Home » ਮਾਝਾ » ਖੁਰਾਕ ਸੁਰੱਖਿਆ ਵਿੰਗ ਵੱਲੋਂ ਕਸਬਾ ਭਿਖੀਵਿੰਡ ਅਤੇ ਮਾੜੀ ਮੇਘਾ ਵਿਖੇ ਡੇਅਰੀਆਂ ਅਤੇ ਮਿਠਾਈਆਂ ਵਾਲੀਆਂ ਦੁਕਾਨਾਂ ਦਾ ਕੀਤਾ ਨਿਰੀਖਣ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਖੁਰਾਕ ਸੁਰੱਖਿਆ ਵਿੰਗ ਵੱਲੋਂ ਕਸਬਾ ਭਿਖੀਵਿੰਡ ਅਤੇ ਮਾੜੀ ਮੇਘਾ ਵਿਖੇ ਡੇਅਰੀਆਂ ਅਤੇ ਮਿਠਾਈਆਂ ਵਾਲੀਆਂ ਦੁਕਾਨਾਂ ਦਾ ਕੀਤਾ ਨਿਰੀਖਣ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

SHARE ARTICLE

44 Views

ਖੁਰਾਕ ਸੁਰੱਖਿਆ ਵਿੰਗ ਵੱਲੋਂ ਕਸਬਾ ਭਿਖੀਵਿੰਡ ਅਤੇ ਮਾੜੀ ਮੇਘਾ ਵਿਖੇ ਡੇਅਰੀਆਂ ਅਤੇ ਮਿਠਾਈਆਂ ਵਾਲੀਆਂ ਦੁਕਾਨਾਂ ਦਾ ਕੀਤਾ ਨਿਰੀਖਣ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

 

ਦੁੱਧ,ਪਨੀਰ, ਮਿਠਾਈਆਂ, ਅਤੇ ਕੇਕ ਦੇ 5 ਸੈਂਪਲਾਂ ਨੂੰ ਅਗਲੇਰੀ ਜਾਂਚ ਲਈ ਖਰੜ ਲੈਬੋਰਟਰੀ ਭੇਜਿਆ

 

ਖਾਲੜਾ 20 ਅਗਸਤ(ਗੁਰਪ੍ਰੀਤ ਸਿੰਘ ਸੈਡੀ)

 

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਆਈ. ਏ. ਐਸ. ਅਤੇ ਕਮਿਸ਼ਨਰ (ਫੂਡ ਐਂਡ ਡਰੱਗਸ) ਪੰਜਾਬ ਦੀ ਰਹਿਨੁਮਾਈ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਜ਼ਿਲਾ ਸਿਹਤ ਅਫਸਰ ਡਾ. ਸੁਖਬੀਰ ਕੌਰ ਔਲਖ ਦੀ ਦੇਖ-ਰੇਖ ਹੇਠ ਜਿਲੇ ਦੇ ਖੁਰਾਕ ਸੁਰੱਖਿਆ ਵਿੰਗ ਵੱਲੋਂ ਬੁੱਧਵਾਰ ਨੂੰ ਜ਼ਿਲੇ ਦੇ ਸਰਹੱਦੀ ਕਸਬਾ ਭਿਖੀਵਿੰਡ ਅਤੇ ਮਾੜੀ ਮੇਘਾ ਵਿਖੇ ਡੇਅਰੀਆਂ, ਦੁੱਧ ਢੋਣ ਵਾਲੇ ਵਾਹਨਾ, ਮਿਠਾਈਆਂ ਵਾਲੀਆਂ ਦੁਕਾਨਾਂ ਤੋਂ ਇਲਾਵਾ ਖਾਣ ਪੀਣ ਦਾ ਸਮਾਨ ਵੇਚਣ ਵਾਲੀਆਂ ਦੁਕਾਨਾਂ ਦੀ ਜਾਂਚ ਕੀਤੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲੇ ਦੇ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਜ਼ਿਲੇ ਦੇ ਨਾਗਰਿਕਾਂ ਦੀ ਚੰਗੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਦੇ ਖੁਰਾਕ ਸੁਰੱਖਿਆ ਵਿੰਗ ਵੱਲੋਂ ਖਾਣ ਪੀਣ ਦੀਆਂ ਵਸਤੂਆਂ ਵੇਚਣ ਵਾਲੀਆਂ ਦੁਕਾਨਾਂ ਅਤੇ ਰੇਹੜੀਆਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਇਸੇ ਲੜੀ ਤਹਿਤ ਵਿੰਗ ਵੱਲੋਂ ਡੇਅਰੀਆਂ ਅਤੇ ਖਾਣ ਪੀਣ ਦੀਆਂ ਵਸਤੂਆਂ ਵੇਚਣ ਵਾਲੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ।

 

ਉਹਨਾਂ ਕਿਹਾ ਕਿ ਨਾਗਰਿਕਾਂ ਦੀ ਸਿਹਤ ਨਾਲ ਖਿਲਵਾੜ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਵੀ ਡੇਅਰੀ ਮਾਲਕ, ਹਲਵਾਈ, ਰੈਸਟੋਰੈਂਟ, ਢਾਬੇ ਜਾਂ ਫਿਰ ਰੇਹੜੀਆਂ ਵਾਲੇ ਘੱਟੀਆ ਪੱਧਰ ਦਾ ਸਮਾਨ ਵੇਚਦੇ ਪਾਏ ਗਏ, ਤਾਂ ਉਸ ਵਿਰੁੱਧ ਢੁਕਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜਿਲਾ ਸਿਹਤ ਅਫਸਰ ਡਾ. ਸੁਖਬੀਰ ਕੌਰ ਨੇ ਕਿਹਾ ਕਿ ਭਿੱਖੀਵਿੰਡ ਅਤੇ ਮਾੜੀ ਮੇਘਾ ਵਿਖੇ ਡੇਅਰੀਆਂ ਅਤੇ ਦੁੱਧ ਢੋਣ ਵਾਲੇ ਵਾਹਨਾਂ ਨੂੰ ਮੌਕੇ ‘ਤੇ ਰੋਕ ਕੇ ਜਾਂਚ ਕੀਤੀ ਗਈ।ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਨੇ ਕਿਹਾ ਵਿਭਾਗ ਦੀ ਟੀਮ ਵੱਲੋਂ ਮਿਠਾਈਆਂ ਵਾਲੀਆਂ ਦੁਕਾਨਾਂ, ਰੇਹੜੀਆਂ ਢਾਬਿਆਂ ਅਤੇ ਰੈਸਟੋਰੈਂਟਾਂ ਦਾ ਵੀ ਨਿਰੀਖਣ ਕੀਤਾ ਗਿਆ। ਉਹਨਾਂ ਦੱਸਿਆ ਕਿ ਖੁਰਾਕ ਸੁਰੱਖਿਆ ਵਿੰਗ ਵੱਲੋਂ ਦੁੱਧ, ਪਨੀਰ, ਮਿਠਾਈਆਂ ਅਤੇ ਕੇਕ ਦੇ 5 ਸੈਂਪਲ ਅਗਲੇਰੀ ਜਾਂਚ ਲਈ ਖਰੜ ਲੈਬੋਰਟਰੀ ਵਿਖੇ ਭੇਜੇ ਗਏ ਹਨ।

 

ਜ਼ਿਲਾ ਸਿਹਤ ਅਫਸਰ ਡਾ. ਸੁਖਬੀਰ ਕੌਰ ਨੇ ਕਿਹਾ ਕਿ ਮੌਜੂਦਾ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਡੇਅਰੀ ਮਾਲਕਾਂ, ਹਲਵਾਈ ਅਤੇ ਦੁਕਾਨਦਾਰਾਂ ਨੂੰ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ ਗਈ ਅਤੇ ਉਹਨਾਂ ਨੂੰ ਹਦਾਇਤ ਕੀਤੀ ਗਈ ਕਿ ਕੰਮ ਕਾਜ ਵਾਲੇ ਸਥਾਨ ਤੇ ਪਾਣੀ ਨੂੰ ਇਕੱਠਾ ਨਾ ਹੋਣ ਦੇਣ, ਤਾਂ ਜੋ ਮੱਖੀ ਮੱਛਰ ਦੇ ਪੈਦਾ ਹੋਣ ਦਾ ਖਦਸਾ ਨਾ ਬਣੇ। ਉਹਨਾਂ ਕਿਹਾ ਕਿ ਦੁਕਾਨਦਾਰਾਂ ਵੱਲੋਂ ਖਾਣ ਪੀਣ ਦੀਆਂ ਵਸਤੂਆਂ ਨੂੰ ਲੋੜੀਂਦਾ ਤਾਪਮਾਨ ਵਿੱਚ ਹੀ ਰੱਖਿਆ ਜਾਵੇ, ਤਾਂ ਜੋ ਵਸਤੂਆਂ ਖਰਾਬ ਨਾ ਹੋਣ। ਇਸ ਮੌਕੇ ਫੂਡ ਸੇਫਟੀ ਅਫਸਰ ਅਸ਼ਵਨੀ ਕੁਮਾਰ ਵੀ ਮੌਜੂਦ ਰਹੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ 👉 ਅਮਰੀਕਾ ’ਚ ਗ੍ਰਿਫਤਾਰ ਸਿੱਖ ਨੌਜਵਾਨ ਦੇ ਹੱਕ ’ਚ ਸੋਸ਼ਲ ਮੀਡੀਆ ’ਤੇ ਲਹਿਰ ਸਿਰਜਣ ਦਾ ਸੱਦਾ