Home » ਸੰਸਾਰ » ਕੇਂਦਰ ਸਰਕਾਰ ਵੱਲੋਂ ਸਿੱਖ ਜਥਿਆਂ ਨੂੰ ਪਾਕਿਸਤਾਨ ਭੇਜਣ ਤੋਂ ਇਨਕਾਰ ਕਰਣ ਤੇ ਭੜਕਿਆ ਪਨੂੰ, ਅਯੁੱਧਿਆ ਵਿੱਚ ਦੀਵਾਲੀ ਦੇ ਜਸ਼ਨਾਂ ਨੂੰ ਰੋਕਣ ਦਾ ਦਿੱਤਾ ਸੱਦਾ

ਕੇਂਦਰ ਸਰਕਾਰ ਵੱਲੋਂ ਸਿੱਖ ਜਥਿਆਂ ਨੂੰ ਪਾਕਿਸਤਾਨ ਭੇਜਣ ਤੋਂ ਇਨਕਾਰ ਕਰਣ ਤੇ ਭੜਕਿਆ ਪਨੂੰ, ਅਯੁੱਧਿਆ ਵਿੱਚ ਦੀਵਾਲੀ ਦੇ ਜਸ਼ਨਾਂ ਨੂੰ ਰੋਕਣ ਦਾ ਦਿੱਤਾ ਸੱਦਾ

SHARE ARTICLE

100 Views

ਨਵੀਂ ਦਿੱਲੀ 17 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਿੱਚ ਸ਼ਾਮਲ ਹੋਣ ਦੀ ਇੱਛਾ ਰੱਖਣ ਵਾਲੇ ਸਿੱਖ ਜਥਿਆਂ ਨੂੰ ਪ੍ਰਮਿਸ਼ਨ ਨਾ ਦੇਣ ਦੇ ਮੋਦੀ ਸਰਕਾਰ ਦੇ ਫੈਸਲੇ ਦਾ ਹਵਾਲਾ ਦਿੰਦੇ ਹੋਏ, ਸਿੱਖਸ ਫਾਰ ਜਸਟਿਸ ਦੇ ਜਨਰਲ ਕੌਂਸਲ ਨੇ ਇੱਕ ਵੀਡੀਓ ਬਿਆਨ ਵਿੱਚ, ਅਯੁੱਧਿਆ ਵਿੱਚ ਦੀਵਾਲੀ ਦੇ ਜਸ਼ਨਾਂ ਨੂੰ ਰੋਕਣ ਦਾ ਸੱਦਾ ਦਿੱਤਾ ਹੈ। ਖਾਸ ਕਰਕੇ ਓਥੇ ਜਗਾਏ ਜਾ ਰਹੇ 26 ਲੱਖ ਦੀਵੇਆਂ ਦੀ ਮੁਹਿੰਮ ਅੰਦਰ ਖਲੱਲ ਪਾਣ ਵਿੱਚ ਸ਼ਾਮਲ ਹੋਣ ਅਤੇ ਇਸ ਦਾ ਸਮਰਥਨ ਕਰਨ ਵਾਲਿਆਂ ਨੂੰ 26 ਲੱਖ ਰੁਪਏ ਦੇ ਇਨਾਮ ਦਾ ਐਲਾਨ ਵੀਂ ਕੀਤਾ ਹੈ । ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਅਤੇ ਮੁੱਖ ਮੰਤਰੀ ਯੋਗੀ ਨੂੰ ਸਿੱਧੀ ਚੁਣੌਤੀ ਦਿੰਦੇ ਹੋਏ ਕਿਹਾ: ਕਿ ਅਯੁੱਧਿਆ ਹਿੰਦੂਤਵ ਅੱਤਵਾਦ ਦਾ ਜਨਮ ਸਥਾਨ ਹੈ, ਇਹ ਨਿਸ਼ਾਨਾ ਹੋਵੇਗਾ – ਖਾਲਿਸਤਾਨ ਦਾ ਝੰਡਾ ਲਹਿਰਾਇਆ ਜਾਵੇਗਾ ਅਤੇ ਅਯੁੱਧਿਆ ਨੂੰ ਦੀਵਾਲੀ ਵਾਲੇ ਦਿਨ ਹਨੇਰੇ ਵਿੱਚ ਲਿਆਇਆ ਜਾਵੇਗਾ। ਕਿਉਂਕਿ ਸਿੱਖਾਂ ਨੂੰ ਨਨਕਾਣਾ ਸਾਹਿਬ ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਤੋਂ ਰੋਕਿਆ ਗਿਆ ਹੈ, ਇਸ ਲਈ ਐਸਐਫਜੇ ਇਹ ਯਕੀਨੀ ਬਣਾਉਣ ਲਈ ਕੰਮ ਕਰੇਗਾ ਕਿ ਅਯੁੱਧਿਆ ਦਾ ਦੀਪਉਤਸਵ 2025 ਨਾ ਮਨਾਇਆ ਜਾ ਸਕੇ ਜਿਸ ਨਾਲ ਉਨ੍ਹਾਂ ਨੂੰ ਸਿੱਖ ਪੰਥ ਦੀ ਪੀੜਾ ਦੀ ਸਮਝ ਪੈ ਸਕੇ । ਜਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਿਮਲਾ ਸਮਝੌਤੇ ਤਹਿਤ ਹਰ ਸਾਲ ਵਡੀ ਗਿਣਤੀ ਅੰਦਰ ਸੰਗਤਾਂ ਪਾਕਿਸਤਾਨ ਜਾਦੀਆਂ ਹਨ ਤੇ ਇਸ ਵਾਰ ਕੇਂਦਰ ਸਰਕਾਰ ਵਲੋਂ ਸੁਰੱਖਿਆ ਦਾ ਹਵਾਲਾ ਦੇ ਕੇ ਸਿੱਖਾਂ ਨੂੰ ਪਾਕਿਸਤਾਨ ਜਾਣ ਦੀ ਇਜਾਜਤ ਨਹੀਂ ਦਿੱਤੀ ਹੈ ਤੇ ਸੰਸਾਰ ਭਰ ਵਿਚ ਇਸ ਦਾ ਵਿਰੋਧ ਹੋ ਰਿਹਾ ਹੈ ਕਿ ਕੇਂਦਰ ਸਰਕਾਰ ਭਾਰਤ ਅਤੇ ਪਾਕਿਸਤਾਨ ਦੌਰਾਨ ਕ੍ਰਿਕੇਟ ਮੈਚ ਤਾਂ ਖੇਡ ਸਕਦੀ ਹੈ ਪਰ ਸਿੱਖਾਂ ਦੇ ਮੁਕੱਦਸ ਅਸਥਾਨਾਂ ਦੇ ਦਰਸ਼ਨ ਦੀਦਾਰੇਆਂ ਲਈ ਇਜਾਜਤ ਨਹੀਂ ਦੇ ਰਹੀ ਹੈ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ 29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ