ਡਾ. ਕਮਲਪਾਲ ਨੇ ਸਿਵਲ ਸਰਜਨ ਤਰਨਤਾਰਨ ਵਜੋਂ ਅਹੁਦਾ ਸੰਭਾਲਿਆ
ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਅੱਜ ਡਾ. ਕਮਲਪਾਲ ਨੇ ਬਤੌਰ ਸਿਵਲ ਸਰਜਨ ਤਰਨਤਾਰਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਤੇ ਪਹਿਲੇ ਸਿਵਲ ਸਰਜਨ ਡਾ. ਦਲਜੀਤ ਸਿੰਘ ਦੇ ਨਾਲ ਸਮੂਹ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਉਪੰਰਤ ਉਹਨਾਂ ਨੇ ਸਮੂਹ ਪ੍ਰੋਗਰਾਮ ਅਫਸਰਾਂ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਸਿਹਤ ਵਿਭਾਗ ਦੇ ਸਾਰੇ ਪ੍ਰੋਗਰਾਮ ਅਤੇ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪੁੰਚਾਉਣਾਂ ਉਹਨਾਂ ਦਾ ਮੁੱਖ ਮੰਤਵ ਹੋਵੇਗਾ। ਇਸ ਮੌਕੇ ਤੇ ਜਿਲਾ ਟੀਕਾਕਰਣ ਅਫਸਰ ਡਾ ਵਰਿੰਦਰ ਪਾਲ ਕੌਰ, ਸਹਾਇਕ ਸਿਵਲ ਸਰਜਨ ਡਾ ਦੇਵੀਬਾਲਾ, ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ ਆਸ਼ੀਸ ਗੁਪਤਾ, ਜਿਲਾ੍ ਸਿਹਤ ਅਫਸਰ ਡਾ ਸੁਖਬੀਰ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਸੰਦੀਪ ਸਿੰਘ ਕਾਲੜਾ, ਸੀਨੀਅਰ ਮੈਡੀਕਲ ਅਫਸਰ ਡਾ ਕੰਵਲਜੀਤ ਸਿੰਘ, ਡੀ.ਡੀ.ਐਚ.ਓ. ਡਾ ਬਮਰਾ, ਜਿਲਾ੍ਹ ਐਪੀਡਿਮੋਲੋਜਿਸਟ ਡਾ ਸਿਮਰਨ ਕੌਰ, ਡਾ ਸੁਖਜਿੰਦਰ ਸਿੰਘ, ਡਾ ਅਮਨਦੀਪ ਸਿੰਘ, ਡਾ. ਰਨਦੀਪ ਸਿੰਘ, ਜਿਲਾ ਮਾਸ ਮੀਡੀਆ ਅਫਸਰ ਅਮਰਦੀਪ ਸਿੰਘ, ਐਸ. ਆਈ. ਗਰੁਦੇਵ ਸਿੰਘ ਅਤੇ ਸਮੂਹ ਸਟਾਫ ਹਾਜਰ ਸੀ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।