ਅੰਮ੍ਰਿਤਸਰ ਪੁਲਿਸ ਵੱਲੋਂ ਇਕ ਨੌਜਵਾਨ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਦੋ ਕਿਲੋ ਆਈਸ ਡਰੱਗ ਇੱਕ ਪਿਸਤੌਲ ਅਤੇ 5 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਆਈਸ ਡਰੱਗ ਦੀ 50 ਗਰਾਮ ਮਾਤਰਾ ਹੀਰੋਇਨ ਦੀ 250 ਗ੍ਰਾਮ ਮਾਤਰਾ ਦੇ ਬਰਾਬਰ ਮੰਨੀ ਜਾਂਦੀ ਹੈ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਅੰਮ੍ਰਿਤਸਰ ਪੁਲਿਸ ਨੂੰ ਮਿਲੀ ਹੈ। ਛੇਹਰਟਾ ਪੁਲਿਸ ਵੱਲੋਂ 22 ਸਾਲਾਂ ਨੌਜਵਾਨ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਦੋ ਕਿਲੋ ਆਈਸ ਡਰੱਗ ਇੱਕ ਪਿਸਤੌਲ ਅਤੇ 5 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ । ਇਸ ਸਬੰਧੀ ਪ੍ਰੈਸ ਵਾਰਤਾ ਦੇ ਦੌਰਾਨ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੱਤੀ ਕਿ ਇਹ ਲੜਕਾ ਜੋ ਕਿ ਖੇਤੀਬਾੜੀ ਅਤੇ ਦੁੱਧ ਵੇਚਣ ਦਾ ਕੰਮ ਵੀ ਕਰਦਾ ਹੈ ਪੈਸਿਆਂ ਦੇ ਲਾਲਚ ਕਰਕੇ ਇਸ ਵੱਲੋਂ ਹੇਰੋਇਨ ਵੇਚਣ ਦਾ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ।
ਉਹਨਾਂ ਕਿਹਾ ਕਿ ਇਸ ਲੜਕੇ ਦੇ ਹੋਰ ਕਿੰਨੇ ਸਾਥੀ ਹਨ ਅਤੇ ਡਰੱਗ ਕਿੱਥੇ ਸਪਲਾਈ ਹੋਣੀ ਸੀ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸ ਦੀ ਜਾਂਚ ਵੀ ਕੀਤੀ ਜਾ ਰਹੀ ਹੈ ਕਿ ਪਿਛਲੇ ਕਿੰਨੇ ਸਮੇਂ ਤੋਂ ਇਹ ਹੇਰੋਇਨ ਵੇਚਣ ਦਾ ਕੰਮ ਕਰ ਰਿਹਾ ਹੈ। ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਪੰਜਾਬ ਵਿੱਚ ਦੂਸਰਾ ਮਾਮਲਾ ਹੈ ਕਿ “ਆਈਸ” ਨਾਮ ਦੀ ਡਰੱਗ ਜੋ ਕਿ ਹੀਰੋਇਨ ਤੋਂ ਜਿਆਦਾ ਸ਼ਕਤੀਸ਼ਾਲੀ ਮੰਨੀ ਜਾਂਦੀ ਹੈ ਬਰਾਮਦ ਕੀਤੀ ਗਈ ਹੈ
ਇਸ ਦੀ ਜਾਣਕਾਰੀ ਦਿੰਦੇ ਹੋਏ ਗੁਰਪ੍ਰੀਤ ਸਿੰਘ ਭੁੱਲਰ ਸੀਪੀ ਅੰਮ੍ਰਿਤਸਰ ਨੇ ਦੱਸਿਆ ਕਿ ਆਈਸ ਡਰੱਗ ਦੀ 50 ਗਰਾਮ ਮਾਤਰਾ ਹੀਰੋਇਨ ਦੀ 250 ਗ੍ਰਾਮ ਮਾਤਰਾ ਦੇ ਬਰਾਬਰ ਮੰਨੀ ਜਾਂਦੀ ਹੈ
ਦੋ ਪਾਕਿਸਤਾਨੀ ਸਮਗਲਰਾਂ ਅਤੇ ਡਰੋਨ ਦੀ ਵੀ ਗੱਲ ਆਈ ਸਾਹਮਣੇ
ਇਸ ਵਿੱਚ ਜ਼ਿਕਰ ਯੋਗ ਹੈ ਕਿ ਇਹ ਡਰੱਗ ਦੀ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਗਈ ਸੀ ਜਿਸ ਵਿੱਚ ਦੋ ਪਾਕਿਸਤਾਨੀ ਸਮਗਲਰਾਂ ਅਹਿਮਦ ਅਤੇ ਜਵੇਦ ਨਾਂ ਵੀ ਸਾਹਮਣੇ ਆਇਆ ਹੈ। ਸੀਪੀ ਨੇ ਕਿਹਾ ਕਿ ਸਿਮਰਨਜੀਤ ਸਿੰਘ ਦੇ ਫੋਨ ਨੰਬਰ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਉਸ ਦੇ ਫੋਨ ਤੋਂ ਪਾਕਿਸਤਾਨੀ ਸਮਗਲਰ ਦਾ ਕਨੈਕਸ਼ਨ ਲੱਭਿਆ ਜਾ ਸਕੇ
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।