ਕੈਨੇਡਾ 13 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਜਲਾਵਤਨੀ ਆਗੂ ਜਥੇਦਾਰ ਸੰਤੋਖ ਸਿੰਘ ਖੇਲਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਕੈਨੇਡਾ ਇਕਾਈ ਦੇ ਪ੍ਰਧਾਨ ਪਰਮਿੰਦਰ ਸਿੰਘ ਪਾਂਗਲੀ ਅਤੇ ਲਸਾਲ ਗੁਰੂਦੁਆਰਾ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਮੌਂਟਰੀਆਲ ਨੇ ਭਾਰਤ ਵਿਖ਼ੇ ਮਨਾਏ ਜਾਂਦੇ ਆਜ਼ਾਦੀ ਦੇ ਜਸ਼ਨ ਨੂੰ ਸਿੱਖ ਵਿਰੋਧੀ ਕਰਾਰ ਦੇਂਦਿਆ ਕਿਹਾ ਕਿ ਭਾਰਤੀ ਲੀਡਰਸ਼ਿਪ ਨੇ ਸਿੱਖ ਭਾਈਚਾਰੇ ਨੂੰ ਉੱਤਰੀ ਭਾਰਤ ਵਿੱਚ ਰਹਿਣ ਲਈ ਇੱਕ ਸੁਤੰਤਰ ਖੇਤਰ ਦੇਣ ਤੋਂ ਇਨਕਾਰ ਕਰਕੇ ਉਨ੍ਹਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਭਾਰਤ ਦੀ ਅਖੌਤੀ ਆਜ਼ਾਦੀ ਦੇ ਪਿਛਲੇ 73 ਸਾਲਾਂ ਵਿੱਚ, ਭਾਰਤੀ ਰਾਜ ਦੁਆਰਾ ਪੰਜਾਬ ਰਾਜ ਅਤੇ ਸਿੱਖ ਭਾਈਚਾਰੇ ਨਾਲ ਘੋਰ ਬੇਇਨਸਾਫ਼ੀ ਕੀਤੀ ਗਈ ਹੈ।
“ਭਾਰਤੀ ਰਾਜ ਨੇ ਸਾਡੇ ਸਰਵਉੱਚ ਤਖਤ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਾਹ ਦਿੱਤਾ, 1980 ਦੇ ਦਹਾਕੇ ਦੇ ਅਖੀਰ ਅਤੇ 1990 ਦੇ ਦਹਾਕੇ ਦੇ ਸ਼ੁਰੂ ਵਿੱਚ ਸਾਡੇ ਨੌਜਵਾਨਾਂ ਦਾ ਕਤਲੇਆਮ ਕੀਤਾ ਜੋ ਕਿ ਹੁਣ ਵੀਂ ਕਿਸੇ ਨਾ ਕਿਸੇ ਰੂਪ ਵਿਚ ਕੀਤੇ ਜਾ ਰਹੇ ਹਨ ਜਿਨ੍ਹਾਂ ਦਾ ਦਾਇਰਾ ਵਧਦਾ ਹੋਇਆ ਹੁਣ ਵਿਦੇਸ਼ਾਂ ਅੰਦਰ ਵੀਂ ਪੁੱਜ ਚੁੱਕਾ ਹੈ ਅਤੇ ਸਾਡੇ ਕੁਦਰਤੀ ਸਰੋਤਾਂ ਨੂੰ ਲੁੱਟਿਆ, ਇੰਨ੍ਹਾ ਹਾਲਾਤਾਂ ਦੇ ਬਾਵਜੂਦ ਫਿਰ ਅਸੀਂ 15 ਅਗਸਤ ਨੂੰ ਆਜ਼ਾਦੀ ਦਿਵਸ ਵਜੋਂ ਕਿਵੇਂ ਮਨਾ ਸਕਦੇ ਹਾਂ?” । ਇਸ ਲਈ 15 ਅਗਸਤ ਦੀ ਦੁਪਹਿਰ ਨੂੰ ਕੈਨੇਡਾ ਦੇ ਓਟਵਾ ਵਿਖ਼ੇ ਭਾਰਤੀ ਐੱਬੇਸੀ ਮੂਹਰੇ ਹੋ ਰਹੇ ਵਿਰੋਧ ਪ੍ਰਦਸ਼ਨ ਲਈ ਗੁਰਦੁਆਰਾ ਗੁਰੂ ਨਾਨਕ ਦਰਬਾਰ, ਲਸਾਲ,ਪਾਰਕ ਤੋਂ ਸੰਗਤਾਂ ਲਈ ਬੱਸਾ ਦਾ ਵਿਸ਼ੇਸ਼ ਤੌਰ ਤੇ ਪ੍ਰਬੰਧ ਕੀਤਾ ਗਿਆ ਹੈ। ਜਥੇਦਾਰ ਸੰਤੋਖ ਸਿੰਘ ਖੇਲਾ ਵੱਲੋ ਸੰਗਤਾ ਨੂੰ ਵੱਧ ਤੋ ਵੱਧ ਪਹੁੰਚਣ ਦੀ ਅਪੀਲ ਕੀਤੀ ਗਈ ਅਤੇ ਪਰਮਿੰਦਰ ਸਿੰਘ ਪਾਂਗਲੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਕੈਨੇਡਾ ਇਕਾਈ ਵੱਲੋ ਸਿੱਖੀ ਭੇਸ ਵਿੱਚ ਵਿਚਰ ਰਹੀਆ ਪੰਥ ਵਿਰੋਧੀ ਤਾਕਤਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਹ ਕੂੜ ਪਰਚਾਰ ਤੋ ਗੁਰੇਜ ਕਰਣ ਕਿਉਕਿ ਸਾਡੀ ਲੜਾਈ ਭਾਰਤੀ ਸਟੇਟ ਨਾਲ ਹੈ ਤੇ ਜਦੋ ਤੱਕ ਖਾਲਸਾ ਰਾਜ ਦੀ ਪ੍ਰਾਪਤੀ ਨਹੀ ਹੋ ਜਾਂਦੀ, ਸਾਡਾ ਸੰਘਰਸ਼ ਜਾਰੀ ਰਹੇਗਾ ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।