Home » ਮਾਝਾ » ਬ੍ਰਹਮਪੁਰਾ ਨੇ ਮੀਤ ਪ੍ਰਧਾਨ ਬਣਨ ‘ਤੇ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਦਾ ਕੀਤਾ ਧੰਨਵਾਦ

ਬ੍ਰਹਮਪੁਰਾ ਨੇ ਮੀਤ ਪ੍ਰਧਾਨ ਬਣਨ ‘ਤੇ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਦਾ ਕੀਤਾ ਧੰਨਵਾਦ

SHARE ARTICLE

150 Views

 

 

ਬ੍ਰਹਮਪੁਰਾ ਨੇ ਮੀਤ ਪ੍ਰਧਾਨ ਬਣਨ ‘ਤੇ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਦਾ ਕੀਤਾ ਧੰਨਵਾਦ

 

– ਬਾਬਾ ਸੁਰਜਨ ਸਾਹਿਬ ਜੀ ਦੇ ਅਸਥਾਨ ‘ਤੇ ਹੋਏ ਨਤਮਸਤਕ, ਪਾਰਟੀ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ

ਤਰਨ ਤਾਰਨ 1 ਸਤੰਬਰ ( ਗੁਰਪ੍ਰੀਤ ਸਿੰਘ ਸੈਡੀ) ਸ਼੍ਰੋਮਣੀ ਅਕਾਲੀ ਦਲ ਦੇ ਮੁੜ ਮੀਤ ਪ੍ਰਧਾਨ ਨਿਯੁਕਤ ਹੋਣ ‘ਤੇ, ਹਲਕਾ ਖਡੂਰ ਸਾਹਿਬ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਪਿੰਡ ਸ਼ਹਿਬਾਜ਼ਪੁਰ ਸਥਿਤ ਬਾਬਾ ਸੁਰਜਨ ਸਾਹਿਬ ਜੀ ਦੇ ਪਵਿੱਤਰ ਅਸਥਾਨ ‘ਤੇ ਨਤਮਸਤਕ ਹੋ ਕੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

ਇਸ ਮੌਕੇ ‘ਤੇ ਹਾਜ਼ਰ ਵੱਡੀ ਗਿਣਤੀ ਵਿੱਚ ਪਾਰਟੀ ਅਹੁਦੇਦਾਰਾਂ ਅਤੇ ਇਲਾਕਾ ਨਿਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰ. ਬ੍ਰਹਮਪੁਰਾ ਨੇ ਕਿਹਾ, “ਮੈਂ ਸਭ ਤੋਂ ਪਹਿਲਾਂ ਉਸ ਅਕਾਲਪੁਰਖ਼ ਦਾ ਸ਼ੁਕਰਾਨਾ ਕਰਦਾ ਹਾਂ ਜਿੰਨ੍ਹਾਂ ਨੇ ਮੈਨੂੰ ਆਪਣੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਬਖਸ਼ਿਆ ਹੈ। ਮੈਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜੁਝਾਰੂ ਜਰਨੈਲ ਬਿਕਰਮ ਸਿੰਘ ਮਜੀਠੀਆ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦੀ ਹਾਂ, ਜਿੰਨ੍ਹਾਂ ਨੇ ਮੇਰੇ ‘ਤੇ ਭਰੋਸਾ ਜਤਾ ਕੇ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਹੈ।

ਉਨ੍ਹਾਂ ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਪਾਰਟੀ ਦੇ ਸਾਰੇ ਅਹੁਦੇਦਾਰਾਂ ਅਤੇ ਮਿਹਨਤੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਰਕਰ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਕਿਹਾ, “ਮੈਂ ਇੱਥੇ ਹਾਜ਼ਰ ਆਪਣੇ ਸਾਰੇ ਸਾਥੀਆਂ ਨੂੰ ‘ਜੀ ਆਇਆਂ’ ਆਖਦਾ ਹਾਂ। ਤੁਹਾਡੇ ਮਾਣ-ਸਤਿਕਾਰ ਅਤੇ ਸਾਥ ਸਦਕਾ ਹੀ ਅਸੀਂ ਪਾਰਟੀ ਨੂੰ ਹੋਰ ਬੁਲੰਦੀਆਂ ‘ਤੇ ਲੈ ਕੇ ਜਾਵਾਂਗੇ। ਮੈਂ ਯਕੀਨ ਦਿਵਾਉਂਦਾ ਹਾਂ ਕਿ ਇਸ ਜ਼ਿੰਮੇਵਾਰੀ ਨੂੰ ਮੈਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਂਗਾ।

ਇਸ ਮੌਕੇ ਜ਼ਿਲਾ ਪਰਿਸ਼ਦ ਮੈਂਬਰ ਗਿਆਨ ਸਿੰਘ ਸ਼ਹਿਬਾਜ਼ਪੁਰ, ਕੋਰ ਕਮੇਟੀ ਮੈਂਬਰ ਗੁਰਸੇਵਕ ਸਿੰਘ ਸੇਖ, ਸਰਪੰਚ ਗੁਰਨਾਮ ਸਿੰਘ ਭੂਰੇ, ਐਸਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਬਖਸ਼ੀਸ਼ ਸਿੰਘ ਡਿਆਲ ਰਾਜਪੂਤਾਂ, ਗਲਾਲੀਪੁਰ ਤੋਂ ਸਾਬਕਾ ਸਰਪੰਚ ਦਿਲਬਾਗ ਸਿੰਘ ਤੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ, ਸ਼ਾਹਬਾਜ਼ਪੁਰ ਤੋਂ ਸੈਕਟਰੀ ਦਿਲਬਾਗ ਸਿੰਘ, ਮੰਮਣਕੇ ਤੋਂ ਸਾਬਕਾ ਸਰਪੰਚ ਰਣਜੀਤ ਸਿੰਘ ਰਾਣਾ, ਨੰਬਰਦਾਰ ਹਰਭਜਨ ਸਿੰਘ, ਅਨੋਕ ਸਿੰਘ, ਸੁਖਰਾਜ ਸਿੰਘ, ਗੁਰਜੰਟ ਸਿੰਘ ਤੇ ਬਲਕਾਰ ਸਿੰਘ, ਮੰਮਣਕੇ ਖੁਰਦ ਤੋਂ ਸਾਬਕਾ ਸਰਪੰਚ ਮੇਜਰ ਸਿੰਘ ਤੇ ਸਾਬਕਾ ਸਰਪੰਚ ਦੇਸਾ ਸਿੰਘ, ਡਿਆਲ ਰਾਜਪੂਤਾਂ ਤੋਂ ਸਾਬਕਾ ਸਰਪੰਚ ਰਣਜੀਤ ਸਿੰਘ ਰਾਣਾ, ਸਾਬਕਾ ਸਰਪੰਚ ਗੁਰਦੇਵ ਸਿੰਘ, ਰਣਜੀਤ ਸਿੰਘ, ਤਰਲੋਚਨ ਸਿੰਘ ਤੇ ਸੁਖਚੈਨ ਸਿੰਘ, ਕੁਹਾੜਕਾ ਤੋਂ ਸਾਬਕਾ ਸਰਪੰਚ ਸੁਰਜਨ ਸਿੰਘ, ਸਾਬਕਾ ਸਰਪੰਚ ਸਰਵਨ ਸਿੰਘ ਲਾਡੀ ਤੇ ਸਾਬਕਾ ਸਰਪੰਚ ਸੁਵਿੰਦਰ ਸਿੰਘ, ਮਾਨੋਚਾਹਲ ਖੁਰਦ ਤੋਂ ਸਾਬਕਾ ਸਰਪੰਚ ਕੁਲਵੰਤ ਸਿੰਘ, ਵਾਂ ਤੋਂ ਸਾਬਕਾ ਬਲਾਕ ਸੰਮਤੀ ਮੈਂਬਰ ਕੁਲਵਿੰਦਰ ਸਿੰਘ, ਗੁਰਭੇਜ ਸਿੰਘ, ਮੁਖਤਾਰ ਸਿੰਘ ਤੇ ਗੁਰਲਾਲ ਸਿੰਘ ਤੋਂ ਇਲਾਵਾ ਸਾਬਕਾ ਸਰਪੰਚ ਗੁਰਨਿਸ਼ਾਨਬੀਰ ਸਿੰਘ ਡਾਲੇਕੇ, ਡਾ. ਮਨਜਿੰਦਰ ਸਿੰਘ, ਅਤੇ ਨਿਸ਼ਾਨ ਸਿੰਘ ਸੋਨੀ ਕਮਾਲਪੁਰ ਆਦਿ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਹਾਜ਼ਰ ਸਨ।

 

 

 

khireyapunjab
Author: khireyapunjab

jin88bet.one ak168app.baby ak168app.club ks168app.site ic88 ic88 ic88 ic88 lr88 lr88 lr88 lr88 op88 si88 88v SEXXXXX-VN

Leave a Reply

Your email address will not be published. Required fields are marked *

Latest News