਮਿਆਜ਼ਾ ਦੁਨੀਆ ਦੇ ਗਰੀਬ ਮੁਲਕਾਂ ਨੂੰ ਭੁਗਤਣਾ ਪਵੇਗਾ। ਸੰਤ ਸੀਚੇਵਾਲ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵਿਰੁੱਧ ਸਖ਼ਤ ਟਿੱਪਣੀ ਕਰਦਿਆਂ ਉਨ੍ਹਾਂ ਨੂੰ ਡਾਕੂ ਦੱਸਿਆ ਹੈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਪਹਿਲਾ ਵੀ 25 ਫੀਸਦੀ ਟੈਰਿਫ ਲਗਾਉਣ ਦਾ ਐਲਾਨ ਕੀਤਾ ਸੀ ਜਿਹੜਾ 7 ਅਗਸਤ ਨੂੰ ਲਾਗੂ ਹੋ ਗਿਆ ਹੈ ਤੇ ਹੁਣ ਮੁੜ 25 ਫੀਸਦੀ ਹੋਰ ਟੈਰਿਫ ਲਗਾਉਣ ਦੇ ਐਲਾਨ ਨੇ ਉਹਨਾਂ ਦੀ ਮਾਨਸਿਕਤਾ ਨੂੰ ਉਜਾਗਰ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਟਰੰਪ ਵੱਲੋਂ ਇਹ ਕਹਿਣਾ ਕਿ ਜਦੋਂ ਤੱਕ ਭਾਰਤ ਨਾਲ ਟੈਰਿਫ ਵਿਵਾਦ ਹੱਲ ਨਹੀਂ ਹੁੰਦਾ ਉਦੋਂ ਤੱਕ ਕੋਈ ਵੀ ਵਪਾਰਕ ਗੱਲਬਾਤ ਨਹੀਂ ਹੋਵੇਗੀ, ਉਨ੍ਹਾਂ ਦੀ ਪਿਛਾਂਹ-ਖਿੱਚੂ ਸੋਚ ਨੂੰ ਦਰਸਾਉਂਦਾ ਹੈ। ਸੰਤ ਸੀਚੇਵਾਲ ਨੇ ਕਿਹਾ ਕਿ ਭਾਰਤ ਪਹਿਲਾਂ ਵਾਲਾ ਭਾਰਤ ਨਹੀਂ ਰਿਹਾ ਜਿਸ ਦੀ ਜਦੋਂ ਚਾਹੇ ਬਾਂਹ ਮਰੋੜ ਲਵੋਗੇ। ਸੰਤ ਸੀਚੇਵਾਲ ਨੇ ਕਿਹਾ ਕਿ ਭਾਰਤ ਨੇ ਪਹਿਲਾਂ ਵੀ ਆਰਥਿਕ ਪਾਬੰਦੀਆਂ ਦਾ ਡੱਟ ਕੇ ਸਾਹਮਣਾ ਕੀਤਾ ਸੀ ਤੇ ਹੁਣ ਅੱਗੇ ਵੀ ਕਰਦਾ ਰਹੇਗਾ। ਸੰਤ ਸੀਚੇਵਾਲ ਨੇ ਕਿਹਾ ਕਿਸਾਨ ਤੇ ਮਜ਼ਦੂਰ ਦੇਸ਼ ਦੇ 140 ਕਰੋੜ ਲੋਕਾਂ ਦਾ ਢਿੱਡ ਭਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਮਿਹਨਤੀ ਹਨ ਤੇ ਕਿਰਤ ਕਰਨ ਵਿੱਚ ਵਿਸ਼ਵਾਸ਼ ਰੱਖਦੇ ਹਨ ਅਤੇ ਟਰੰਪ ਅਜਿਹੇ ਟੈਰਿਫ ਲਗਾ ਕੇ ਭਾਰਤ ਨੂੰ ਆਰਥਿਕ ਸੰਕਟ ਵਿੱਚ ਨਹੀਂ ਪਾ ਸਕਦੇ। ਜ਼ਿਕਰਯੋਗ ਹੈ ਕਿ ਟਰੰਪ ਦੇ ਦੂਜੇ ਕਾਰਜਕਾਲ ਦੌਰਾਨ ਜਿਹੜੇ ਵੱਡੇ ਬਦਲਾਅ ਦੇਖਣ ਨੂੰ ਮਿਲ ਰਹੇ ਹਨ, ਉਸ ਨਾਲ ਵਿੱਤੀ ਬਜ਼ਾਰ ਡਾਵਾਂ ਡੋਲ ਹੋ ਗਏ ਹਨ। ਆਰਥਿਕ ਮਾਮਲਿਆਂ ਦੇ ਮਾਹਿਰਾਂ ਦਾ ਮੰਨਣਾ ਹੈ ਕਿ ਜੇ ਇਹੀ ਹਾਲਾਤ ਰਹਿੰਦੇ ਹਨ ਤਾਂ ਇਸ ਦੇ ਨਤੀਜੇ ਬੜੇ ਹੀ ਖਤਰਨਾਕ ਹੋ ਸਕਦੇ ਹਨ। ਡਾਲਰ ਤੋਂ ਜੇ ਭਰੋਸਾ ਉਠਦਾ ਗਿਆ ਤਾਂ ਵੱਡੇ ਕਾਰੋਬਾਰੀ ਅਮਰੀਕਾ ਤੋਂ ਪਲਾਇਨ ਕਰਕੇ ਦੂਜੇ ਮੁਲਕਾਂ ਵੱਲ ਰੁਖ ਕਰ ਸਕਦੇ ਹਨ। ਅਜਿਹੇ ਹਲਾਤਾਂ ਵਿੱਚ ਅਮਰੀਕੀ ਲੋਕਾਂ ਨੂੰ ਹੀ ਟਰੰਪ ਦੀਆਂ ਦੁਨੀਆਂ ਵਿਰੋਧੀ ਆਰਥਿਕ ਨੀਤੀਆਂ ਦਾ ਡੱਟ ਕੇ ਵਿਰੋਧ ਕਰਨਾ ਪਵੇਗਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ 👉 ਅਮਰੀਕਾ ’ਚ ਗ੍ਰਿਫਤਾਰ ਸਿੱਖ ਨੌਜਵਾਨ ਦੇ ਹੱਕ ’ਚ ਸੋਸ਼ਲ ਮੀਡੀਆ ’ਤੇ ਲਹਿਰ ਸਿਰਜਣ ਦਾ ਸੱਦਾ