ਤਰਨ ਤਾਰਨ ਪੁਲਿਸ ਦਾ ਗੈਂਗਸਟਰਾਂ ਵਿੱਚ ਮੁੱਠਭੇੜ ਗੈਂਗਸਟਰਾਂ ਦਾ ਪਿੱਛਾ ਕਰ ਰਹੀ ਪੁਲਿਸ ਤੇ ਗੈਂਗਸਟਰ ਨੇ ਕੀਤੀ ਫਾਇਰਿੰਗ
ਜਿਲਾ ਤਰਨ ਤਾਰਨ ਦੇ ਪਿੰਡ ਫਤਿਹਾਬਾਦ ਵਿਖੇ ਪੁਲਿਸ ਅਤੇ ਗੈਂਗਸਟਰਾਂ ਵਿੱਚ ਮੁਠਭੇੜ ਪਿੱਛਾ ਕਰ ਰਹੀ ਪੁਲਿਸ ਤੇ ਗੈਂਗਸਟਰ ਨੇ ਕੀਤੀ ਫਾਇਰਿੰਗ ਜਵਾਬੀ ਕਾਰਵਾਈ ਵਿੱਚ ਇੱਕ ਗੈਂਗਸਟਰ ਦੇ ਵੱਜੀ ਗੋਲੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਐਸਐਸਪੀ ਰਵਜੋਤ ਗਰੇਵਾਲ ਨੇ ਦੱਸਿਆ ਕਿ ਗੋਇੰਦਵਾਲ ਨੇੜੇ ਨਾਕਾਬੰਦੀ ਦੌਰਾਨ ਇੱਕ ਸਵਿਫਟ ਕਾਰ ਜੋ ਬਿਨਾਂ ਨੰਬਰ ਆ ਰਹੀ ਸੀ ਉਸ ਨੂੰ ਰੁਕ ਕੇ ਚੈਕਿੰਗ ਕਰਾਉਣ ਲਈ ਕਿਹਾ ਤਾਂ ਉਹਨਾਂ ਗੱਡੀ ਵਿੱਚੋਂ ਉਤਰ ਕੇ ਪੁਲਿਸ ਉੱਪਰ ਫਾਇਰਿੰਗ ਕਰ ਦਿੱਤੀ ਜਵਾਬੀ ਕਾਰਵਾਈ ਵਿੱਚ ਪੁਲਿਸ ਵੱਲੋਂ ਵੀ ਫਾਇਰਿੰਗ ਕੀਤੀ ਗਈ ਜਿਸ ਨਾਲ ਗੁਰਸੇਵਕ ਸਿੰਘ ਵਿਅਕਤੀ ਦੇ ਲੱਤ ਵਿੱਚ ਗੋਲੀ ਵੱਜੀ ਉਸ ਨੂੰ ਇਲਾਜ ਲਈ ਹਸਪਤਾਲ ਵਿਖੇ ਭੇਜਿਆ ਗਿਆ। ਗੱਡੀ ਦਾ ਡਰਾਈਵਰ ਜੋ ਕਿ ਮੌਕੇ ਤੋਂ ਫਰਾਰ ਹੋ ਗਿਆ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ ਇਸ ਵਿਅਕਤੀ ਉੱਪਰ ਪਹਿਲਾਂ ਵੀ ਛੇ ਮੁਕਦਮੇ ਦਰਜ ਹਨ ਇਹ ਵਿਅਕਤੀ ਦਾ ਸੱਤਾ ਨੌਸ਼ਹਿਰਾ ਗੈਂਗ ਦਾ ਹੈ ਇਸ ਕੋਲੋਂ ਇੱਕ ਪਿਸਟਲ ਬਰਾਮਦ ਹੋਇਆ ਮੌਕੇ ਤੇ ਫਰੈਂਸਿਕ ਲੈਬ ਦੀ ਟੀਮ ਬੁਲਾ ਕੇ ਜਾਂਚ ਕੀਤੀ ਜਾ ਰਹੀ ਹੈ
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









