Home » ਨਵੀਂ ਦਿੱਲੀ » ਦਿੱਲੀ ਗੁਰਦੁਆਰਾ ਕਮੇਟੀ ਦੀ ਚੋਣ ਲਈ ਵੋਟ ਬਣਵਾਉਣ ਦਾ ਸਮਾਂ ਵੱਧ ਕੇ 20 ਅਕਤੂਬਰ ਹੋਇਆ: ਪਰਮਜੀਤ ਸਿੰਘ ਵੀਰਜੀ

ਦਿੱਲੀ ਗੁਰਦੁਆਰਾ ਕਮੇਟੀ ਦੀ ਚੋਣ ਲਈ ਵੋਟ ਬਣਵਾਉਣ ਦਾ ਸਮਾਂ ਵੱਧ ਕੇ 20 ਅਕਤੂਬਰ ਹੋਇਆ: ਪਰਮਜੀਤ ਸਿੰਘ ਵੀਰਜੀ

SHARE ARTICLE

84 Views

ਨਵੀਂ ਦਿੱਲੀ 30 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦੁਆਰਾ ਕਮੇਟੀ ਦੀਆਂ ਹੋਣ ਵਾਲੀਆਂ ਚੋਣਾਂ ਦੇ ਮਦੇਨਜਰ ਬਣ ਰਹੀ ਨਵੀਂ ਵੋਟਰ ਸੂਚੀ ਵਿਚ ਨਾਮ ਦਰਜ਼ ਕਰਵਾਉਣ ਜਾਂ ਕਿਸੇ ਕਿਸਮ ਦੀ ਗਲਤੀਆਂ ਨੂੰ ਠੀਕ ਕਰਵਾਉਣ ਲਈ ਅੰਤਮ ਮਿਤੀ ਜੋ ਕਿ 30 ਸੰਤਬਰ ਸੀ ਨੂੰ ਵਧਾ ਕੇ 20 ਅਕਤੂਬਰ ਕਰ ਦਿੱਤਾ ਗਿਆ ਹੈ । ਇਸ ਬਾਰੇ ਜਾਣਕਾਰੀ ਦੇਂਦਿਆ ਗੁਰੂਬਾਣੀ ਰਿਸਰਚ ਫਾਉਂਡੇਸ਼ਨ ਦੇ ਮੁੱਖੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਆਗੂ ਪਰਮਜੀਤ ਸਿੰਘ ਵੀਰਜੀ ਨੇ ਦਸਿਆ ਕਿ ਦਿੱਲੀ ਦੀਆਂ ਸੰਗਤਾਂ ਨਵੀਆਂ ਵੋਟਾਂ ਬਣਵਾਣ ਵਿਚ ਬਹੁਤ ਉਦਾਸੀਨ ਨਜ਼ਰ ਆ ਰਹੀ ਹੈ ਤੇ ਵੋਟਰ ਸੂਚੀ ਬਣਨ ਦਾ ਕੰਮ ਵੀਂ ਬਹੁਤ ਹੋਲੀ ਚਲ ਰਿਹਾ ਹੈ ਜਿਸ ਕਰਕੇ ਕਮਿਸ਼ਨ ਕੋਲੋਂ ਕੀਤੀ ਗਈ ਮੰਗ ਤੇ ਉਨ੍ਹਾਂ ਨੇ ਇਸ ਸਮੇਂ ਨੂੰ ਵਧਾ ਕੇ 20 ਅਕਤੂਬਰ ਕਰ ਦਿੱਤਾ ਹੈ । ਅਸੀਂ ਦਿੱਲੀ ਦੀਆਂ ਸੰਗਤਾਂ ਨੂੰ ਅਪੀਲ ਕਰਦੇ ਹਾਂ ਕਿ ਆਪਣੀ ਵੋਟਾਂ ਨੂੰ ਬਣਵਾਓ ਅਤੇ ਇਸ ਵਿਚ ਕਿਸੇ ਕਿਸਮ ਦਾ ਸਹਿਯੋਗ ਚਾਹੀਦਾ ਹੈ ਤਾਂ ਅਸੀਂ ਇਸ ਲਈ ਹਰ ਸਮੇਂ ਹਾਜਿਰ ਹਾਂ । ਉਨ੍ਹਾਂ ਦਸਿਆ ਕਿ ਤੁਸੀਂ ਉਦੋਂ ਤੱਕ ਚੋਣਾਂ ਵਿੱਚ ਵੋਟ ਨਹੀਂ ਪਾ ਸਕਦੇ ਜਦੋਂ ਤੱਕ ਤੁਸੀਂ ਵੋਟ ਪਾਉਣ ਲਈ ਰਜਿਸਟਰ ਨਹੀਂ ਹੋ ਜਾਂਦੇ। ਵੋਟ ਪਾਉਣ ਲਈ ਰਜਿਸਟਰ ਕਰਨ ਲਈ ਤੁਹਾਡੀ ਉਮਰ 18 ਸਾਲ ਹੋਣੀ ਚਾਹੀਦੀ ਹੈ; ਅਤੇ ਤੁਹਾਨੂੰ ਉਸ ਰਾਜ ਦਾ ਨਿਵਾਸੀ ਹੋਣਾ ਚਾਹੀਦਾ ਹੈ ਜਿਸ ਵਿੱਚ ਤੁਸੀਂ ਵੋਟ ਪਾਉਣ ਲਈ ਰਜਿਸਟਰਡ ਹੋ।
ਉਨ੍ਹਾਂ ਦਸਿਆ ਕਿ ਜੇਕਰ ਤੁਹਾਡੀ ਪਿਛਲੀ ਵੋਟਰ ਰਜਿਸਟ੍ਰੇਸ਼ਨ ਤੋਂ ਬਾਅਦ ਤੁਹਾਡਾ ਪਤਾ, ਮਾਨਤਾ ਜਾਂ ਨਾਮ ਬਦਲ ਗਿਆ ਹੈ, ਤਾਂ ਤੁਹਾਨੂੰ ਦੁਬਾਰਾ ਰਜਿਸਟਰ ਕਰਨ ਦੀ ਲੋੜ ਹੋ ਸਕਦੀ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News