Home » ਸੰਸਾਰ » ਜਰਮਨੀ » ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ 3 ਨਵੇਂ ਪਾਵਨ ਸਰੂਪ ਬੜੇ ਸਤਿਕਾਰ ਦੇ ਨਾਲ ਲੰਡਨ ਦੀ ਸੰਗਤ ਵੱਲੋਂ ਲਿਆਂਦੇ ਗਏ । ਨਿਸ਼ਕਾਮ ਸੇਵਾ ਸੁਸਾਇਟੀ ਇੰਗਲੈਂਡ ਵੱਲੋਂ ਨਿਭਾਈ ਗਈ ਸੇਵਾ।

ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ 3 ਨਵੇਂ ਪਾਵਨ ਸਰੂਪ ਬੜੇ ਸਤਿਕਾਰ ਦੇ ਨਾਲ ਲੰਡਨ ਦੀ ਸੰਗਤ ਵੱਲੋਂ ਲਿਆਂਦੇ ਗਏ । ਨਿਸ਼ਕਾਮ ਸੇਵਾ ਸੁਸਾਇਟੀ ਇੰਗਲੈਂਡ ਵੱਲੋਂ ਨਿਭਾਈ ਗਈ ਸੇਵਾ।

SHARE ARTICLE

165 Views

ਫਰੈਂਕਫਰਟ 8 ਅਕਤੂਬਰ (ਖਿੜਿਆ ਪੰਜਾਬ

) ਗੁਰੂ ਸਾਹਿਬ ਜੀ ਦੀ ਅਪਾਰ ਕਿਰਪਾ ਨਾਲ ਅੱਜ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਜਰਮਨੀ ਵਿਖੇ ਗੁਰਦੁਆਰਾ ਗੁਰੂ ਨਾਨਕ ਗਰੀਬ ਨਿਵਾਜ਼, ਹੇਜ਼, ਲੰਡਨ ਇੰਗਲੈਂਡ ਦੀ ਨਿਸ਼ਕਾਮ ਸੇਵਾ ਸੁਸਾਇਟੀ ਵੱਲੋਂ ਵਿਸ਼ੇਸ਼ ਪਾਲਕੀ ਸਾਹਿਬ ਦੀ ਗੱਡੀ ਰਾਹੀਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਨਵੇਂ ਸਰੂਪ ਲਿਆਂਦੇ ਗਏ। ਜਿੰਨ੍ਹਾਂ ਦਾ ਸਮੂੰਹ ਫਰੈਂਕਫੋਰਟ ਦੀਆਂ ਸੰਗਤਾਂ, ਪ੍ਰਬੰਧਕ ਕਮੇਟੀ, ਗ੍ਰੰਥੀ ਸਾਹਿਬਾਨ ਅਤੇ ਹਾਜ਼ਰ ਗੁਰਮਤਿ ਟ੍ਰੇਨਿੰਗ ਕੈਂਪ ਦੇ ਸਮੂੰਹ ਵਿਦਿਆਰਥੀਆਂ ਨੇ ਬੜੀ ਸ਼ਰਧਾ ਭਾਵਨਾ ਨਾਲ ਸਵਾਗਤ ਕੀਤਾ, ਸੁਸਾਇਟੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤਿ ਸਤਿਕਾਰ ਨਾਲ ਪਾਵਨ ਸ਼ਰੂਪ ਪਾਲਕੀ ਸਾਹਿਬ ਵਾਲੀ ਗੱਡੀ ਤੋਂ ਸੁਖ ਆਸਨ ਅਸਥਾਨ ਤੱਕ ਲਿਆਂਦੇ ਗਏ ਅਤੇ ਬਿਰਾਜਮਾਨ ਕੀਤੇ ਗਏ। ਇਸਦੇ ਨਾਲ ਹੀ ਜੋ ਗੁਰਦੁਆਰਾ ਸਾਹਿਬ ਵਿਖੇ ਬਿਰਧ ਹੋ ਚੁੱਕੇ ਸਰੂਪ ਅਤੇ ਗੁਟਕਾ ਸਾਹਿਬ ਸੁਸਾਇਟੀ ਨੂੰ ਅਤਿ ਸਤਿਕਾਰ ਨਾਲ ਭੇਂਟ ਕਰ ਦਿੱਤੇ ਗਏ ਤਾਂ ਜੋ ਇਹਨਾਂ ਦੀ ਸੇਵਾ ਹੋ ਸਕੇ। ਇਸ ਸਮੇਂ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੰਗਲੈਂਡ ਤੋਂ ਆਈ ਸੰਗਤ ਦਾ ਧੰਨਵਾਦ ਕਰਦਿਆਂ ਸਨਮਾਨ ਕੀਤਾ ਗਿਆ। ਸਮੂੰਹ ਸੰਗਤਾਂ ਨੇ ਬੜੇ ਸਤਿਕਾਰ ਨਾਲ ਪਾਲਕੀ ਸਾਹਿਬ ਨੂੰ ਵਿਦਾਇਗੀ ਦਿੱਤੀ ਗਈ। ਇਸ ਸਮੇਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਜਾਨਚੀ ਭਾਈ ਕਰਨੈਲ ਸਿੰਘ ਪ੍ਰਦੇਸੀ, ਭਾਈ ਸਤਨਾਮ ਸਿੰਘ ਲੰਗਰ ਇੰਚਾਰਜ, ਪ੍ਰਚਾਰਕ ਭਾਈ ਗੁਰਭੇਜ ਸਿੰਘ ਆਨੰਦਪੁਰੀ, ਗ੍ਰੰਥੀ ਭਾਈ ਚਮਕੌਰ ਸਿੰਘ ਸਭਰਾ, ਭਾਈ ਗੁਰਨਿਸ਼ਾਨ ਸਿੰਘ ਪੱਟੀ, ਭਾਈ ਲਖਵੀਰ ਸਿੰਘ, ਸਮੂੰਹ ਸੰਗਤਾਂ ਅਤੇ ਕੈਂਪ ਦੇ ਵਿਦਿਆਰਥੀ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੀ ਧਰਤੀ ’ਤੇ ਪੰਜਾਬੀ ਧੀਆਂ ਦਾ ਮਾਣ: ਹਰਪ੍ਰੀਤ ਕੌਰ ਤੇ ਕੌਮਲਪ੍ਰੀਤ ਕੌਰ ‘Movers of Tomorrow Award’ ਲਈ ਨਾਮਜ਼ਦ ਜਰਮਨੀ ਦੇ ਬਿਹਤਰ ਭਵਿੱਖ ਲਈ ਯੋਗਦਾਨ ਪਾ ਰਹੀਆਂ ਦੋ ਪੰਜਾਬੀ ਨੌਜਵਾਨੀਆਂ ਨੂੰ ਮਿਲਿਆ ਵੱਡਾ ਸਨਮਾਨ — ਹੁਣ ਪੰਜਾਬੀ ਭਾਈਚਾਰੇ ਦੀ ਵਾਰੀ

ਅੱਜ 20 ਸਤੰਬਰ ਪਿੰਡ ਭੁੱਚਰ ਖੁਰਦ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ 2 ਅਕਤੂਬਰ ਨੂੰ ਮਨਾਈ ਜਾ ਰਹੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਭੁਪਿੰਦਰ ਸਿੰਘ ਭੁੱਚਰ, ਸੁਰਜੀਤ ਸਿੰਘ ਭੁੱਚਰ ਅਤੇ ਰਘੁਬੀਰ ਸਿੰਘ ਭੁੱਚਰ