ਬੀੜ ਸਾਹਿਬ 15 ਅਕਤੂਬਰ (ਜਗਜੀਤ ਸਿੰਘ) 



ਲਓਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ: ਪੰਜਾਬ ਵੱਲੋਂ ਪੰਥ ਦੀ ਸ਼੍ਰੋਮਣੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੰਘ ਸਾਹਿਬ ਗਿਆਨੀ ਨਿਸ਼ਾਨ ਸਿੰਘ ਜੀ ਗੰਡੀਵਿੰਡ ਹੈਡ ਗ੍ਰੰਥੀ ਅਤੇ ਮੈਨੇਜਰ ਭਾਈ ਸਰਬਦਿਆਲ ਸਿੰਘ ਘਰਿਆਲਾ ਦੇ ਪੂਰਨ ਸਹਿਯੋਗ ਦੇ ਸਦਕਾ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ , ਭਾਈ ਸਤੀ ਦਾਸ, ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਬੀੜ ਸਾਹਿਬ ਪਿੰਡ ਠੱਟਾ ਦੇ ਦੀਵਾਨ ਹਾਲ ਵਿੱਚ ਬੱਚਿਆਂ ਦੇ ਦਸਤਾਰ, ਦੁਮਾਲਾ, ਗੁਰਬਾਣੀ ਕੰਠ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੱਥੂਪੁਰਾ, ਹਾਵਰਡ ਲੀਨ ਪਬਲਿਕ ਸਕੂਲ ਠੱਠਾ, ਬਾਬਾ ਬੁੱਢਾ ਜੀ ਸੀਨੀਅਰ ਸੈਕੈਂਡਰੀ ਸਕੂਲ ਬੀੜ ਸਾਹਿਬ, ਖਾਲਸਾ ਸੀਨੀਅਰ ਸੈਕੈਂਡਰੀ ਪਬਲਿਕ ਸਕੂਲ ਬੀੜ ਸਾਹਿਬ, ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਕਸੇਲ, ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਨੌਸਹਿਰਾ ਢਾਲਾ, ਰਵਿੰਦਰਾ ਇੰਟਰਨੈਸ਼ਨਲ ਸਕੂਲ ਪੰਜਵੜ 200 ਤੋਂ ਵੱਧ ਬੱਚਿਆਂ ਸੰਗਤਾਂ ਅਤੇ ਸਕੂਲਾਂ ਦੇ ਅਧਿਆਪਕ ਸਾਹਿਬਾਨ ਨੇ ਸ਼ਮੂਲੀਅਤ ਕੀਤੀ। ਦਸਤਾਰ ਦੁਮਾਲਾ ਮੁਕਾਬਲੇ ਦੇ ਬੱਚਿਆਂ ਦੇ ਚਾਰ ਗਰੁੱਪ , ਗੁਰਬਾਣੀ ਕੰਠ ਮੁਕਾਬਲੇ ਦੇ ਦੋ ਗਰੁੱਪ ਅਤੇ ਪੇਂਟਿੰਗ ਮੁਕਾਬਲੇ ਦੇ ਦੋ ਗਰੁੱਪ ਬਣਾ ਕੇ ਇਹ ਮੁਕਾਬਲੇ ਕਰਵਾਏ ਗਏ। ਪੇਂਟਿੰਗ ਮੁਕਾਬਲੇ ਦੇ ਪਹਿਲੇ ਗਰੁੱਪ ਵਿੱਚੋਂ ਕੋਮਲਪ੍ਰੀਤ ਕੌਰ, ਮਨ ਸੀਰਤ ਕੌਰ, ਖੁਸ਼ਪ੍ਰੀਤ ਕੌਰ ਰਵਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਪੰਜਵੜ ਦੀਆਂ ਵਿਦਿਆਰਥਣਾਂ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਦੂਸਰੇ ਗਰੁੱਪ ਵਿੱਚੋਂ ਸ਼ਿਵਰਾਜ ਸਿੰਘ ਹੋਵਰਡ ਲੈਂਡ ਸੀਨੀਅਰ ਸੈਕੈਂਡਰੀ ਸਕੂਲ ਠੱਟਾ ਨੇ ਪਹਿਲਾ, ਇਸ਼ਮੀਤ ਸਿੰਘ ਖਾਲਸਾ ਸੀਨੀਅਰ ਸੈਕੈਂਡਰੀ ਸਕੂਲ ਠੱਟਾ ਨੇ ਦੂਸਰਾ ਅਤੇ ਰੀਤਿਕਾਦੀਪ ਕੌਰ ਬਾਬਾ ਬੁੱਢਾ ਸਾਹਿਬ ਸੀਨੀਅਰ ਸੈਕੈਂਡਰੀ ਸਕੂਲ ਬੀੜ ਸਾਹਿਬ ਨੇ ਤੀਸਰਾ ਸਥਾਨ ਹਾਸਲ ਕੀਤਾ। ਗੁਰਬਾਣੀ ਕੰਠ ਮੁਕਾਬਲੇ ਦੇ ਪਹਿਲੇ ਗਰੁੱਪ ਵਿੱਚੋਂ ਅਰਮਾਨਦੀਪ ਸਿੰਘ ਜਮਾਤ ਛੇਵੀਂ ਨੇ ਪਹਿਲਾ, ਰਣਵੀਰ ਸਿੰਘ ਜਮਾਤ ਛੇਵੀਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਗੁਰਬਾਣੀ ਕੰਠ ਤੇ ਦੂਸਰੇ ਗਰੁੱਪ ਵਿੱਚੋਂ ਸੁਖਰਾਜ ਸਿੰਘ ਬਾਬਾ ਬੁੱਢਾ ਜੀ ਸੀਨੀਅਰ ਸੈਕੈਂਡਰੀ ਸਕੂਲ ਠੱਟਾ ਨੇ ਪਹਿਲਾ, ਰੋਸ਼ਨਪ੍ਰੀਤ ਸਿੰਘ ਖਾਲਸਾ ਸੀਨੀਅਰ ਸੈਕੈਂਡਰੀ ਸਕੂਲ ਨੇ ਦੂਸਰਾ ਅਤੇ ਭਿੰਦਰਪ੍ਰੀਤ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਨੇ ਤੀਸਰਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਤਾ, ਪਿਤਾ ਤੇ ਅਧਿਆਪਕ ਸਾਹਿਬਾਨ ਦਾ ਨਾਮ ਰੌਸ਼ਨ ਕੀਤਾ। ਹਰੇਕ ਗਰੁੱਪ ਵਿੱਚੋਂ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਦਾ ਸ਼ੀਲਡਾਂ ਅਤੇ ਧਾਰਮਿਕ ਸਾਹਿਤ ਦੇ ਕੇ ਸਨਮਾਨ ਕੀਤਾ ਗਿਆ। ਪ੍ਰੋਗਰਾਮ ਦੇ ਵਿੱਚ ਸੁਸਾਇਟੀ ਵੱਲੋਂ ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਜਿਲਾ ਕੋਆਰਡੀਨੇਟਰ ਭਾਈ ਮਨਦੀਪ ਸਿੰਘ ਘੋਲੀਆ ਕਲਾ, ਭਾਈ ਸੁਖਵਿੰਦਰ ਸਿੰਘ ਖਾਲੜਾ ਅਤੇ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਹਾਜ਼ਰੀ ਭਰੀ। ਉਹਨਾਂ ਨੇ ਬੱਚਿਆਂ ਨਾਲ ਵਿਚਾਰ ਸਾਂਝੇ ਕਰਦੇ ਕਿਹਾ ਕਿ ਗੁਰੂ ਨਾਨਕ ਸਾਹਿਬ ਜੀ ਦੀ ਵਿਚਾਰਧਾਰਾ ਦੀ ਜਿਹੜੀ ਗੱਲ 12 ਸਾਲਾਂ ਦੀ ਉਮਰ ਵਿੱਚ ਬਾਬਾ ਬੁੱਢਾ ਜੀ ਨੂੰ ਸਮਝ ਆ ਗਈ ਹੈਰਾਨੀ ਦੀ ਗੱਲ ਹੈ ਕਿ ਅੱਜ 550 ਸਾਲ ਗੁਜਰਨ ਤੋਂ ਬਾਅਦ ਵੀ ਉਸ ਗੱਲ ਤੋਂ ਬਹੁਤ ਗਿਣਤੀ ਵਰਗ ਅਵੇਸਲਾ ਹੋ ਕੇ ਤੁਰਿਆ ਫਿਰਦਾ ਹੈ। ਪ੍ਰੋਗਰਾਮ ਵਿੱਚ ਸਿੰਘ ਸਾਹਿਬ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਹੈਡ ਗ੍ਰੰਥੀ ਗੁਰਦੁਆਰਾ ਬੀੜ ਸਾਹਿਬ, ਮੈਨੇਜਰ ਭਾਈ ਸਰਬਦਿਆਲ ਸਿੰਘ ਘਰਿਆਲਾ, ਭਾਈ ਗੁਰਵਿੰਦਰ ਸਿੰਘ ਲੰਗਰ ਇੰਚਾਰਜ, ਭਾਈ ਗੁਰਪਿੰਦਰ ਸਿੰਘ ਲੰਗਰ ਇੰਚਾਰਜ ਨੇ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਹੋਇਆਂ ਭਵਿੱਖ ਵਿੱਚ ਇਹਨਾਂ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਣ ਦੀ ਪ੍ਰੇਰਨਾ ਬਖਸ਼ਿਸ਼ ਕੀਤੀ। ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ, ਦਸਤਾਰ ਕੋਆਰਡੀਨੇਟਰ ਹਰਪ੍ਰੀਤ ਸਿੰਘ ਪੱਟੀ, ਹਰਜੀਤ ਸਿੰਘ ਲਹਿਰੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਹੈਡ ਗ੍ਰੰਥੀ ਮੈਨੇਜਰ ਅਤੇ ਸਮੂਹ ਸਟਾਫ ਦਾ ਧੰਨਵਾਦ ਕਰਦਿਆਂ ਇਸੇ ਤਰ੍ਹਾਂ ਭਵਿੱਖ ਵਿੱਚ ਵੀ ਸਹਿਯੋਗ ਕਰਨ ਲਈ ਬੇਨਤੀ ਕੀਤੀ। ਦਸਤਾਰ , ਦੁਮਾਲਾ ਮੁਕਾਬਲੇ ਵਿੱਚ ਜੱਜਮੈਂਟ ਦੀ ਭੂਮਿਕਾ ਭਾਈ ਨਿੰਦਰਪਾਲ ਸਿੰਘ ਮੱਖੂ, ਭਾਈ ਹਰਮਨਦੀਪ ਸਿੰਘ, ਭਾਈ ਸਾਜਨ ਪ੍ਰੀਤ ਸਿੰਘ, ਭਾਈ ਵਜੀਰ ਸਿੰਘ ਆਸਲ, ਹੁਸਨਦੀਪ ਸਿੰਘ ਸੁਖਮਨਦੀਪ ਸਿੰਘ ਭਿੱਖੀਵਿੰਡ, ਰਨਬੀਰ ਸਿੰਘ ਵੀਰਮ, ਗਗਨਦੀਪ ਸਿੰਘ ਭਿੱਖੀਵਿੰਡ ਨੇ ਬਾਖੂਬੀ ਨਿਭਾਈ। ਇਸ ਮੌਕੇ ਪੱਤਰਕਾਰ ਹਰਦੀਪ ਸਿੰਘ, ਮੈਡਮ ਸ੍ਰੀ ਵੰਦਨਾ ਸ਼ਰਮਾ, ਮੈਡਮ ਪ੍ਰਦੀਪ ਕੌਰ, ਮੈਡਮ ਜਸਪਾਲ ਕੌਰ, ਮੈਡਮ ਮਨਦੀਪ ਕੌਰ, ਭੈਣ ਰਜਿੰਦਰ ਕੌਰ, ਸ੍ਰੀ ਅੰਜੁਲੀ ਕੁਮਾਰੀ, ਮੈਡਮ ਸਵਿੰਦਰ ਕੌਰ ਆਦਿ ਹਾਜ਼ਰ ਸਨ। ਬੱਚਿਆਂ ਦੇ ਵੱਲੋਂ ਆਕਰਸ਼ਿਤ ਭਰਪੂਰ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









