ਜਰਮਨੀ 29 ਸਤੰਬਰ (ਸੰਦੀਪ ਸਿੰਘ ਖਾਲੜਾ) ਸਿੱਖ ਜਿੱਥੇ ਵੀ ਜਾਂਦਾ ਹੈ ਗੁਰੂ ਨਾਨਕ ਸਾਹਿਬ ਦੇ ਫਲਸਫੇ ਨੂੰ ਫੈਲਾਉਂਦਾ ਹੋਇਆ ਕਿਰਤ ਕਰਨੀ ਨਾਮ ਜਪਣਾ ਅਤੇ ਵੰਡ ਛਕਣ ਦੇ ਸਿਧਾਂਤ ਨੂੰ ਅਮਲੀ ਜੀਵਨ ਦਿੰਦਿਆਂ ਹੋਇਆ ਪੰਜਾਬ ਦੀ ਧਰਤੀ ਦੇ ਨਾਲ ਜੁੜਿਆ ਰਹਿੰਦਾ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਹੋਰਾਂ ਨੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਓਨਕਿਰਚਨ ਸਾਰਲੈਂਡ ਜਰਮਨੀ ਵਿਖੇ ਕੀਤਾ ਉਹਨਾਂ ਨੇ ਕਿਹਾ ਕਿ ਸਿੱਖ ਬੀਬੀਆਂ ਨੂੰ ਪਖੰਡਾਂ ਵਹਿਮਾਂ ਭਰਮਾਂ ਅਤੇ ਕਰਮਕਾਂਡਾਂ ਦੇ ਵਿੱਚ ਨਹੀਂ ਪਹਿਣਾ ਚਾਹੀਦਾ ਕਿਉਂਕਿ ਸਿੱਖ ਬੀਬੀਆਂ ਮਾਤਾ ਗੁੱਜਰ ਕੌਰ ਜੀ ਦੀਆਂ ਜਾਈਆਂ ਹਨ ਤੇ ਔਰਤ ਹੀ ਇੱਕ ਪਰਿਵਾਰ ਹੈ ਔਰ ਸਮਾਜ ਹੈ ਅਤੇ ਔਰਤ ਹੀ ਦੇਸ਼ਾਂ ਦੀ ਨੁਹਾਰ ਬਦਲ ਸਕਦੀ ਹੈ ਗੁਰਦੁਆਰਾ ਸਾਹਿਬ ਵਿਖੇ ਇਸ ਸਮੇਂ ਗੁਰੂ ਨਾਨਕ ਸਾਹਿਬ ਜੀ ਦੇ ਜੋਤੀ ਜੋਤ ਦਿਵਸ ਨੂੰ ਮਨਾਉਂਦਿਆਂ ਹੋਇਆਂ ਹਫਤਾਵਾਰੀ ਦੀਵਾਨ ਦੇ ਵਿੱਚ ਸੁਖਮਨੀ ਸਾਹਿਬ ਜੀ ਦੇ ਪਾਠ ਤੋਂ ਉਪਰੰਤ ਦੀਵਾਨ ਸਜਾਏ ਗਏ ਜਿਸ ਵਿੱਚ ਗੁਰਬਾਣੀ ਕੀਰਤਨ ਗੁਰਮਤ ਵਿਚਾਰਾਂ ਦੀ ਸਾਂਝ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਸੰਦੀਪ ਸਿੰਘ ਵਲੋਂ ਕੀਤੀ ਗਈ, ਇਸ ਮੌਕੇ ਦੂਰੋਂ ਨੇੜਿਓਂ ਚੱਲ ਕੇ ਆਈਆਂ ਸੰਗਤਾਂ ਨੇ ਦੀਵਾਨ ਵਿੱਚ ਹਾਜ਼ਰੀ ਭਰੀ ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਮੁੱਖ ਸੇਵਾਦਾਰ ਭਾਈ ਲਖਬੀਰ ਸਿੰਘ ਮੰਗੀ, ਮੀਤ ਪ੍ਰਧਾਨ ਭਾਈ ਗੁਰਬਚਨ ਸਿੰਘ ਅਤੇ ਸਮੁੱਚੀ ਸੰਗਤ ਭਾਈ ਜਗਤਾਰ ਸਿੰਘ, ਭਾਈ ਦਲਬੀਰ ਸਿੰਘ, ਭਾਈ ਨਰਿੰਦਰ ਸਿੰਘ ਵੱਲੋਂ ਬੀਬੀ ਜਗੀਰ ਕੌਰ ਹੋਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਨਮਾਨ ਚਿੰਨ ਅਤੇ ਸਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਵਕਤ ਉਨਾਂ ਦੇ ਨਾਲ ਵਿਦੇਸ਼ੀ ਸਿਟੀ ਕੌਂਸਲ ਫਰੈਂਕਫੋਟ ਦੇ ਬਾਈਰਾਟ ਸਰਦਾਰ ਨਰਿੰਦਰ ਸਿੰਘ ਘੋਤੜਾ ਵੀ ਪਹੁੰਚੇ ਸਨ
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









