Home » Blog » ਸਿੱਖ ਕੈਦੀ ਭਾਈ ਸੰਦੀਪ ਸਿੰਘ ’ਤੇ ਤਸ਼ੱਦਦ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਸਿੱਖ ਕੈਦੀ ਭਾਈ ਸੰਦੀਪ ਸਿੰਘ ’ਤੇ ਤਸ਼ੱਦਦ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

SHARE ARTICLE

131 Views

ਨਵੀਂ ਦਿੱਲੀ 17 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਟਿਆਲਾ ਜੇਲ੍ਹ ਵਿੱਚ ਬੰਦ ਸਿੱਖ ਕੈਦੀ ਭਾਈ ਸੰਦੀਪ ਸਿੰਘ ਉੱਤੇ ਹੋਏ ਬੇਹੱਦ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਚੇਤਾਵਨੀ ਦਿੱਤੀ ਕਿ ਸਰਕਾਰ ਤੇ ਜੇਲ੍ਹ ਪ੍ਰਸ਼ਾਸਨ ਇਹ ਭੁੱਲ ਨਾ ਕਰੇ ਕਿ ਸਿੱਖ ਕੈਦੀਆਂ ਉੱਤੇ ਹੋ ਰਹੇ ਜ਼ੁਲਮ ਚੁੱਪਚਾਪ ਸਹੇ ਜਾ ਸਕਦੇ ਹਨ। ਜੇਕਰ ਭਾਈ ਸੰਦੀਪ ਸਿੰਘ ਉੱਤੇ ਤਸ਼ੱਦਦ ਤੁਰੰਤ ਨਾ ਰੋਕਿਆ ਗਿਆ ਤਾਂ ਇਸ ਦੇ ਨਤੀਜੇ ਭਾਰੀ ਹੋਣਗੇ ਅਤੇ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ ਉੱਤੇ ਹੋਵੇਗੀ। ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਖ਼ੁਲਾਸਾ ਕੀਤਾ ਕਿ ਜੇਲ੍ਹ ਅੰਦਰ ਭਾਈ ਸੰਦੀਪ ਸਿੰਘ ਨਾਲ ਉਸ ਵਕਤ ਬੇਰਹਿਮ ਕੁੱਟਮਾਰ ਕੀਤੀ ਗਈ ਜਦੋਂ ਉਸ ਦਾ ਝਗੜਾ ਸਿੱਖ ਨੌਜਵਾਨਾਂ ਨੂੰ ਫ਼ਰਜ਼ੀ ਮੁਕਾਬਲਿਆਂ ’ਚ ਮਾਰਨ ਦੇ ਦੋਸ਼ ’ਚ ਸਜ਼ਾ ਕੱਟ ਰਹੇ ਡੀਐਸਪੀ ਅਤੇ ਦੋ ਇੰਸਪੈਕਟਰਾਂ ਨਾਲ ਹੋਇਆ। ਇਹ ਕਾਰਵਾਈ ਨਾ ਸਿਰਫ਼ ਕਾਨੂੰਨੀ ਹੱਦਾਂ ਦੀ ਉਲੰਘਣਾ ਹੈ, ਸਗੋਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਅਤੇ ਭਾਰੀ ਤੌਰ ’ਤੇ ਤੌਹੀਨ ਵੀ ਹੈ। ਇਸ ਅਣਮਨੁੱਖੀ ਸਲੂਕ ਨੇ ਪੂਰੇ ਸਿੱਖ ਸਮਾਜ ਵਿੱਚ ਰੋਸ ਦੀ ਲਹਿਰ ਪੈਦਾ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਭਾਈ ਸੰਦੀਪ ਸਿੰਘ ਦਾ ਤੁਰੰਤ ਮੈਡੀਕਲ ਕਰਵਾ ਕੇ ਸੱਚਾਈ ਸਾਹਮਣੇ ਲਿਆਂਦੀ ਜਾਵੇ ਅਤੇ ਤਸ਼ੱਦਦ ਲਈ ਜ਼ਿੰਮੇਵਾਰ ਜੇਲ੍ਹ ਅਧਿਕਾਰੀਆਂ ਖਿਲਾਫ ਕੜੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਸਵਾਲ ਖੜ੍ਹਾ ਕੀਤਾ ਕਿ ਭਾਈ ਸੰਦੀਪ ਸਿੰਘ ਨੂੰ ਅਚਾਨਕ ਸੰਗਰੂਰ ਜੇਲ੍ਹ ਕਿਉਂ ਤਬਦੀਲ ਕੀਤਾ ਗਿਆ? ਜੇ ਮਾਮਲਾ ਸੰਜੀਦਾ ਨਹੀਂ ਸੀ ਤਾਂ ਉਸ ਨੂੰ ਪਟਿਆਲਾ ਤੋਂ ਕਿਉਂ ਹਟਾਇਆ ਗਿਆ? ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਫ਼ੌਰੀ ਤੌਰ ’ਤੇ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਥਾਣਾ ਤ੍ਰਿਪੜੀ ਵਿੱਚ ਦਰਜ ਕੀਤਾ ਗਿਆ ਇਰਾਦਾ ਕਤਲ ਦਾ ਝੂਠਾ ਪਰਚਾ ਤੁਰੰਤ ਰੱਦ ਕੀਤਾ ਜਾਵੇ।
ਸੰਤ ਖ਼ਾਲਸਾ ਨੇ ਦ੍ਰਿੜ੍ਹਤਾ ਨਾਲ ਕਿਹਾ ਕਿ ਪਹਿਲਾਂ ਵੀ ਸਿੱਖਾਂ ਨੂੰ ਫ਼ਰਜ਼ੀ ਮੁਕਾਬਲਿਆਂ ਵਿੱਚ ਸ਼ਹੀਦ ਕੀਤਾ ਗਿਆ ਹੈ ਅਤੇ ਹੁਣ ਜੇਲ੍ਹਾਂ ਅੰਦਰ ਹੋ ਰਹੇ ਜ਼ੁਲਮਾਂ ਨੂੰ ਵੀ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਦਮਦਮੀ ਟਕਸਾਲ ਨੇ ਐਲਾਨ ਕੀਤਾ ਹੈ ਕਿ ਉਹ ਭਾਈ ਸੰਦੀਪ ਸਿੰਘ ਦੀ ਕਾਨੂੰਨੀ ਪੈਰਵੀ ਕਰੇਗੀ ਅਤੇ ਹਰ ਪੱਧਰ ’ਤੇ ਉਸ ਦੇ ਹੱਕ ਵਿੱਚ ਡਟ ਕੇ ਖੜ੍ਹੀ ਰਹੇਗੀ। ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਸਿੱਖ ਕੌਮ ਹਮੇਸ਼ਾ ਆਪਣੀਆਂ ਧਾਰਮਿਕ ਤੇ ਮਾਨਵੀ ਮੁੱਲਾਂ ਦੀ ਰੱਖਿਆ ਲਈ ਸੁਚੇਤ ਰਹੀ ਹੈ ਅਤੇ ਕਿਸੇ ਵੀ ਸਿੱਖ ਕੈਦੀ ਨਾਲ ਜ਼ੁਲਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਮਾਮਲੇ ਨੂੰ ਗੰਭੀਰਤਾ ਨਾਲ ਨਾ ਲਿਆ ਗਿਆ ਤਾਂ ਦਮਦਮੀ ਟਕਸਾਲ ਖ਼ਾਮੋਸ਼ ਨਹੀਂ ਬੈਠੇਗੀ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ