Home » ਨਵੀਂ ਦਿੱਲੀ » ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਦਾ ਤਖ਼ਤ ਪਟਨਾ ਸਾਹਿਬ ਵਿੱਚ ਸਨਮਾਨ

ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਦਾ ਤਖ਼ਤ ਪਟਨਾ ਸਾਹਿਬ ਵਿੱਚ ਸਨਮਾਨ

SHARE ARTICLE

82 Views

ਨਵੀਂ ਦਿੱਲੀ, 29 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਸ਼੍ਰੀ ਕੇਸ਼ਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਦਾ ਤਖ਼ਤ ਪਟਨਾ ਸਾਹਿਬ ਵਿੱਚ ਸਨਮਾਨ ਕੀਤਾ ਗਿਆ। ਤਖ਼ਤ ਪਟਨਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਅਤੇ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ ਵੱਲੋਂ ਉਨ੍ਹਾਂ ਨੂੰ ਸਿਰੋਪਾ ਭੇਟ ਕਰਕੇ ਸਨਮਾਨਤ ਕੀਤਾ ਗਿਆ। ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਸੀਨੀਅਰ ਉਪ ਪ੍ਰਧਾਨ ਲਖਵਿੰਦਰ ਸਿੰਘ, ਉਪ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਮੀਡੀਆ ਪ੍ਰਭਾਰੀ ਸੁਦੀਪ ਸਿੰਘ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗਜ ਨੂੰ ਕਿਰਪਾਨ ਅਤੇ ਯਾਦਗਾਰੀ ਚਿਨ੍ਹ ਭੇਟ ਕਰਕੇ ਸਨਮਾਨਤ ਕੀਤਾ ਗਿਆ। ਸ. ਜਗਜੋਤ ਸਿੰਘ ਸੋਹੀ ਨੇ ਕਿਹਾ ਕਿ ਗਿਆਨੀ ਕੁਲਦੀਪ ਸਿੰਘ ਗੜਗਜ ਨੇ ਜਥੇਦਾਰ ਦੇ ਪਦ ‘ਤੇ ਰਹਿੰਦਿਆਂ ਜੋ ਕੌਮ ਨੂੰ ਇਕਜੁੱਟ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਹੈ, ਉਹ ਦੀ ਲੋੜ ਸੀ ਅਤੇ ਇਸ ਦੀ ਜਿਤਨੀ ਵੀ ਸਿਫਤ ਕੀਤੀ ਜਾਵੇ ਘੱਟ ਹੈ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਪੰਜਾਬ ਦੇ ਪਿੰਡਾਂ ਵਿੱਚ ਜਾ ਕੇ ਜਿਸ ਤਰ੍ਹਾਂ ਸਿੱਖੀ ਤੋਂ ਦੂਰ ਹੋ ਰਹੇ ਨੌਜਵਾਨ ਪੀੜ੍ਹੀ ਨੂੰ ਵਾਪਸ ਸਿੱਖੀ ਨਾਲ ਜੋੜਨ ਲਈ ਪ੍ਰਚਾਰ ਕੀਤਾ ਜਾ ਰਿਹਾ ਹੈ, ਉਸ ਦਾ ਨੌਜਵਾਨੀ ਉੱਤੇ ਚੰਗਾ ਪ੍ਰਭਾਵ ਪੈ ਰਿਹਾ ਹੈ ਅਤੇ ਕਈ ਨੌਜਵਾਨ ਦੁਬਾਰਾ ਸਿੱਖੀ ਵਲ ਮੁੜ ਰਹੇ ਹਨ। ਉਨ੍ਹਾਂ ਦੱਸਿਆ ਕਿ ਜਥੇਦਾਰ ਕੁਲਦੀਪ ਸਿੰਘ ਗੜਗਜ ਆਪਣੇ ਪਰਿਵਾਰ ਸਮੇਤ ਤਖ਼ਤ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਹਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।

ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ