ਫਰੈਂਕਫੋਰਟ 18 ਅਕਤੂਬਰ (ਖਿੜਿਆ ਪੰਜਾਬ) ਗੁਰਦੁਆਰਾ ਸਿੱਖ ਸੈਂਟਰ ਵਿਖੇ ਹੋਏ ਧਾਰਮਿਕ ਸਮਾਗਮ ਦਾ ਸੰਗਤਾਂ ਨੇ ਲਿਆ ਗੁਰਬਾਣੀ ਦਾ ਮਾਣਿਆ ਆਨੰਦ 13 ਅਤੇ 14 ਅਕਤੂਬਰ (ਸੋਮਵਾਰ ਤੇ ਮੰਗਲਵਾਰ) ਨੂੰ ਗੁਰਦੁਆਰਾ ਸਿੱਖ ਸੈਂਟਰ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਦੀ ਧਰਤੀ ਤੋਂ ਪਹੁੰਚੇ ਸਿੰਘ ਸਾਹਿਬ ਭਾਈ ਬਲਵਿੰਦਰ ਸਿੰਘ ਜੀ, ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਵੱਲੋਂ ਗੁਰਬਾਣੀ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਇਤਿਹਾਸ ਨਾਲ ਜੋੜਿਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਲਖਬੀਰ ਸਿੰਘ ਜੀ, ਭਾਈ ਗੁਰਨਿਸ਼ਾਨ ਸਿੰਘ, ਭਾਈ ਚਮਕੌਰ ਸਿੰਘ ਦੇ ਕੀਰਤਨੀ ਜਥੇ ਨੇ ਸੁਰੀਲਾ ਕੀਰਤਨ ਕੀਤਾ। ਇਸ ਮੌਕੇ ਭਾਈ ਗੁਰਵਿੰਦਰ ਸਿੰਘ ਹੋਰਾਂ ਦੇ ਕੀਰਤਨੀ ਜਥੇ ਵੱਲੋਂ ਵੀ ਹਾਜ਼ਰੀ ਭਰੀ ਤੇ ਸੰਗਤਾਂ ਨੇ ਸ਼ਰਧਾ ਨਾਲ ਗੁਰਬਾਣੀ ਦਾ ਆਨੰਦ ਮਾਣਿਆ। ਇਹ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਭਾਈ ਮਨਪ੍ਰੀਤ ਸਿੰਘ ਤੇ ਭਾਈ ਹਰਪ੍ਰੀਤ ਸਿੰਘ ਵੱਲੋਂ ਵਿਸ਼ੇਸ਼ ਉਪਰਾਲੇ ਅਧੀਨ ਕਰਵਾਇਆ ਗਿਆ। ਸਮਾਗਮ ਵਿੱਚ ਸੈਂਕੜੇ ਸੰਗਤਾਂ ਨੇ ਸ਼ਿਰਕਤ ਕੀਤੀ। ਭਾਈ ਬਲਵਿੰਦਰ ਸਿੰਘ ਜੀ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਿੱਖ ਸੈਂਟਰ ਦੇ ਸਾਬਕਾ ਮੁੱਖ ਸੇਵਾਦਾਰ ਭਾਈ ਬਲਕਾਰ ਸਿੰਘ ਜੀ, ਭਾਈ ਹਰਭਜਨ ਸਿੰਘ, ਭਾਈ ਦੇਸਰਾਜ ਸਿੰਘ ਗਿੱਲ, ਭਾਈ ਜਸਵੰਤ ਸਿੰਘ, ਗੁਰਦੁਆਰਾ ਸਾਹਿਬ ਦੇ ਲੰਗਰ ਇੰਚਾਰਜ ਭਾਈ ਸਤਨਾਮ ਸਿੰਘ ਜੀ, ਭਾਈ ਹਰਸਿਮਰਨਜੀਤ ਸਿੰਘ ਅਤੇ ਸੈਂਕੜੇ ਸੰਗਤ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









