Home » ਮਾਝਾ » ਜ਼ਿਲ੍ਹਾ ਤਰਨ ਤਾਰਨ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ

ਜ਼ਿਲ੍ਹਾ ਤਰਨ ਤਾਰਨ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ

SHARE ARTICLE

112 Views

 

 

ਭਾਰਤ ਚੋਣ ਕਮਿਸ਼ਨ ਵੱਲੋਂ ਤਰਨ ਤਾਰਨ ਜ਼ਿਮਨੀ ਚੋਣ ਦਾ ਐਲਾਨ

 

11 ਨਵੰਬਰ ਨੂੰ ਪੈਣਗੀਆਂ ਵੋਟਾਂ, 14 ਨਵੰਬਰ ਨੂੰ ਹੋਵੇਗੀ ਗਿਣਤੀ

 

ਜ਼ਿਲ੍ਹਾ ਤਰਨ ਤਾਰਨ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ

 

ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ – ਜ਼ਿਲ੍ਹਾ ਚੋਣ ਅਧਿਕਾਰੀ

 

ਤਰਨ ਤਾਰਨ, 07 ਅਕਤੂਬਰ ( ਗੁਰਪ੍ਰੀਤ) – ਭਾਰਤ ਚੋਣ ਕਮਿਸ਼ਨ ਵੱਲੋਂ ਬੀਤੀ ਸ਼ਾਮ ਵਿਧਾਨ ਸਭਾ ਹਲਕਾ 21-ਤਰਨ ਤਾਰਨ ਦੀ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਾਂ 11 ਨਵੰਬਰ 2025 ਨੂੰ ਪੈਣਗੀਆਂ ਜਦਕਿ ਨਤੀਜਾ 14 ਨਵੰਬਰ 2025 ਨੂੰ ਆਵੇਗਾ।

 

ਜ਼ਿਮਨੀ ਚੋਣ ਸਬੰਧੀ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਮਾਣਯੋਗ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਦਾ ਐਲਾਨ ਕਰਨ ਦੇ ਨਾਲ ਹੀ ਸਮੁੱਚੇ ਜ਼ਿਲ੍ਹਾ ਤਰਨ ਤਾਰਨ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।

 

ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਹਲੁ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ 13 ਅਕਤੂਬਰ 2025 ਨੂੰ ਤਰਨ ਤਾਰਨ ਜ਼ਿਮਨੀ ਚੋਣ ਦਾ ਗਜ਼ਟ ਨੋਟੀਫ਼ਿਕੇਸ਼ਨ ਜਾਰੀ ਹੋਵੇਗਾ ਅਤੇ 13 ਤੋਂ 21 ਅਕਤੂਬਰ 2025 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਭਰਨ ਦਾ ਸਮਾਂ ਸਵੇਰੇ 11:00 ਵਜੇ ਤੋਂ ਬਾਅਦ ਦੁਪਹਿਰ 03:00 ਵਜੇ ਤੱਕ ਹੋਵੇਗਾ। ਉਨ੍ਹਾਂ ਕਿਹਾ ਕਿ ਗਜ਼ਟਿਡ ਛੁੱਟੀ ਵਾਲੇ ਦਿਨ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤੇ ਜਾ ਸਕਣਗੇ। ਉਨ੍ਹਾਂ ਦੱਸਿਆ ਕਿ 22 ਅਕਤੂਬਰ ਨੂੰ ਨੋਮੀਨੇਸ਼ਨ ਦੀ ਸਕਰੂਟਨੀ ਕੀਤੀ ਜਾਵੇਗੀ ਅਤੇ 24 ਅਕਤੂਬਰ ਤੱਕ ਉਮੀਦਵਾਰ ਆਪਣੀ ਉਮੀਦਵਾਰੀ ਵਾਪਸ ਲੈ ਸਕਣਗੇ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਨੇ ਦੱਸਿਆ ਕਿ 11 ਨਵੰਬਰ 2025 ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 14 ਨਵੰਬਰ 2025 ਨੂੰ ਹੋਵੇਗੀ।

 

ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ ਕੁੱਲ 193742 ਵੋਟਰ ਹਨ ਜਿਨ੍ਹਾਂ ਵਿਚੋਂ 101494 ਮਰਦ, 92240 ਔਰਤਾਂ, 8 ਕਿੰਨਰ, 18 ਸਾਲ ਉਮਰ ਦੇ ਨਵੇਂ ਵੋਟਰ 194 ਅਤੇ ਸਰਵਿਸ ਵੋਟਰਾਂ ਦੀ ਗਿਣਤੀ 1356 ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ 114 ਪੋਲਿੰਗ ਲੋਕੇਸ਼ਨਾਂ ਉੱਪਰ 222 ਪੋਲਿੰਗ ਬੂਥ ਬਣਾਏ ਗਏ ਹਨ। ਇਨ੍ਹਾਂ ਵਿਚੋਂ 4 ਮਾਡਲ ਪੋਲਿੰਗ ਬੂਥ, 3 ਪਿੰਕ ਵੋਮੇਨ ਪੋਲਿੰਗ ਸਟੇਸ਼ਨ ਅਤੇ 1 ਪੀ.ਡਬਲਿਊ.ਡੀ. ਪੋਲਿੰਗ ਸਟੇਸ਼ਨ ਬਣਾਏ ਗਏ ਹਨ।

 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਜ਼ਿਮਨੀ ਚੋਣ ਲਈ ਪੂਰੀ ਤਰਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਭਾਰਤ ਚੋਣ ਕਮਿਸ਼ਨਰ ਵੱਲੋਂ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਦਾ ਐਲਾਨ ਕਰਨ ਤੋਂ ਬਾਅਦ ਪੂਰੇ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਜ਼ਿਲ੍ਹਾ ਤਰਨ ਤਾਰਨ ਵਿੱਚ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਸੰਭਾਵੀ ਉਮੀਦਵਾਰਾਂ ਦੇ ਨਾਲ ਬੈਂਕਾਂ ਦੇ ਅਧਿਕਾਰੀਆਂ, ਪ੍ਰਿੰਟਿੰਗ ਪ੍ਰੈੱਸਾਂ ਦੇ ਨੁਮਾਇੰਦਿਆਂ ਨੂੰ ਵੀ ਆਦਰਸ਼ ਚੋਣ ਜ਼ਾਬਤੇ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ।

 

ਜ਼ਿਲ੍ਹਾ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਲਈ ਵੱਖ-ਵੱਖ ਕਮੇਟੀਆਂ ਅਤੇ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਜੋ ਕਿ ਆਪਣੀ ਡਿਊਟੀ ਉੱਪਰ ਤਾਇਨਾਤ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾਂ ਸਬੰਧੀ ਸੂਚਨਾ ਦੇਣ ਜਾਂ ਸ਼ਿਕਾਇਤ ਕਰਨ ਚੋਣ ਕਮਿਸ਼ਨ ਦੇ ਹੈਲਪ ਲਾਈਨ ਨੰਬਰ 1950 ਉੱਪਰ ਕਾਲ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਬਾਰੇ ਸੀ-ਵਿਜਲ ਐਪ ਉੱਪਰ ਵੀ ਸ਼ਿਕਾਇਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਲ ਜਦੋਂ ਵੀ ਚੋਣ ਜ਼ਾਬਤੇ ਦੀ ਉਲੰਘਣਾ ਬਾਰੇ ਕੋਈ ਵੀ ਸ਼ਿਕਾਇਤ ਪ੍ਰਾਪਤ ਹੋਵੇਗੀ ਤਾਂ ਉਸ ਉੱਪਰ ਤੁਰੰਤ ਕਾਰਵਾਈ ਕੀਤੀ ਜਾਵੇਗੀ।

 

ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਮੱਦੇਨਜ਼ਰ ਸਟੈਟਿਕਸ ਸਰਵੀਲੈਂਸ ਟੀਮਾਂ, ਵੀਡੀਓ ਵੀਊਵਿੰਗ ਟੀਮਾਂ, ਫਲਾਇੰਗ ਸਕੂਐਡ ਦਾ ਗਠਨ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਦੌਰਾਨ ਇੱਕ ਉਮੀਦਵਾਰ ਵੱਧ ਤੋਂ ਵੱਧ 40 ਲੱਖ ਰੁਪਏ ਖ਼ਰਚ ਕਰ ਸਕਦਾ ਹੈ ਅਤੇ ਉਸ ਵੱਲੋਂ ਕੀਤੇ ਜਾ ਰਹੇ ਚੋਣ ਖ਼ਰਚੇ ਦਾ ਪੂਰਾ ਹਿਸਾਬ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਿੰਟ, ਇਲੈਕਟ੍ਰੋਨਿਕ, ਵੈੱਬ ਅਤੇ ਸੋਸ਼ਲ ਮੀਡੀਆ ਉੱਪਰ ਇਸ਼ਤਿਹਾਰਬਾਜ਼ੀ ਰਾਹੀਂ ਹੁੰਦੇ ਖ਼ਰਚੇ ਦਾ ਹਿਸਾਬ ਰੱਖਣ ਅਤੇ ਮੁੱਲ ਦੀਆਂ ਖ਼ਬਰਾਂ ਉੱਪਰ ਨਜ਼ਰ ਰੱਖਣ ਲਈ ਜ਼ਿਲ੍ਹਾ ਪੱਧਰ `ਤੇ ਮੀਡੀਆ ਮੋਨੀਟਰਿੰਗ ਅਤੇ ਸਰਟੀਫਿਕੇਸ਼ਨ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਲੈਕਟ੍ਰੋਨਿਕ ਮੀਡੀਆ ਵਿੱਚ ਕੋਈ ਵੀ ਇਸ਼ਤਿਹਾਰ ਦੇਣ ਤੋਂ ਪਹਿਲਾਂ ਇਸ ਕਮੇਟੀ ਤੋਂ ਅਗਾਊਂ ਮਨਜ਼ੂਰੀ ਲੈਣੀ ਜ਼ਰੂਰੀ ਹੋਵੇਗੀ।

 

ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨੇ ਕਿਹਾ ਕਿ ਜ਼ਿਮਨੀ ਚੋਣ ਪੂਰੀ ਤਰ੍ਹਾਂ ਅਜ਼ਾਦ ਤੇ ਨਿਰਪੱਖ ਮਾਹੌਲ ਵਿੱਚ ਕਰਵਾਈ ਜਾਵੇਗੀ। ਉਨ੍ਹਾਂ ਮੀਡੀਆ ਦੇ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਦੇ ਹੋਏ ਚੋਣ ਦੇ ਇਸ ਤਿਉਹਾਰ ਨੂੰ ਕਾਮਯਾਬ ਕਰਨ ਲਈ ਆਪਣਾ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਦਾ ਹਰ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰੇ।

 

ਇਸੇ ਦੌਰਾਨ ਐੱਸ.ਐੱਸ.ਪੀ. ਤਰਨ ਤਾਰਨ ਸ੍ਰੀਮਤੀ ਰਵਜੋਤ ਕੌਰ ਗਰੇਵਾਲ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਜ਼ਿਮਨੀ ਚੋਣ ਨੂੰ ਅਮਨ-ਪੂਰਵ ਢੰਗ ਨਾਲ ਨੇਪਰੇ ਚਾੜਨ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਮੂਹ ਅਸਲਾ ਧਾਰਕ ਜ਼ਿਮਨੀ ਚੋਣ ਦੇ ਮੱਦੇਨਜ਼ਰ ਆਪਣੇ ਲਾਇਸੰਸੀ ਹਥਿਆਰ ਤੁਰੰਤ ਆਪਣੇ ਨੇੜੇ ਦੇ ਥਾਣੇ ਜਾਂ ਅਸਲਾ ਡੀਲਰਾਂ ਪਾਸ ਜਮਾਂ ਕਰਵਾ ਦੇਣ।

 

ਪ੍ਰੈੱਸ ਕਾਨਫਰੰਸ ਦੌਰਾਨ ਐੱਸ.ਡੀ.ਐੱਮ.-ਕਮ-ਆਰ.ਓ. ਤਰਨ ਤਾਰਨ ਸ੍ਰੀ ਗੁਰਮੀਤ ਸਿੰਘ , ਪੀ.ਸੀ.ਐੱਸ , ਸਹਾਇਕ ਕਮਿਸ਼ਨਰ (ਜਨਲਰ) ਕਰਨਵੀਰ ਸਿੰਘ, ਤਹਿਸੀਲਦਾਰ ਚੋਣਾਂ ਅਰਮਿੰਦਰਪਾਲ ਸਿੰਘ, ਡਾ. ਅਮਨਦੀਪ ਸਿੰਘ ਨੋਡਲ ਅਫ਼ਸਰ ਐਕਸਪੈਂਡੀਚਰ ਸੈੱਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ