ਰਸੋਈ ਗੈਸ ਲੀਕ ਹੋਣ ਕਾਰਨ ਲੱਗੀ ਅੱਗ ਨਾਲ, ਤਿੰਨ ਮੈਂਬਰ ਬੁਰੀ ਤਰ੍ਹਾਂ ਝੁਲਸੇ
ਰਘਬੀਰ ਸਿੰਘ ਨੇ ਸਮਾਜ ਸੇਵੀਆਂ ਕੋਲੋ ਮਦਦ ਮੰਗੀ ਹੈ ਕਿ ਮੈਂ ਗਰੀਬ ਹਾਂ ਮੇਰਾ ਘਰ ਢਹਿ ਗਿਆ ਹੈ।ਘਰ ਬਣਾਉਣ ਲਈ ਮਦਦ ਕੀਤੀ ਜਾਵੇ
ਹਲਕਾ ਖੇਮਕਰਨ ਦੇ ਅਧੀਨ ਪਿੰਡ ਭੈਣੀ ਮੱਸਾ ‘ਚ ਰਸੋਈ ਗੈਸ ਲੀਕ ਹੋਣ ਨਾਲ ਘਰ ਨੂੰ ਅੱਗ ਲੱਗੀ ਗਈ, ਜਿਸ ਦੌਰਾਨ ਪਰਿਵਾਰ ਦੇ ਤਿੰਨ ਮੈਂਬਰ ਅੱਗ ਨਾਲ ਬੁਰੀ ਤਰ੍ਹਾਂ ਝੁਲਸ ਗਏ। ਬੀਤੀ ਕੱਲ ਸ਼ਾਮ ਨੂੰ ਸਮਾਂ ਕਰੀਬ 6 ਦੇ ਕਰੀਬ ਹਾਦਸਾ ਵਾਪਰਿਆ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਰਘਬੀਰ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਭੈਣੀ ਮੱਸਾ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਸ਼ਾਮ ਨੂੰ ਸਮਾਂ ਕਰੀਬ ਛੇ ਵਜੇ ਉਸ ਦੀਆਂ ਦੋਵੇਂ ਲੜਕੀਆਂ ਗੁਰਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਨੇ ਚਾਹ ਬਣਾਉਣ ਲਈ ਜਦੋਂ ਮਾਚਿਸ ਨਾਲ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਤਾਂ ਸਲੱਡਰ ਦੀ ਗੈਸ ਲੀਕ ਹੋਣ ਕਾਰਨ ਇਕ ਦਮ ਧਮਾਕੇ ਨਾਲ ਉਨ੍ਹਾਂ ਦੇ ਘਰ ਨੂੰ ਅੱਗ ਲੱਗ ਗਈ, ਜਿਸ ਵਿੱਚ ਉਸ ਦੀਆਂ ਦੋਵੇਂ ਧੀਆਂ ਅਤੇ ਉਹ ਖੁਦ ਬੁਰੀ ਤਰ੍ਹਾਂ ਝੁਲਸ ਗਏ ਅਤੇ ਉਨ੍ਹਾਂ ਦੇ ਘਰ ਦਾ ਸਾਰਾ ਸਮਾਨ ਸੜ੍ਹ ਕੇ ਸੁਆਹ ਹੋ ਗਿਆ। ਰਘਬੀਰ ਸਿੰਘ ਨੇ ਦੱਸਿਆ ਕਿ ਧਮਾਕਾ ਏਨਾ ਜ਼ਿਆਦਾ ਭਿਆਨਕ ਸੀ ਕਿ ਉਨ੍ਹਾਂ ਦੇ ਘਰ ਦੀਆਂ ਕੰਧਾਂ ਵੀ ਢਹਿ ਗਈਆਂ। ਦੱਸ ਦਈਏ ਕਿ ਰਘਬੀਰ ਗਰੀਬ ਪਰਿਵਾਰ ਨਾਲ ਸੰਬੰਧ ਰੱਖਦਾ ਹੈ ਅਤੇ ਉਹ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਿਹਾ ਹੈ। ਰਘਬੀਰ ਸਿੰਘ ਨੇ ਸਮਾਜ ਸੇਵੀਆਂ ਕੋਲੋ ਮਦਦ ਮੰਗੀ ਹੈ ਕਿ ਮੈਂ ਗਰੀਬ ਹਾਂ ਮੇਰਾ ਘਰ ਢਹਿ ਗਿਆ ਹੈ ਘਰ ਬਣਾਉਣ ਲਈ ਮਦਦ ਕੀਤੀ ਜਾਵੇ ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।