Home » ਨਵੀਂ ਦਿੱਲੀ » ਤਖਤ ਪਟਨਾ ਸਾਹਿਬ ਕਮੇਟੀ ਦੀ ਰੇਲ ਰਾਜ ਮੰਤਰੀ ਨਾਲ ਮੁਲਾਕਾਤ, ਰੇਲ ਪ੍ਰਚਾਲਨ ਨੂੰ ਆਧੁਨਿਕ ਬਣਾਉਣ ਦੀ ਮੰਗ

ਤਖਤ ਪਟਨਾ ਸਾਹਿਬ ਕਮੇਟੀ ਦੀ ਰੇਲ ਰਾਜ ਮੰਤਰੀ ਨਾਲ ਮੁਲਾਕਾਤ, ਰੇਲ ਪ੍ਰਚਾਲਨ ਨੂੰ ਆਧੁਨਿਕ ਬਣਾਉਣ ਦੀ ਮੰਗ

SHARE ARTICLE

85 Views

ਨਵੀਂ ਦਿੱਲੀ 30 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਤਖਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਅਤੇ ਸਕੱਤਰ ਗੁਰਵਿੰਦਰ ਸਿੰਘ ਵੱਲੋਂ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ ਗਈ, ਜਿਸ ਵਿੱਚ ਤਖਤ ਸਾਹਿਬ ਆਉਣ ਵਾਲੀ ਸੰਗਤ ਦੀ ਸੁਵਿਧਾ ਲਈ ਰੇਲ ਪ੍ਰਚਾਲਨ ਨੂੰ ਆਧੁਨਿਕ ਬਣਾਉਣ ਦੀ ਮੰਗ ਕੀਤੀ ਗਈ। ਇਸ ਮੁਲਾਕਾਤ ਦੇ ਬਾਅਦ ਮੰਤਰੀ ਜੀ ਨੇ ਤੁਰੰਤ ਇਕ ਕਮੇਟੀ ਦਾ ਗਠਨ ਕਰਕੇ ਸਾਰੀਆਂ ਮੰਗਾਂ ਨੂੰ ਜਲਦੀ ਪੂਰਾ ਕਰਨ ਦਾ ਆਸ਼ਵਾਸਨ ਦਿੱਤਾ। ਸ: ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਉਨ੍ਹਾਂ ਨੇ ਰੇਲ ਰਾਜ ਮੰਤਰੀ ਨਾਲ ਮੀਟਿੰਗ ਕਰਕੇ ਸੰਗਤ ਦੀ ਸੁਵਿਧਾ ਲਈ ਮੰਗਾਂ ਉਨ੍ਹਾਂ ਦੇ ਸਾਹਮਣੇ ਰੱਖੀਆਂ, ਜਿਨ੍ਹਾਂ ਵਿੱਚ ਪਟਨਾ ਸਾਹਿਬ ਤੋਂ ਅੰਮ੍ਰਿਤਸਰ ਦੇ ਵਿਚਕਾਰ ਇਕ ਨਵੀਂ ਸੁਪਰਫਾਸਟ ਅੰਮ੍ਰਿਤ ਭਾਰਤ ਐਕਸਪ੍ਰੈਸ ਟ੍ਰੇਨ ਚਲਾਉਣ ਦੀ ਮੰਗ ਕੀਤੀ ਗਈ ਹੈ, ਕਿਉਂਕਿ ਪੰਜਾਬ ਤੋਂ ਬੜੀ ਗਿਣਤੀ ਵਿੱਚ ਸੰਗਤ ਹੁਣ ਪਟਨਾ ਸਾਹਿਬ ਦਰਸ਼ਨ ਲਈ ਆਉਂਦੀ ਹੈ, ਪਰ ਕੋਈ ਵੀ ਸੁਪਰਫਾਸਟ ਟ੍ਰੇਨ ਨਾ ਹੋਣ ਕਰਕੇ ਸੰਗਤ ਨੂੰ ਮੁਸ਼ਕਲਾਂ ਆਉਂਦੀਆਂ ਹਨ।
ਰੇਲਗੱਡੀ ਸੰਖਿਆ 12317/12318 ਅਕਾਲ ਤਖਤ ਐਕਸਪ੍ਰੈਸ ਜੋ ਕਿ ਅੰਮ੍ਰਿਤਸਰ ਤੋਂ ਆਉਂਦੀ ਹੈ, ਵਿੱਚ ਪੈਂਟਰੀ ਕਾਰ ਨਾ ਹੋਣ ਨਾਲ ਸੰਗਤ ਨੂੰ ਖਾਣ ਪੀਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸ ਲਈ ਇਸ ਵਿੱਚ ਪੈਂਟਰੀ ਕਾਰ ਲਗਾਉਣ ਅਤੇ ਇਸ ਨੂੰ ਦੋਨੋਂ ਪਾਸਿਆਂ ਤੋਂ ਰੋਜ਼ਾਨਾ ਚਲਾਉਣ ਦੀ ਮੰਗ ਕੀਤੀ ਗਈ ਹੈ, ਕਿਉਂਕਿ ਅਜੇ ਇਹ ਰੇਲਗੱਡੀ ਹਫਤੇ ਵਿੱਚ ਸਿਰਫ ਦੋ ਵਾਰ ਚਲਦੀ ਹੈ। ਪਟਨਾ ਸਾਹਿਬ ਸਟੇਸ਼ਨ ਨੂੰ ਆਧੁਨਿਕ ਰੇਲਵੇ ਸਟੇਸ਼ਨ ਬਣਾਉਣ ਦੀ ਮੰਗ ਵੀਂ ਰੱਖੀ ਗਈ ਹੈ। ਪਟਨਾ ਸਾਹਿਬ ਤੋਂ ਗੁਜ਼ਰਨ ਵਾਲੀਆਂ ਮੁੱਖ ਰੇਲਗੱਡੀਆਂ ਦਾ ਠਹਿਰਾਓ ਪਟਨਾ ਸਾਹਿਬ ਸਟੇਸ਼ਨ ‘ਤੇ ਦੇਣ ਦੀ ਵੀ ਮੰਗ ਕੀਤੀ ਗਈ ਹੈ। ਸ: ਜਗਜੋਤ ਸਿੰਘ ਸੋਹੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਰੇਲ ਰਾਜ ਮੰਤਰੀ ਵੱਲੋਂ ਤਖਤ ਪਟਨਾ ਸਾਹਿਬ ਆਉਣ ਵਾਲੀ ਸੰਗਤ ਲਈ ਦਿਲੋਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਰੇਲ ਮੰਤਰਾਲੇ ਵੱਲੋਂ ਪੰਜਵੇਂ ਤਖਤ ਨੂੰ ਜੋੜਨ ਲਈ ਜੋ ਨਵੀਂ ਟ੍ਰੇਨ ਚਲਾਉਣ ਦੀ ਮੰਜ਼ੂਰੀ ਦਿੱਤੀ ਜਾ ਰਹੀ ਹੈ, ਉਸ ਲਈ ਪੂਰਾ ਰੇਲ ਮੰਤਰਾਲਾ ਅਤੇ ਖਾਸ ਕਰਕੇ ਰਵਨੀਤ ਸਿੰਘ ਬਿੱਟੂ ਬਧਾਈ ਦੇ ਯੋਗ ਹਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ 👉 ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ 4 ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਕੀਤਾ ਐਲਾਨ 👉 ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵੇ ਅਨੁਸਾਰ ਕੁੜਤਾ ਪਜਾਮਾ ਪਹਿਨਣ ਲਈ ਆਖਿਆ

ਮੋਗਾ ਵਿਖੇ ਅਮਿਤ ਸ਼ਾਹ ਦੇ ਆਉਣ ਤੇ ਪੰਜਾਬੀਆਂ ਤੇ ਸਿੱਖਾਂ ਵੱਲੋਂ ਆਪਣੇ ਘਰਾਂ ਤੇ ਕਾਰੋਬਾਰਾਂ ਤੇ ਕਾਲੇ ਝੰਡੇ ਲਗਾਕੇ ਰੋਸ ਜਾਹਰ ਕਰਨਾ ਵਧੀਆ ਉਪਰਾਲਾ: ਮਾਨ 👉 ਜ਼ਮਹੂਰੀਅਤ ਢੰਗ ਨਾਲ ਰੋਸ਼ ਕਰਨ ਵਾਲੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਗੈਰ ਕਾਨੂੰਨੀ

ਫਿਲਮ ਧੁਰੰਦਰ 2 ਵਿਚ ਦਸਤਾਰਧਾਰੀ ਸਿੱਖ ਪਾਤਰ ਦੇ ਨਸ਼ੇ ਵਾਲੇ ਦ੍ਰਿਸ਼ ਬਦਲੇ ਜਾਣ ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ ਅਤੇ ਵਿਰੋਧ ਪ੍ਰਦਰਸ਼ਨ: ਗੁਰਮੀਤ ਸਿੰਘ ਸ਼ੰਟੀ 👉 ਫਿਲਮ ਸੇੰਸਰ ਬੋਰਡ ਨੂੰ ਪੱਤਰ ਲਿਖ ਕੀਤੀ ਗਈ ਮੰਗ 👉 ਦਿੱਲੀ ਕਮੇਟੀ ਵਲੋਂ ਇਸ ਮਾਮਲੇ ਤੇ ਚੁੱਪ ਰਹਿਣਾ ਨਮੋਸ਼ੀਜਨਕ

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਸਮੂਹ ਸ਼ਹੀਦ ਸਿੰਘਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਖਾਲਸਾਈ ਜਾਹੋਜਲਾਲ ਨਾਲ ਸੰਪੂਰਨ ਸਿੱਖ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।