ਪੁੱਤ ਨੇ ਪਿਉ ਦਾ ਗੋਲੀ ਮਾਰ ਕੇ ਕੀਤਾ ਕਤਲ
ਹਲਕਾ ਖੇਮਕਰਨ ਦੇ ਪਿੰਡ ਬਹਾਦਰ ਨਗਰ ਵਿਖੇ ਇਕਲੌਤੇ ਪੁੱਤਰ ਵੱਲੋਂ ਵੱਲੋਂ ਆਪਣੇ ਪਿਤਾ ਦਾ ਗੋਲੀ ਮਾਰ ਕੇ ਕਤਲ ਕਰਨ ਦਾ ਸਮਾਂਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਮੋਹਬਾਰਾ ਕੋਲ ਜਾਣਕਾਰੀ ਮਿਲਣ ਤੇ ਜਤ ਤਸਦੀਕ ਕੀਤੀ ਗਈ ਤਾਂ ਸੁਖਵਿੰਦਰ ਸਿੰਘ ਵੱਲੋਂ ਆਪਣੇ ਪਿਤਾ ਸੁਖਵੰਤ ਸਿੰਘ ਨੂੰ ਗੋਲੀ ਮਾਰ ਕੇ ਮਾਰ ਦੇਣ ਦੀ ਖਬਰ ਦਾ ਪਤਾ ਚੱਲਿਆ। ਜਾਣਕਾਰੀ ਅਨੁਸਾਰ ਦੋਨਾਂ ਪਿਓ ਪੁੱਤਾਂ ਦੀ ਮੰਡੀ ਵਿੱਚ ਝੋਨਾ ਸੁੱਟਣ ਨੂੰ ਲੈ ਕੇ ਤਕਰਾਰ ਹੋਈ ਪਹਿਲਾਂ ਪਿਓ ਨੇ ਦੁਨਾਲੀ ਕੱਢ ਕੇ ਆਪਣੇ ਮੁੰਡੇ ਵੱਲ ਕੀਤੀ ਅੱਗੋਂ ਮੁੰਡੇ ਨੇ ਖੋਹ ਕੇ ਦੁਨਾਲੀ ਪਿਤਾ ਵੱਲ ਫਾਇਰ ਕਰ ਦਿੱਤਾ ਜੋ ਗੋਲੀ ਉਸ ਦੀਆਂ ਨਲਾਂ ਵਿੱਚ ਜਾ ਕੇ ਲੱਗੀ ਜਿਸ ਨਾਲ ਉਹ ਜਖਮੀ ਹੋ ਗਿਆ ਉਸ ਨੂੰ ਜਖਮੀ ਹਾਲਤ ਵਿੱਚ ਹਸਪਤਾਲ ਖੜਿਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਪਰਿਵਾਰ ਵੱਲੋਂ ਪੁਲਿਸ ਨੂੰ ਜਾਣਕਾਰੀ ਦੇਣ ਤੋਂ ਬਿਨਾਂ ਹੀ ਮ੍ਰਿਤਕ ਦਾ ਸੰਸਕਾਰ ਕਰ ਦਿੱਤਾ ਪੁਲਿਸ ਨੇ ਪਹੁੰਚ ਕੇ ਮ੍ਰਿਤਕ ਦੀ ਪਤਨੀ ਦੇ ਬਿਆਨ ਦੇ ਆਧਾਰ ਤੇ ਥਾਣਾ ਵਲਟੋਹਾ ਵਿਖੇ ਇੱਕ ਮੁਕਦਮਾ ਦਰਜ ਕੀਤਾ। ਪੁਲਿਸ ਨੇ ਉਸ ਜਗ੍ਹਾ ਪਹੁੰਚ ਕੇ ਮ੍ਰਿਤਕ ਦੀਆਂ ਅਸਥੀਆਂ ਅਤੇ ਖੂਨ ਨਾਲ ਲਾਥਪੱਥ ਹੋਏ ਕੱਪੜੇ ਬਰਾਮਦ ਕਰ ਲਏ ਅਤੇ ਮੌਕੇ ਤੇ ਜਾਂਚ ਟੀਮਾਂ ਨੂੰ ਸੱਦ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਬੀਐਸਪੀ ਨੇ ਕਿਹਾ ਕਿ ਜਿਨਾਂ ਵਿਅਕਤੀਆਂ ਨੇ ਇਸ ਦਾ ਸੰਸਕਾਰ ਕੀਤਾ ਹੈ ਜਾਂ ਇਸ ਵਿੱਚ ਕਰਾਉਣ ਦਾ ਹੱਥ ਹੈ ਉਹਨਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









