Home » Blog » ਫਰੈਕਫੋਰਟ ਵਿੱਚ ਬੀਬੀ ਜਗੀਰ ਕੌਰ ਵੱਲੋਂ ਨਿਭਾਈਆਂ ਸਿਧਾਂਤਿਕ ਸੇਵਾਵਾਂ ਬਦਲੇ ਮੂਲ ਨਾਨਕਸ਼ਾਹੀ ਕੈਲੰਡਰ ਦੇ ਨਿਰਮਾਤਾ ਸ੍ਰ : ਪਾਲ ਸਿੰਘ ਪੁਰੇਵਾਲ ਯਾਦਗਰੀ ਸਨਮਾਨ ਪੱਤਰ ਨਾਲ ਕੀਤਾ ਸਨਮਾਨਤ ।

ਫਰੈਕਫੋਰਟ ਵਿੱਚ ਬੀਬੀ ਜਗੀਰ ਕੌਰ ਵੱਲੋਂ ਨਿਭਾਈਆਂ ਸਿਧਾਂਤਿਕ ਸੇਵਾਵਾਂ ਬਦਲੇ ਮੂਲ ਨਾਨਕਸ਼ਾਹੀ ਕੈਲੰਡਰ ਦੇ ਨਿਰਮਾਤਾ ਸ੍ਰ : ਪਾਲ ਸਿੰਘ ਪੁਰੇਵਾਲ ਯਾਦਗਰੀ ਸਨਮਾਨ ਪੱਤਰ ਨਾਲ ਕੀਤਾ ਸਨਮਾਨਤ ।

SHARE ARTICLE

289 Views


ਫਰੈਕਫੋਰਟ 29 ਸਤੰਬਰ (ਖਿੜਿਆ ਪੰਜਾਬ ) ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿਖੇ ਭਾਈ ਘਨਈਆਂ ਜੀ ਸੁਸਾਇਟੀ ਵੱਲੋ ਗੁਰ ਲਾਧੋ ਰੇ ਦਿਵਸ ਦੀ ਯਾਦ ਵਿੱਚ ਸਮਾਗਮ ਕਰਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ਼੍ਰੀ ਦਰਬਾਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਨਰਿੰਦਰ ਸਿੰਘ ਜੀ ਨੇ ਇਲਾਹੀ ਗੁਰਬਾਣੀ ਦਾ ਬਹੁਤ ਹੀ ਰਸ-ਭਿੰਨਾ ਕੀਰਤਨ ਸਰਵਣ ਕਰਾਇਆ ਅਤੇ ਦੇਸ਼ ਪੰਜਾਬ ਤੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਜੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ । ਬੀਬੀ ਜਗੀਰ ਕੌਰ ਹੋਰਾਂ ਨੇ ਧਾਰਮਿਕ ਵੀਚਾਰਾਂ ਦੀ ਬਹੁਤ ਹੀ ਪ੍ਰਭਾਵਸ਼ਾਲੀ ਸਾਂਝ ਪਾਈ ਉਹਨਾਂ ਨੇ ਖਾਸ ਕਰਕੇ ਬੀਬੀਆਂ ਨੂੰ ਗੁਰੂ ਨਾਨਕ ਸਾਹਿਬ ਤੇ ਗੁਰੂ ਅਮਰ ਦਾਸ ਜੀ ਵੱਲੋ ਜੋ ਬੀਬੀਆਂ ਨੂੰ ਮਾਣ ਦਿੱਤਾ ਹੈ ਉਹਨਾਂ ਨੇ ਗੁਰਬਾਣੀ ਦੇ ਹਵਾਲਿਆਂ ਨਾਲ ਵੀਚਾਰ ਰੱਖੇ ਉੱਥੇ ਨੌਵੇ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਤੇ ਤਿੰਨ ਗੁਰਸਿੱਖਾਂ ਦੇ ਆ ਰਹੇ 350 ਸਾਲਾਂ ਸ਼ਤਾਬਦੀ ਬਾਰੇ ਵੀਚਾਰ ਦੀ ਸਾਂਝ ਪਾਈ ਉੱਥੇ ਬੀਬੀ ਜਗੀਰ ਕੌਰ ਨੇ ਬਹੁਤ ਫਰਾਖ ਦਿੱਲੀ ਨਾਲ ਪਿੱਛਲੇ ਸਮੇਂ ਹੋਈਆਂ ਭੁੱਲਾਂ ਲਈ ਮੁਆਫ਼ੀ ਵੀ ਮੰਗੀ । ਭਾਈ ਬਲਕਾਰ ਸਿੰਘ ਨੇ ਬੀਬੀ ਜਗੀਰ ਕੌਰ ਵੱਲੋਂ ਸਿਧਾਂਤਿਕ ਤੌਰ ਤੇ ਨਿਭਾਈਆਂ ਸੇਵਾਵਾਂ ਤੇ ਸਿੱਖ ਰਹਿਤ ਮਰਯਾਦਾ ਤੇ ਪਹਿਰਾ ਦੇਣ ਦੀ ਗੱਲ ਰੱਖੀ ਉੱਥੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਭਾਈ ਗੁਰਚਰਨ ਸਿੰਘ ਗੁਰਾਇਆ ਨੇ ਵੀਚਾਰ ਰੱਖਦਿਆਂ ਹੋਇਆਂ ਕਿਹਾ ਕਿ ਸਾਡਾ ਨਿਸ਼ਾਨਾ ਵੀਹਵੀ ਸਦੀ ਦੇ ਮਹਾਨ ਸ਼ਹੀਦ ਬਾਬਾ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਦੇ ਬਚਨ ਕਿ ਜਿਸ ਦਿਨ ਭਾਰਤ ਦੀ ਹਕੂਮਤ ਨੇ ਦਰਬਾਰ ਸਾਹਿਬ ਤੇ ਹਮਲਾ ਕੀਤਾ ਉਸ ਦਿਨ ਖਾਲਿਸਤਾਨ ਦੀ ਨੀਂਹ ਰੱਖੀ ਜਾਵੇਗੀ ਉਹ ਸਰਕਾਰ ਨੇ ਰੱਖ ਦਿੱਤੀ ਜਿਸ ਤੇ ਮਹਿਲ ਉਸਾਰਨ ਲਈ ਹਜਾਰਾਂ ਸ਼ਹੀਦਾਂ ਨੇ ਸ਼ਹਾਦਤਾਂ ਦਿੱਤੀਆਂ ਹਨ ਉਹਨਾਂ ਸ਼ਹੀਦਾਂ ਨੂੰ ਸਿਜਦਾ ਹੈ ਤੇ ਉਹਨਾਂ ਦਾ ਸੁਪਨਾ ਖਾਲਿਸਤਾਨ ਸਾਡਾ ਨਿਸ਼ਾਨਾ ਹੈ । ਗੁਰਾਇਆ ਨੇ ਕਿਹਾ ਬੀਬੀ ਜੀ ਤੁਸੀ ਧਾਰਮਿਕ ਤੇ ਸਿਆਸੀ ਆਗੂ ਹੋ ਕਾਂਗਰਸ ਨੇ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਕਰਕੇ ਸਿੱਖ ਕੌਮ ਨੂੰ ਸਰੀਰਕ ਤੌਰਤੇ ਖਤਮ ਕਰਨ ਦੀ ਕੋਸ਼ਿਸ਼ ਕੀਤੀ ਸਿੱਖ ਖਤਮ ਨਹੀ ਹੋਏ ਪਰ ਪ੍ਰਕਾਸ਼ ਸਿੰਘ ਬਾਦਲ ਲਾਣੇ ਨੇ ਸਿੱਖ ਕੌਮ ਦੀਆਂ ਮਹਾਨ ਸੰਸਥਾਵਾਂ ਸ਼੍ਰੋਮਣੀ ਅਕਾਲੀ ਦਲ , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਧਾਤਾਂ ਦਾ ਘਾਣ ਕਰਨ ਤੇ ਸਿੱਖ ਕੌਮ ਨੂੰ ਮਾਨਸਿਕ ਤੌਰਤੇ ਖਤਮ ਕਰਨ ਦੀ ਕੋਸ਼ਿਸ਼ ਕੀਤੀ ਹੈ ਬਾਦਲ ਲਾਣਾ ਇਹ 2 ਦਸਬੰਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਆਪਣੇ ਗੁਨਾਹ ਮੰਨ ਕੇ ਫਿਰ ਮੁੱਕਰ ਗਿਆ । ਬੀਬੀ ਜੀ ਸਿੱਖ ਕੌਮ ਦੀ ਵੱਖਰੀ ਹੋਂਦ ਦੇ ਪ੍ਰਤੀਕ ਨਾਨਕਸ਼ਾਹੀ ਕੈਲੰਡਰ ਜੋ ਸ੍ਰ ਪਾਲ ਸਿੰਘ ਪੁਰੇਵਾਲ ਨੇ ਤਿਆਰ ਕੀਤਾ ਸੀ ਉਹਨਾਂ ਦੇ ਦੱਸਣ ਮੁਤਾਬਕ ਤੁਹਾਡਾ ਉਸ ਨੂੰ ਲਾਗੂ ਕਰਾਉਣ ਵਿੱਚ ਚੰਗਾ ਰੋਲ ਸੀ ਅੱਜ ਆਪ ਜੀ ਦਾ ਮੂਲ ਨਾਨਕਸ਼ਾਹੀ ਕੈਲੰਡਰ ਦੇ ਨਿਰਮਾਤਾ ਸਿੱਖ ਸਕਾਲਰ ਸ੍ਰ. ਪਾਲ ਸਿੰਘ ਪੁਰੇਵਾਲ ਯਾਦਗਰੀ ਸਨਮਾਨ ਪੱਤਰ ਨਾਲ ਤੁਹਾਡੇ ਵੱਲੋ ਸਿਧਾਂਤਿਕ ਤੌਰਤੇ ਨਿਭਾਈਆਂ ਸੇਵਾਵਾਂ ਸਦਕਾ ਸਨਮਾਨ ਕਰ ਰਹੇ ਹਾਂ ਸਾਨੂੰ ਆਸ ਹੈ ਕਿ ਮੁੜ ਆਪ ਕੋਲ ਮੌਕਾ ਬਣੇਂ ਤਾਂ ਪਹਿਲ ਦੇ ਅਧਾਰ ਤੇ ਸਿੱਖਾਂ ਵਿੱਚ ਪਾਏ ਸੋਧਾਂ ਦੇ ਨਾਂ ਤੇ ਕੀਤੀਆਂ ਕਸੋਧਾ ਵਾਲੀ ਦੁਬਿਧਾ ਖਤਮ ਕਰਕੇ ਮੂਲ ਨਾਨਕਸ਼ਾਹੀ ਕੈਲੰਡਰ ਲਾਗੂ ਕਰਾਉਣਾ , ਭਾਈ ਨਰਿੰਦਰ ਸਿੰਘ ਘੋਤੜਾ ਨੇ ਸੰਗਤਾਂ ਦਾ ਧੰਨਵਾਦ ਕੀਤਾ, ਗੁਰਦਵਾਰਾ ਸਾਹਿਬ ਦੇ ਸੈਕਟਰੀ ਹੀਰਾ ਸਿੰਘ ਮੱਤੇਵਾਲ ਨੇ ਵੀਚਾਰ ਰੱਖੇ , ਸਟੇਜ ਦੀ ਸੇਵਾ ਬਾਵਾ ਸਿੰਘ ਨੇ ਨਿਭਾਈ ਅੰਤ ਵਿੱਚ ਬੀਬੀ ਜਗੀਰ ਕੌਰ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਅਨੂਪ ਸਿੰਘ, ਮੀਤ ਪ੍ਰਧਾਨ ਭਾਈ ਗੁਰਚਰਨ ਸਿੰਘ ਗੁਰਾਇਆ, ਜਨਰਲ ਸਕੱਤਰ ਭਾਈ ਹੀਰਾ ਸਿੰਘ ਮੱਤੇਵਾਲ, ਚੇਅਰਮੈਨ ਭਾਈ ਗੁਰਦਿਆਲ ਸਿੰਘ ਲਾਲੀ, ਖਜਾਨਚੀ ਭਾਈ ਕਰਨੈਲ ਸਿੰਘ ਪ੍ਰਦੇਸੀ , ਲੰਗਰ ਇੰਚਾਰਜ ਭਾਈ ਸਤਨਾਮ ਸਿੰਘ, ਸਿੱਖ ਸੰਸਥਾਵਾਂ ਦੇ ਆਗੂਆਂ ਭਾਈ ਘਨਈਆ ਜੀ ਸੁਸਾਇਟੀ, ਬਾਬਾ ਮੱਖਣ ਸ਼ਾਹ ਲੁਬਾਣਾ ਸੰਸਥਾ ਨੇ ਸ੍ਰ ਪਾਲ ਸਿੰਘ ਪੁਰੇਵਾਲ ਯਾਦਗਰੀ ਸਨਮਾਨ ਸਿਰੋਪਾਉ ਸਾਹਿਬ ਨਾਲ ਬੀਬੀ ਜੀ ਨੂੰ ਸਨਮਾਨਤ ਕੀਤਾ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ: ਪਰਮਜੀਤ ਸਿੰਘ ਵੀਰਜੀ 👉 ਕਕਾਰ ਅੰਮ੍ਰਿਤਧਾਰੀ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਹਨ ਅਨਖਿੜਵਾਂ ਅੰਗ

ਪੰਜਾਬ ਅੰਦਰ ਮੁੜ 90 ਦੇ ਦਹਾਕੇ ਵਾਂਗ ਜ਼ੁਲਮ, ਮਨੁੱਖੀ ਅਧਿਕਾਰਾਂ ਦਾ ਘਾਣ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਵਿਵਹਾਰ ਚਿੰਤਾਜਨਕ: ਪੰਥਕ ਜਥੇਬੰਦੀਆਂ ਜਰਮਨੀ 👉 ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਹਮਦਰਦੀ ਦਾ ਇਜ਼ਹਾਰ