ਵਲਟੋਹਾ 1 ਸਤੰਬਰ (ਜਗਜੀਤ ਸਿੰਘ) 





ਮਨੁੱਖੀ ਅਧਿਕਾਰਾਂ ਦੇ ਰਖਵਾਲੇ ਧਰਮ ਦੀ ਚਾਦਰ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਤੇ ਸ਼ਹੀਦ ਭਾਈ ਤਾਰੂ ਸਿੰਘ ਗੁਰਮਤ ਪ੍ਰਚਾਰ ਸੁਸਾਇਟੀ ਦੇ ਵੱਲੋਂ ਚੌਥਾ ਸਲਾਨਾ ਸਮਾਗਮ ਗੁਰਦੁਆਰਾ ਭਾਈ ਝਾੜੂ ਸਾਹਿਬ ਜੀ ਪਿੰਡ ਵਲਟੋਹਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਐਨ ਆਰ ਆਈ ਵੀਰਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕੀਤਾ ਗਿਆ। ਜਿਸ ਵਿੱਚ ਇਲਾਕੇ ਦੇ 16 ਸਕੂਲਾਂ ਸੰਤ ਸਿਪਾਹੀ ਸੀਨੀਅਰ ਸੈਕੈਂਡਰੀ ਸਕੂਲ ਘਰਿਆਲਾ, ਸੇਂਟ ਸੋਲਜਰ ਕਾਨਵੈਂਟ ਸਕੂਲ ਪੂਨੀਆ, ਸਰਕਾਰੀ ਹਾਈ ਸਕੂਲ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਸੀਨੀਅਰ ਸੈਕੈਂਡਰੀ ਸਕੂਲ ਵਰਨਾਲਾ, ਸ਼ਹੀਦ ਭਗਤ ਸਿੰਘ ਸੀਨੀਅਰ ਸੈਕੈਂਡਰੀ ਸਕੂਲ, ਦਸ਼ਮੇਸ਼ ਸੀਨੀਅਰ ਸੈਕੈਂਡਰੀ ਸਕੂਲ, ਸਰਦਾਰ ਹਰੀ ਸਿੰਘ ਨਲੂਆ ਸੀਨੀਅਰ ਸੈਕੈਂਡਰੀ ਸਕੂਲ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੇ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਲਟੋਹਾ, ਸੰਤ ਫਰੀਦ ਕਾਨਵੈਂਟ ਸਕੂਲ, ਡਾਕਟਰ ਮਨੋਹਰ ਲਾਲ ਮੈਮੋਰੀਅਲ ਸੀਨੀਅਰ ਸੈਕੈਂਡਰੀ ਸਕੂਲ, ਸੈਂਚਰਾ ਇੰਟਰਨੈਸ਼ਨਲ ਸਕੂਲ ਅਮਰਕੋਟ, ਐਸਪੀਐਸ ਹਵਾਲਦਾਰ ਸ਼ਹੀਦ ਅਜੀਤ ਸਿੰਘ ਸੀਨੀਅਰ ਸੈਕੈਂਡਰੀ ਸਕੂਲ, ਸਰਕਾਰੀ ਕੰਨਿਆ ਸਕੂਲ ਖੇਮਕਰਨ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਆਸਲ ਉਤਾੜ ਦੇ ਬੱਚਿਆਂ ਨੇ ਭਾਗ ਲਿਆ। ਜਿਨਾਂ ਵਿੱਚੋਂ ਪਹਿਲਾ ਸਥਾਨ ਡਾਕਟਰ ਮਨੋਹਰ ਲਾਲ ਮੈਮੋਰੀਅਲ ਸੀਨੀਅਰ ਸੈਕੈਂਡਰੀ ਸਕੂਲ ਅਮਰਕੋਟ, ਸਰਕਾਰੀ ਕੰਨਿਆ ਸਕੂਲ ਵਲਟੋਹਾ ਨੇ ਦੂਸਰਾ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਵਰਨਾਲਾ ਨੇ ਤੀਸਰਾ, ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੈਂਡਰੀ ਸਕੂਲ ਆਸਲ ਉਤਾੜ ਨੇ ਚੌਥਾ ਅਤੇ ਦਸ਼ਮੇਸ਼ ਸੀਨੀਅਰ ਸੈਕੈਂਡਰੀ ਸਕੂਲ ਵਲਟੋਹਾ ਨੇ ਪੰਜਵਾਂ ਸਥਾਨ ਹਾਸਿਲ ਕਰਕੇ ਸਕੂਲ ਮਾਤਾ ਪਿਤਾ ਅਧਿਆਪਕ ਸਾਹਿਬਾਨ ਅਤੇ ਇਲਾਕਾ ਨਿਵਾਸੀਆਂ ਦਾ ਨਾਮ ਰੋਸ਼ਨ ਕੀਤਾ। ਇਹਨਾਂ ਜੇਤੂ ਟੀਮਾਂ ਨੂੰ ਕਰਮਵਾਰ 4100,3100,2100 ਅਤੇ 1100 ਸੌਂ ਰੁਪਏ ਅਤੇ ਸ਼ੀਲਡਾਂ ਦੇ ਨਾਲ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਬੱਚਿਆਂ ਦਾ ਦਸਤਾਰ ਦੁਮਾਲਾ ਮੁਕਾਬਲਾ ਵੀ ਕਰਵਾਇਆ ਗਿਆ ਜਿਸ ਵਿੱਚ ਜੇਤੂ ਬੱਚਿਆਂ ਨੂੰ ਪ੍ਰਭਾਵਸ਼ਾਲੀ ਸ਼ੀਲਡਾਂ, ਦਸਤਾਰਾਂ ਅਤੇ ਧਾਰਮਿਕ ਸਾਹਿਤ ਨਾਲ ਸਨਮਾਨ ਕੀਤਾ ਗਿਆ। ਇਹਨਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਜੀ ਖਾਲੜਾ ਤੇ ਜਰਮਨ, ਪ੍ਰਧਾਨ ਭਾਈ ਸੰਤੋਖ ਸਿੰਘ ਜੀ ਪੱਟੀ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਨ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ, ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਜਮੀਨੀ ਪੱਧਰ ਤੇ ਬੱਚਿਆਂ ਨੂੰ ਗੁਰਬਾਣੀ ਗੁਰ ਇਤਿਹਾਸ ਸਿੱਖ ਇਤਿਹਾਸ ਸਿੱਖ ਰਹਿਤ ਮਰਿਆਦਾ ਅਤੇ ਸਿੱਖ ਸਭਿਆਚਾਰ ਦੇ ਨਾਲ ਜੋੜਨ ਵਾਲੀਆਂ ਮਾਇਨਾਜ਼ ਸ਼ਖਸ਼ੀਅਤਾਂ ਸਿੰਘ ਸਾਹਿਬ ਗਿਆਨੀ ਸਾਹਿਬ ਸਿੰਘ ਜੀ ਸ਼ਾਹਬਾਦ ਮਾਰਕੰਡਾ ਅਤੇ ਮਾਸਟਰ ਅਵਤਾਰ ਸਿੰਘ ਜੀ ਸੋਹਲ ਨੂੰ ਉਮਰ ਭਰ ਦੀਆਂ ਪ੍ਰਾਪਤੀਆਂ ਲਈ ਲਾਈਫ ਟਾਈਮ ਅਚੀਵਮੈਂਟ ਅਵਾਰਡ ਨਾਲ ਨਿਵਾਜਿਆ ਗਿਆ। ਉਨਾਂ ਨੇ ਬੱਚਿਆਂ ਦੇ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਚੰਗੇ ਸਮਾਜ ਦੀ ਸਿਰਜਣਾ ਦੇ ਲਈ ਸੁਸਾਇਟੀ ਦੇ ਵੱਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਸੋਸਾਇਟੀ ਵੱਲੋਂ ਤਨ ਮਨ ਤਨ ਨਾਲ ਸਹਿਯੋਗ ਕਰਨ ਵਾਲੇ ਸਕੂਲਾਂ ਅਤੇ ਸਹਿਯੋਗੀ ਸੱਜਣਾਂ ਦਾ ਵਿਸ਼ੇਸ਼ ਤੌਰ ਤੇ ਸੁਸਾਇਟੀ ਦੇ ਵੱਲੋਂ ਸਨਮਾਨ ਕੀਤਾ ਗਿਆ। ਬਾਬਾ ਜਸਵੰਤ ਸਿੰਘ ਜੀ ਸੋਢੀ ਆਸਲ ਉਤਾੜ ਵਾਲਿਆਂ ਨੇ ਉਚੇਚੇ ਤੌਰ ਤੇ ਇਸ ਕਾਰਜ ਵਿੱਚ ਸ਼ਮੂਲੀਅਤ ਕੀਤੀ ਅਤੇ ਦਸਤਾਰ ਦੁਮਾਲਾ ਮੁਕਾਬਲੇ ਵਿੱਚ ਜੇਤੂ ਬੱਚਿਆਂ ਨੂੰ ਦਸਤਾਰਾਂ ਦੇ ਨਾਲ ਸਨਮਾਨਿਤ ਕੀਤਾ। ਇਸ ਮੌਕੇ ਤੇ ਭਾਈ ਗੁਰਪ੍ਰੀਤ ਸਿੰਘ ਸੈਂਡੀ,ਦਸਤਾਰ ਕੋਚ ਹਰਜੀਤ ਸਿੰਘ ਲਹਿਰੀ, ਹਰਪ੍ਰੀਤ ਸਿੰਘ ਪੱਟੀ, ਆਕਾਸ਼ਦੀਪ ਸਿੰਘ ਪੱਟੀ, ਵਜੀਰ ਸਿੰਘ ਆਸਲ, ਜਗਦੀਸ਼ ਸਿੰਘ ਭਿੱਖੀਵਿੰਡ, ਸਾਜਨਪ੍ਰੀਤ ਸਿੰਘ, ਸੁਖਵਿੰਦਰ ਸਿੰਘ ਖਾਲੜਾ, ਗੁਰਮੀਤ ਸਿੰਘ ਮਾਲੂਵਾਲ, ਹਰਮਨਦੀਪ ਸਿੰਘ ਸੁਖਮਨਦੀਪ ਸਿੰਘ ਗਗਨਦੀਪ ਸਿੰਘ ਭਿੱਖੀਵਿੰਡ, ਰਣਬੀਰ ਸਿੰਘ ਵੀਰਮ, ਹਰਪ੍ਰੀਤ ਸਿੰਘ ਮਨਿਆਰੀ ਵਾਲੇ, ਦਿਲਬਾਗ ਸਿੰਘ ਡੱਲ, ਭਾਈ ਦਵਿੰਦਰ ਸਿੰਘ ਕੈਰੋ, ਭਾਈ ਬਲਰਾਜ ਸਿੰਘ ਕੱਦ ਗਿੱਲ, ਮਾਸਟਰ ਵਜ਼ੀਰ ਸਿੰਘ, ਬੇਅੰਤ ਸਿੰਘ ਖਾਲੜਾ, ਭਾਈ ਸੁਖਵਿੰਦਰ ਸਿੰਘ ਅਮਰਕੋਟ, ਭਾਈ ਹਰਜੀਤ ਸਿੰਘ ਵਲਟੋਹਾ, ਭਾਈ ਜਸਵਿੰਦਰ ਸਿੰਘ ਅਮਰਕੋਟ, ਕੁਲਵੰਤ ਸਿੰਘ ਲਖਨਾ, ਜਤਿੰਦਰ ਸਿੰਘ ਮਾਹਣੇ ਮੱਲੀਆਂ, ਭਾਈ ਹਰਦਿਆਲ ਸਿੰਘ ਘਰਿਆਲਾ, ਗੁਰਮਤ ਗਿਆਨ ਸਭਾ ਨਰਾਇਣਗੜ੍ਹ ਤੋਂ ਭਾਈ ਮੇਜਰ ਸਿੰਘ ਆਪਣੇ ਜਥੇ ਸਮੇਤ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤੋਂ ਵੀਰ ਹਰਜਿੰਦਰ ਸਿੰਘ ਮਾਨਕਪੁਰ, ਸਿੱਖ ਪ੍ਰਚਾਰਕ ਭਾਈ ਅਮਰਜੀਤ ਸਿੰਘ ਸੁਰ ਸਿੰਘ, ਭਾਈ ਜਗਤਾਰ ਸਿੰਘ ਖਾਲੜਾ ਪੱਤਰਕਾਰ, ਸਤਨਾਮ ਸਿੰਘ ਜੰਡ ਖਾਲੜਾ, ਭਾਈ ਸੁਖਦੇਵ ਸਿੰਘ ਬੂਰ ਚੰਦ, ਭਾਈ ਭਗਵੰਤ ਸਿੰਘ ਗ੍ਰੰਥੀ ਗੁਰਦੁਆਰਾ ਸਿੰਘ ਸਭਾ, ਭਾਈ ਜਸਵਿੰਦਰ ਸਿੰਘ ਗ੍ਰੰਥੀ ਗੁਰਦੁਆਰਾ ਭਾਈ ਝਾੜੂ ਜੀ, ਬਾਬਾ ਅਰਜਨ ਸਿੰਘ ਜੀ, ਭਾਈ ਸੁਖਵਿੰਦਰ ਸਿੰਘ ਫੌਜੀ, ਭਾਈ ਗੁਰਵਿੰਦਰ ਸਿੰਘ, ਭਾਈ ਮਨਜੀਤ ਸਿੰਘ ਜਰਮਸਤਪੁਰ, ਆਦਿ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









