Home » ਨਵੀਂ ਦਿੱਲੀ » ਦਿੱਲੀ ਗੁਰਦੁਆਰਾ ਕਮੇਟੀ ਨੇ ਇੰਡੀਆ ਹੈਬੀਟੈਟ ਸੈਂਟਰ ’ਚ ਸੈਮੀਨਾਰ ਕਰਵਾਉਣ ਦੇ ਵਿਰੋਧ ’ਚ ਧਾਮੀ ਨੂੰ ਲਿਖਿਆ ਪੱਤਰ ???? 2015 ਦੀ ਬਰਗਾੜੀ ਬੇਅਦਬੀ ਤੋਂ ਬਾਅਦ ਇਹ ਨਵੀਂ ਬੇਅਦਬੀ ਜੋ ਪੰਥ ਮੁਆਫ ਨਹੀਂ ਕਰੇਗਾ: ਕਾਲਕਾ, ਕਾਹਲੋਂ

ਦਿੱਲੀ ਗੁਰਦੁਆਰਾ ਕਮੇਟੀ ਨੇ ਇੰਡੀਆ ਹੈਬੀਟੈਟ ਸੈਂਟਰ ’ਚ ਸੈਮੀਨਾਰ ਕਰਵਾਉਣ ਦੇ ਵਿਰੋਧ ’ਚ ਧਾਮੀ ਨੂੰ ਲਿਖਿਆ ਪੱਤਰ ???? 2015 ਦੀ ਬਰਗਾੜੀ ਬੇਅਦਬੀ ਤੋਂ ਬਾਅਦ ਇਹ ਨਵੀਂ ਬੇਅਦਬੀ ਜੋ ਪੰਥ ਮੁਆਫ ਨਹੀਂ ਕਰੇਗਾ: ਕਾਲਕਾ, ਕਾਹਲੋਂ

SHARE ARTICLE

90 Views

ਨਵੀਂ ਦਿੱਲੀ, 18 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਵੀਂ ਦਿੱਲੀ ਦੇ ਇੰਡੀਆ ਹੈਬੀਟੈਟ ਸੈਂਟਰ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਉਣ ਦਾ ਗੰਭੀਰ ਨੋਟਿਸ ਲਿਆ ਹੈ ਤੇ ਕਿਹਾ ਹੈ ਕਿ ਇਸ ਸੈਂਟਰ ਵਿਚ ਸ਼ਰਾਬ, ਮੀਟ, ਆਂਡਾ ਆਦਿ ਪਦਾਰਥ ਨਿੱਤ ਪਰੋਸੇ ਜਾਂਦੇ ਹਨ ਤੇ ਇਸ ਥਾਂ ’ਤੇ ਗੁਰੂ ਸਾਹਿਬ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਉਣ ਦੇ ਫੈਸਲੇ ਨਾਲ ਸਿੱਖ ਹਿਰਦੇ ਵਲੁੰਧਰੇ ਗਏ ਹਨ। ਸ਼੍ਰੋਮਣੀ ਗੁਰੁਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਿਖੇ ਇਕ ਪੱਤਰ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਦਿੱਲੀ ਵਿਚ ਹਰ ਕੋਈ ਜਾਣਦਾ ਹੈ ਕਿ ਪਰਮਜੀਤ ਸਿੰਘ ਸਰਨਾ ਤੇ ਉਹਨਾਂ ਦੇ ਭਰਾ ਸ਼ਰਾਬ ਦੇ ਕਾਰੋਬਾਰ ਵਿਚ ਲੱਗੇ ਹਨ। ਅਜਿਹੇ ਵਿਚ ਉਹਨਾਂ ਨੂੰ ਇੰਡੀਆ ਹੈਬੀਟੈਟ ਸੈਂਟਰ ਜਿਥੇ ਸ਼ਰਾਬ, ਮੀਟ, ਮੱਛੀ, ਮੁਰਗਾ, ਆਂਡੇ ਦਾ ਸੇਵਨ ਦਿਨ ਨਿੱਤ ਹੁੰਦਾ ਹੈ, ਵਿਚ ਇਹ ਸੈਮੀਨਾਰ ਕਰਵਾਉਣ ਵਿਚ ਕੋਈ ਹਰਜ਼ ਨਹੀਂ ਦਿਸਦਾ। ਉਹਨਾਂ ਕਿਹਾ ਕਿ ਦੂਜੇ ਪਾਸੇ 2015 ਦੀ ਬਰਗਾੜੀ ਬੇਅਦਬੀ ਘਟਨਾ ਜੋ ਕਿ ਪੰਜਾਬ ਵਿਚ ਪੰਥਕ ਸਰਕਾਰ ਹੁੰਦਿਆਂ ਵਾਪਰੀ, ਤੋਂ ਬਾਅਦ ਹੁਣ ਇਹ ਦੂਜੀ ਅਜਿਹੀ ਵੱਡੀ ਘਟਨਾ ਬਣ ਗਈ ਹੈ ਜਿਸ ਨਾਲ ਦੁਨੀਆਂ ਭਰ ਵਿਚ ਬੈਠੇ ਸਿੱਖਾਂ ਦੇ ਹਿਰਦਿਆਂ ਨੂੰ ਡੂੰਘੀ ਠੇਸ ਪਹੁੰਚੀ ਹੈ। ਉਹਨਾਂ ਕਿਹਾ ਕਿ ਉਹ ਇਹ ਗੱਲ ਸਮਝਦੇ ਹਨ ਕਿ ਸਿਆਸੀ ਮਜਬੂਰੀਆਂ ਕਾਰਨ ਐਡਵੋਕੇਟ ਧਾਮੀ ਜ਼ਿਆਦਾ ਕੁਝ ਨਹੀਂ ਕਰ ਸਕਦੇ ਪਰ ਫਿਰ ਵੀ ਉਹਨਾਂ ਤਿੰਨ ਦਿਨ ਪਹਿਲਾਂ ਬੇਨਤੀ ਕੀਤੀ ਸੀ ਕਿ ਸੈਮੀਨਾਰ ਦੀ ਥਾਂ ਬਦਲੀ ਜਾਵੇ ਅਤੇ ਇਸ ਵਾਸਤੇ ਆਪਣੇ ਵਿਦਿਅਕ ਅਦਾਰਿਆਂ ਵਿਚ ਸਥਿਤ ਵੱਡੇ ਸੈਮੀਨਾਰ ਹਾਲ ਦੇਣ ਦੀ ਪੇਸ਼ਕਸ਼ ਵੀ ਕੀਤੀ ਸੀ।
ਉਹਨਾਂ ਕਿਹਾ ਕਿ ਅਫਸੋਸ ਹੈ ਕਿ ਅੱਜ ਇਹ ਸੈਮੀਨਾਰ ਤੈਅ ਪ੍ਰੋਗਰਾਮ ਮੁਤਾਬਕ ਹੋਇਆ ਜਿਸ ਨਾਲ ਸਿੱਖ ਹਿਰਦਿਆਂ ਨੂੰ ਵੱਡੀ ਠੇਸ ਪਹੁੰਚੀ ਹੈ ਜੋ ਕਦੇ ਵੀ ਮੁਆਫ ਨਹੀਂ ਕੀਤੀ ਜਾ ਸਕਦੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।

ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ