ਨਵੀਂ ਦਿੱਲੀ 3 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਦੇ ਇਕ ਬੇਨਕੂਟ ਹਾਲ ਵਿਚ ਦਿੱਲੀ ਕਮੇਟੀ ਦੇ ਸਾਬਕਾ ਸਕੱਤਰ ਗੁਰਮੀਤ ਸਿੰਘ ਸ਼ੰਟੀ ਵਲੋਂ ਦਿੱਲੀ ਗੁਰਦੁਆਰਾ ਕਮੇਟੀ ਦੇ ਚੋਣਾਂ ਮੱਦੇਨਜਰ ਇਕ ਭਰਵੀਂ ਮੀਟਿੰਗ ਕਰਵਾਈ ਗਈ । ਇਸ ਮੀਟਿੰਗ ਵਿਚ ਉਚੇਚੇ ਤੌਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ, ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ, ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਸਮੇਤ ਹੋਰ ਵੱਖ ਵੱਖ ਆਗੂਆਂ ਨੇ ਹਾਜ਼ਿਰੀ ਭਰੀ ਸੀ । ਇਸ ਮੌਕੇ ਬੁਲਾਰਿਆ ਵਲੋਂ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਨੂੰ ਯਾਦ ਕੀਤਾ ਗਿਆ ਓਥੇ ਹੀ ਦਿੱਲੀ ਗੁਰਦੁਆਰਾ ਕਮੇਟੀ ਦੀ ਮੌਜੂਦਾ ਪ੍ਰਬੰਧਕੀ ਉਪਰ ਜ਼ੋਰਦਾਰ ਹਮਲਾ ਬੋਲਿਆ ਗਿਆ ਸੀ ਤੇ ਹਾਜ਼ਰੀਨ ਸੰਗਤਾਂ ਨੂੰ ਦਿੱਲੀ ਕਮੇਟੀ ਵਲੋਂ ਕੀਤੀਆਂ ਜਾ ਰਹੀਆਂ ਕੁਤਾਹੀਆਂ ਬਾਰੇ ਦਸਿਆ ਗਿਆ । ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਗੁਰੂਬਾਣੀ ਰਿਸਰਚ ਫਾਉਂਡੇਸ਼ਨ ਦੇ ਮੁੱਖੀ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਕੋ ਚੇਅਰਮੈਨ ਸਰਦਾਰ ਪਰਮਜੀਤ ਸਿੰਘ ਵੀਰਜੀ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਜੀ ਆਇਆ ਆਖਦਿਆਂ ਸਿਰੋਪਾਓ ਨਾਲ ਸਨਮਾਨਿਤ ਕੀਤਾ । ਇਸ ਮੌਕੇ ਗੁਰਮੀਤ ਸਿੰਘ ਸ਼ੰਟੀ ਵਲੋਂ ਪੰਜਾਬ ਦੇ ਹੜ ਪੀੜੀਤਾਂ ਲਈ ਇਕ ਲੱਖ ਇਕਵੰਜਾ ਹਜਾਰ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









