Home » ਪੰਜਾਬ » ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ਦਾ ਸੁਨੇਹਾ ਘਰ ਘਰ ਪਹੁੰਚਾਉਣ ਲਈ ਸੁਸਾਇਟੀ ਵੱਲੋਂ ਕਰਵਾਏ ਜਾ ਰਹੇ ਹਨ ਬੱਚਿਆਂ ਦੇ ਧਾਰਮਿਕ ਮੁਕਾਬਲੇ : ਖਾਲੜਾ 30 ਸਤੰਬਰ ਨੂੰ ਗੁਰਦੁਆਰਾ ਝਾੜ ਸਾਹਿਬ ਪਾਤਸ਼ਾਹੀ ਪੰਜਵੀਂ ਛੇਵੀਂ ਪਿੰਡ ਕੈਰੋ ਵਿਖੇ ਹੋਣਗੇ ਦਸਤਾਰ ਦੁਮਾਲਾ ਲੰਬੇ ਕੇਸ ਅਤੇ ਸਵਾਲ ਜਵਾਬ ਮੁਕਾਬਲੇ ।

ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ਦਾ ਸੁਨੇਹਾ ਘਰ ਘਰ ਪਹੁੰਚਾਉਣ ਲਈ ਸੁਸਾਇਟੀ ਵੱਲੋਂ ਕਰਵਾਏ ਜਾ ਰਹੇ ਹਨ ਬੱਚਿਆਂ ਦੇ ਧਾਰਮਿਕ ਮੁਕਾਬਲੇ : ਖਾਲੜਾ 30 ਸਤੰਬਰ ਨੂੰ ਗੁਰਦੁਆਰਾ ਝਾੜ ਸਾਹਿਬ ਪਾਤਸ਼ਾਹੀ ਪੰਜਵੀਂ ਛੇਵੀਂ ਪਿੰਡ ਕੈਰੋ ਵਿਖੇ ਹੋਣਗੇ ਦਸਤਾਰ ਦੁਮਾਲਾ ਲੰਬੇ ਕੇਸ ਅਤੇ ਸਵਾਲ ਜਵਾਬ ਮੁਕਾਬਲੇ ।

SHARE ARTICLE

98 Views

ਖਾਲੜਾ 26 ਸਤੰਬਰ (ਜਗਜੀਤ ਸਿੰਘ)ਖਾਲਸਾ ਪੰਥ ਵੱਲੋਂ ਸਮੇਂ ਸਮੇਂ ਤੇ ਗੁਰੂ ਸਾਹਿਬਾਂ ਦੇ ਜੀਵਨ ਨਾਲ ਸਬੰਧਤ ਸ਼ਤਾਬਦੀਆਂ ਮਨਾਉਣ ਦੀ ਪਰੰਪਰਾ ਲੰਮੇ ਅਰਸੇ ਤੋਂ ਚਲਦੀ ਆ ਰਹੀ ਹੈ। ਇਹਨਾਂ ਸ਼ਤਾਬਦੀਆਂ ਨੂੰ ਮਨਾਉਣ ਦਾ ਮੁੱਖ ਮਕਸਦ ਗੁਰੂ ਉਪਦੇਸ਼ਾਂ ਨੂੰ ਮਨੁੱਖੀ ਜੀਵਨ ਅੰਦਰ ਸਦੈਵ ਕਾਲ ਲਈ ਘੜ੍ਹ ਕਰ ਦੇਣਾ, ਤਾਂ ਜੋ ਮਨੁੱਖ ਉਹਨਾਂ ਨੂੰ ਆਪਣੇ ਜੀਵਨ ਵਿੱਚ ਕਮਾ ਕੇ ਆਪਣਾ ਜੀਵਨ ਗੁਰ ਅਨੁਸਾਰੀ ਕਰ ਸਕੇ। ਇਹਨਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਸੁਸਾਇਟੀ ਦੇ ਇਸ ਸਾਲ ਦੇ ਸਾਰੇ ਸਮਾਗਮ ਨਵੰਬਰ ਮਹੀਨੇ ਵਿੱਚ ਗੁਰੂ ਤੇਗ ਬਹਾਦਰ ਮਹਾਰਾਜ ਜੀ ਦੀ ਮਨਾਈ ਜਾ ਰਹੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਤੇ ਗਏ ਹਨ। ਇਸ ਲੜੀ ਨੂੰ ਅੱਗੇ ਤੋਰਦਿਆਂ ਹੋਇਆਂ 30 ਸਤੰਬਰ ਦਿਨ ਮੰਗਲਵਾਰ ਨੂੰ ਬਾਬਾ ਸੁਰਜੀਤ ਸਿੰਘ ਜੀ ਮੁੱਖ ਸੇਵਾਦਾਰ ਗੁਰਦੁਆਰਾ ਝਾੜ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਪੱਟੀ ਦੇ ਮੈਂਬਰ ਭਾਈ ਖੁਸ਼ਵਿੰਦਰ ਸਿੰਘ ਭਾਟੀਆ ਹੋਰਾਂ ਦੇ ਸਹਿਯੋਗ ਸਦਕਾ ਗੁਰਦੁਆਰਾ ਝਾੜ ਸਾਹਿਬ ਪਾਤਸ਼ਾਹੀ ਪੰਜਵੀਂ ਛੇਵੀਂ ਪਿੰਡ ਕੈਰੋਂ ਵਿਖੇ ਸਵੇਰੇ 9 ਵਜੇ ਤੋਂ ਲੈ ਕੇ 1 ਵਜੇ ਤੱਕ ਬੱਚਿਆਂ ਦੇ ਦਸਤਾਰ, ਦੁਮਾਲਾ, ਲੰਮੇ ਕੇਸ ਅਤੇ ਸਵਾਲ ਜਵਾਬ ਮੁਕਾਬਲੇ ਕਰਵਾਏ ਜਾ ਰਹੇ ਹਨ। ਜਿਸ ਵਿੱਚ ਪੰਜਵੀਂ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਭਾਗ ਲੈਣ ਵਾਲੇ ਬੱਚਿਆਂ ਲਈ ਮੁਕਾਬਲਿਆਂ ਵਾਸਤੇ ਲੋੜੀਦੀ ਸਮਗਰੀ ਆਪਣੀ ਲੈ ਕੇ ਆਉਣੀ ਹੋਵੇਗੀ, ਜਿਵੇਂ ਦਸਤਾਰ, ਦੁਮਾਲਾ , ਸ਼ੀਸ਼ਾ, ਬਾਜ, ਕੰਘਾ, ਪਿੰਨ ਆਦਿ। ਸੋ ਸੁਸਾਇਟੀ ਦੇ ਸਮੂਹ ਵੀਰਾਂ ਦੇ ਵੱਲੋਂ ਇਲਾਕਾ ਨਿਵਾਸੀਆਂ ਨੂੰ ਆਪਣੇ ਬੱਚਿਆਂ ਸਮੇਤ ਇਹਨਾਂ ਮੁਕਾਬਲਿਆਂ ਵਿੱਚ ਪਹੁੰਚਣ ਲਈ ਬੇਨਤੀ ਕੀਤੀ ਜਾਂਦੀ ਸੀ। ਇਸ ਮੌਕੇ ਗੁਰੂ ਕਾ ਲੰਗਰ ਅਤੇ ਚਾਹ ਪਾਣੀ ਅਟੁੱਟ ਵਰਤੇਗਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News