ਕੈਬਿਨਟ ਮੰਤਰੀ ਸ੍. ਲਾਲਜੀਤ ਸਿੰਘ ਭੁੱਲਰ ਨੇ ਦਰਿਆਈ ਪਾਣੀ ਨਾਲ ਪ੍ਭਾਵਿਤ ਕਿਸਾਨਾਂ ਦੇ ਪਸ਼ੂਆਂ ਲਈ ਚਾਰਾ, ਫੀਡ ਤੇ ਚੋਕਰ ਵੰਡਿਆ
ਪੱਟੀ (ਹੈਪੀ ਸਭਰਾ) ਵਿਧਾਨ ਸਭਾ ਹਲਕਾ ਪੱਟੀ ਦੇ ਦਰਿਆਈ ਪਾਣੀ ਨਾਲ ਪ੍ਰਭਾਵਿਤ ਹੋਏ ਪਰਿਵਾਰਾਂ ਦੇ ਲਈ ਕੈਬਨਿਟ ਮੰਤਰੀ ਸ੍. ਲਾਲਜੀਤ ਸਿੰਘ ਭੁੱਲਰ ਨੇ ਆਪਣੀ ਕਿਰਤ ਕਮਾਈ ਵਿੱਚੋ ਹਜ਼ਾਰਾਂ ਤੋੜੇ ਫੀਡ, ਹਰਾ ਚਾਰਾ ਤੇ ਚੋਕਰ, ਸਾਇਲੇਜ਼ ਦੇ ਵੰਡੇ ਅਤੇ ਕਿਸਾਨਾਂ ਦੀ ਮੱਦਦ ਕਰਨ ਲਈ ਹਲਕੇ ਦੇ ਪ੍ਰਭਾਵਿਤ ਹੋਏ ਪਿੰਡਾਂ ਅਤੇ ਹੜ੍ਹ ਵਿਚ ਘਿਰੇ ਘਰਾਂ ਵਿੱਚੋਂ ਪਰਿਵਾਰਾਂ ਅਤੇ ਪਸ਼ੂਆਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾ ਦਿੱਤਾ ਗਿਆ।ਬੰਨ੍ਹ ‘ਤੇ ਸੇਵਾ ਕਰਦਿਆਂ ਦੌਰਾਨ ਕੈਬਨਿਟ ਮੰਤਰੀ ਪੰਜਾਬ ਸ੍. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪ੍ਰਭਾਵਿਤ ਹੋਏ ਪਰਿਵਾਰਾਂ ਲਈ ਰਾਹਤ ਸਮੱਗਰੀ ਅਤੇ ਹੋਰ ਲੋੜੀਂਦੀਆਂ ਸੁਵਿਧਵਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਪਸ਼ੂਆਂ ਦੇ ਇਲਾਜ ਲਈ ਵੀ ਉੱਚਿਤ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ ਕਿ ਕੁਦਰਤੀ ਆਫ਼ਤ ਦੀ ਇਸ ਔਖੀ ਘੜੀ ਵਿੱਚ ਪ੍ਰਭਾਵਿਤ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਉਹ ਓਨਾਂ ਨਾਲ ਚੱਟਾਂਨ ਵਾਂਗੂ ਖੜੇ ਹਨ। ਪੰਜਾਬ ਸਰਕਾਰ ਨੇ ਸੰਭਾਵੀਂ ਹੜ੍ਹਾਂ ਦੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਕੀਤੇ ਹੋਏ ਹਨ। ਉਹਨਾਂ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਦਰਿਆ ਵਿੱਚ ਪਾਣੀ ਦੇ ਵਹਾਅ ਅਤੇ ਪੱਧਰ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਉਹਨਾਂ ਪਾਣੀ ਨਾਲ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਹੰਗਾਮੀ ਹਾਲਤ ਦਾ ਸਾਹਮਣਾ ਕਰਨ ਲਈ ਪੂਰੀ ਤਰਾਂ ਤਿਆਰ ਹੈ। ਉਹਨਾਂ ਕਿਹਾ ਕਿ ਉਹ ਖੁਦ ਇਕ ਕਿਸਾਨ ਹਨ ਅਤੇ ਪ੍ਰਭਾਵਿਤ ਇਲਾਕਿਆ ਵਿੱਚ ਕਿਸਾਨਾਂ ਦੀ ਫ਼ਸਲ ਦੇ ਹੋਏ ਨੁਕਸਾਨ ਨੂੰ ਸਮਝ ਸਕਦੇ ਹਨ। ਉਹਨਾਂ ਵੱਖ-ਵੱਖ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਦਰਿਆਈ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਉਨ੍ਹਾਂ ਵੱਲੋਂ ਬਹੁਤ ਵੱਡਮੁੱਲੇ ਕਾਰਜ ਕੀਤੇ ਜਾ ਰਹੇ ਹਨ। ਸੇਵਾ ਭਾਵਨਾ ਨਾਲ ਇਹ ਸੰਸਥਾਵਾਂ ਪੀੜ੍ਹਤ ਲੋਕਾਂ ਲਈ ਨਿਰਸਵਾਰਥ ਹੋ ਕੇ ਕਾਰਜ ਕਰ ਰਹੀਆਂ ਹਨ, ਜਿਸ ਲਈ ਉਹ ਉਹਨਾਂ ਦਾ ਵੀ ਧੰਨਵਾਦ ਕਰਦੇ ਹਨ। ਇਸ ਮੌਕੇ ਤੇ ਚੇਅਰਮੈਨ ਦਿਲਬਾਗ ਸਿੰਘ ਪੀ ਏ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋਂ, ਸ਼ੋਸ਼ਲ ਮੀਡੀਆ ਇੰਚਾਰਜ ਮੋਹਿਤ ਅਰੋੜਾ ਪੱਟੀ, ਸਰਪੰਚ ਅਵਤਾਰ ਸਿੰਘ ਸਭਰਾ, ਸਰਪੰਚ ਰਾਜੂ ਭੋਵਾਲ, ਜਗਰੂਪ ਸਿੰਘ ਬਲਾਕ ਪ੍ਰਧਾਨ, ਸਰਪੰਚ ਗੁਰਪ੍ਰਤਾਪ ਸਿੰਘ ਲਾਡੀ, ਐਡਵੋਕੇਟ ਮਨਦੀਪ ਸਿੰਘ ਭੁੱਲਰ ਪ੍ਰਧਾਨ ਲੀਗਲ ਸੈੱਲ, ਸੁੱਖ ਬਾਠ ਧਗਾਨਾ, ਕਾਰਜ਼ ਸਿੰਘ, ਸੁੱਖਪਾਲ ਸਿੰਘ ਸਭਰਾ, ਲਵ ਸਭਰਾ, ਰਾਣਾ ਸਭਰਾ, ਰਮਨ ਸਹਿਗਲ ਆਦਿ ਹਾਜ਼ਰ ਸਨ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।