Home » ਨਵੀਂ ਦਿੱਲੀ » ਦਿੱਲੀ ਗੁਰਦੁਆਰਾ ਕਮੇਟੀ ਨੇ ਘੋਨੇਵਾਲ ’ਚ ਧੁੱਸੀ ਬੰਨ ਨੂੰ ਪੂਰਨ ਲਈ ਲੱਗੀ ਸੰਗਤ ਵਾਸਤੇ ਲਗਾਇਆ ਗੁਰੂ ਕਾ ਲੰਗਰ

ਦਿੱਲੀ ਗੁਰਦੁਆਰਾ ਕਮੇਟੀ ਨੇ ਘੋਨੇਵਾਲ ’ਚ ਧੁੱਸੀ ਬੰਨ ਨੂੰ ਪੂਰਨ ਲਈ ਲੱਗੀ ਸੰਗਤ ਵਾਸਤੇ ਲਗਾਇਆ ਗੁਰੂ ਕਾ ਲੰਗਰ

SHARE ARTICLE

82 Views

ਨਵੀਂ ਦਿੱਲੀ 8 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਘੋਨੇਵਾਲ ’ਚ ਰਾਵੀ ਦਰਿਆ ਦੇ ਧੁੱਸੀ ਬੰਨ ’ਚ ਪਏ ਪਾੜ ਨੂੰ ਪੂਰਨ ਵਿਚ ਲੱਗੀ ਸੰਗਤ ਵਾਸਤੇ ਗੁਰੂ ਕਾ ਲੰਗਰ ਲਗਾਇਆ ਹੈ ਤੇ ਜਦੋਂ ਤੱਕ ਇਹ ਪਾੜ ਨਹੀਂ ਪੂਰਿਆ ਜਾਂਦਾ ਅਤੇ ਇਲਾਕੇ ਵਿਚ ਕਾਰ ਸੇਵਾ ਗੁਰੂ ਕਾ ਬਾਗ ਦੇ ਬਾਬਾ ਸਤਨਾਮ ਸਿੰਘ ਤੇ ਸਾਥੀਆਂ ਵੱਲੋਂ ਇਹ ਸੇਵਾ ਜਾਰੀ ਰਹੇਗੀ, ਉਨਾ ਚਿਰ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਕੇ ਲੰਗਰ ਤੇ ਹੋਰ ਸੇਵਾਵਾਂ ਨਿਰੰਤਰ ਚਲਦੀਆਂ ਰਹਿਣਗੀਆਂ। ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਘੋਨੇਵਾਲ ਵਿਚ ਤਕਰੀਬਨ 500 ਮੀਟਰ ਲੰਬਾ ਤੇ 40 ਫੁੱਟ ਡੂੰਘਾ ਪਾੜ ਰਾਵੀ ਦਰਿਆ ਦੇ ਧੁੱਸੀ ਬੰਨ ਵਿਚ ਪੈ ਗਿਆ ਸੀ ਜਿਸ ਨਾਲ ਅਜਨਾਲਾ ਅਤੇ ਇਸਦੇ ਆਲੇ ਦੁਆਲੇ ਦੇ ਇਲਾਕੇ ਵਿਚ 10 ਕਿਲੋਮੀਟਰ ਤੱਕ ਹੜ੍ਹਾਂ ਦੀ ਮਾਰ ਪਈ ਹੈ। ਉਹਨਾਂ ਦੱਸਿਆ ਕਿ ਇਸ ਪਾੜ ਕਾਰਨ ਹੀ ਇਹ ਸਾਰਾ ਇਲਾਕਾ ਪਾਣੀ ਦੀ ਮਾਰ ਹੇਠ ਆਇਆ ਜਿਸ ਨਾਲ ਨਾ ਸਿਰਫ ਫਸਲਾਂ ਡੁੱਬੀਆਂ ਬਲਕਿ ਘਰਾਂ ਦੇ ਘਰ ਤਬਾਹ ਹੋ ਗਏ ਹਨ। ਉਹਨਾਂ ਦੱਸਿਆ ਕਿ ਹੁਣ ਬਾਬਾ ਸਤਨਾਮ ਸਿੰਘ ਜੀ ਦੇ ਮਾਰਗ ਦਰਸ਼ਨ ਹੇਠ ਸਿਰਫ ਪੰਜਾਬ ਹੀ ਨਹੀਂ ਬਲਕਿ ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਤੇ ਦਿੱਲੀ ਤੱਕ ਦੀ ਸੰਗਤ ਅਤੇ ਸਥਾਨਕ ਪ੍ਰਸ਼ਾਸਨ ਰਲ ਕੇ ਇਸ ਪਾੜ ਨੂੰ ਪੂਰਨ ਦੀ ਸੇਵਾ ਵਿਚ ਲੱਗੀ ਹੋਈ ਹੈ ਤੇ ਆਸ ਹੈ ਕਿ ਅਗਲੇ ਕੁਝ ਦਿਨਾਂ ਵਿਚ ਇਹ ਪਾੜ ਸਫਲਤਾ ਨਾਲ ਪੂਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਜਿੰਨਾ ਚਿਰ ਇਹ ਕਾਰ ਸੇਵਾ ਚਲਦੀ ਰਹੇਗੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਕਾਰਜ ਵਿਚ ਲੱਗੇ ਵਾਲੰਟੀਅਰਜ਼ ਵਾਸਤੇ ਗੁਰੂ ਕੇ ਲੰਗਰ ਤੇ ਹੋਰ ਲੋੜੀਂਦੀਆਂ ਵਸਤਾਂ ਦੇ ਲੰਗਰ ਦੀ ਸੇਵਾ ਜਾਰੀ ਰੱਖੇਗੀ। ਉਹਨਾਂ ਆਸ ਪ੍ਰਗਟ ਕੀਤੀ ਕਿ ਸੰਗਤਾਂ ਰਲ ਮਿਲ ਕੇ ਇਹ ਕਾਰਜ ਛੇਤੀ ਤੋਂ ਛੇਤੀ ਸੰਪੂਰਨ ਕਰ ਲੈਣਗੀਆਂ ਤੇ ਇਸ ਨਾਲ ਇਲਾਕੇ ਵਿਚ ਪਈ ਮਾਰ ਨੂੰ ਠੱਲ੍ਹ ਪਵੇਗੀ ਅਤੇ ਪਟੜੀ ਤੋਂ ਉੱਤਰੀ ਜ਼ਿੰਦਗੀ ਮੁੜ ਲੀਹ ’ਤੇ ਪਾਉਣ ਦਾ ਰਾਹ ਬਣੇਗਾ। ਉਹਨਾਂ ਮੁੜ ਦੁਹਰਾਇਆ ਕਿ ਜਦੋਂ ਤੱਕ ਪੰਜਾਬ ਵਿਚ ਹਾਲਾਤ ਆਮ ਵਰਗੇ ਨਹੀਂ ਹੋ ਜਾਂਦੇ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਸੰਗਤਾਂ ਵਾਸਤੇ ਸੇਵਾ ਜਾਰੀ ਰਹੇਗੀ ਜਿਸ ਵਿਚ ਲੰਗਰਾਂ ਤੋਂ ਇਲਾਵਾ ਵੱਖ-ਵੱਖ ਸਮਾਨ ਅਤੇ ਮੈਡੀਕਲ ਸੇਵਾਵਾਂ ਵੀ ਸ਼ਾਮਲ ਹਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ