Home » Blog » ਸਿੱਖ ਇਤਿਹਾਸ ਵਿੱਚ ਬੰਦੀ ਛੋੜ ਦਿਵਸ ਦੀ ਮਹੱਤਤਾ: ਬੱਲ ਮਲਕੀਤ ਸਿੰਘ

ਸਿੱਖ ਇਤਿਹਾਸ ਵਿੱਚ ਬੰਦੀ ਛੋੜ ਦਿਵਸ ਦੀ ਮਹੱਤਤਾ: ਬੱਲ ਮਲਕੀਤ ਸਿੰਘ

SHARE ARTICLE

232 Views

ਨਵੀਂ ਦਿੱਲੀ 19 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਬੱਲ ਮਲਕੀਤ ਸਿੰਘ ਚੇਅਰਮੈਨ ਮਹਾਂਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਨੇ ਸਿੱਖ ਪੰਥ ਵਿਚ ਬੰਦੀ ਛੋੜ ਦਿਵਸ ਦੀ ਮਹੱਤਤਾ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਦਿਵਾਲੀ ਦਾ ਸਿੱਖ ਕੌਮ ਲਈ ਇੱਕ ਵੱਖਰਾ ਮਹੱਤਵ ਹੈ, ਕਿਉਂਕਿ ਸਿੱਖ ਕੋਮ ਇਸ ਦਿਨ ਨੂੰ ਬੰਦੀ ਛੋੜ ਦਿਵਸ ਵੱਜੋਂ ਮਨਾਉਣ ਦਾ ਸਬੰਧ ਛੇਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ 52 ਰਾਜਿਆਂ ਸਮੇਤ ਗਵਾਲੀਅਰ ਦੇ ਕਿਲ੍ਹੇ ‘ਚੋਂ ਰਿਹਾਈ ਨਾਲ ਜੁੜਿਆ ਹੋਇਆ ਹੈ। ਪੰਜਵੇਂ ਪਾਤਿਸ਼ਾਹ ਸੀ ਗੁਰੂ ਅਰਜਨ ਦੇਵ ਜੀ ਦੀ ਬੇਮਿਸਾਲ ਅਤੇ ਸ਼ਾਂਤਮਈ ਸ਼ਹਾਦਤ ਨੇ ਇੱਕ ਕ੍ਰਾਂਤੀਕਾਰੀ ਮੋੜ ਲਿਆਉਂਦਾ। ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ, ਗੁਰੂ ਹਰਗੋਬਿੰਦ ਸਾਹਿਬ ਨੇ ਸਿੱਖ ਕੌਮ ਨੂੰ ਮੁਗਲਾਂ ਦੇ ਜ਼ੁਲਮ ਨਾਲ ਨਜਿੱਠਣ ਲਈ ਹਥਿਆਰਬੰਦ ਹੋਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ‘ਮੀਰੀ’ ਅਤੇ ‘ਪੀਰੀ’ ਨਾਂ ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ। ਉਨ੍ਹਾਂ ਸਿੱਖਾਂ ਨੂੰ ਘੋੜ ਸਵਾਰੀ ਸਮੇਤ ਯੁੱਧ ਕਲਾ ਵਿੱਚ ਨਿਪੁੰਨ ਬਣਨ ਦਾ ਸੰਦੇਸ਼ ਦਿੱਤਾ। ਗੁਰੂ ਸਾਹਿਬ ਜੀ ਨੇ ਸਿੱਖ ਕੌਮ ਦੇ
ਫ਼ੈਸਲਿਆਂ ਲਈ ਅੰਮ੍ਰਿਤਸਰ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾਂ ਕੀਤੀ, ਜਿਵੇਂ ਸ੍ਰੀ ਗੁਰੂ ਨਾਨਕ ਦੇਵ ਪਾਤਸ਼ਾਹ ਨੂੰ ਸੱਚ ਦੇ ਮਾਰਗ ਤੋਂ ਡਗਮਗਾ ਨਹੀਂ ਸਕਿਆ। ਇਸੇ ਤਰ੍ਹਾਂ ਜਹਾਂਗੀਰ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਵੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ से ਇਰਾਦਿਆਂ ਵਿੱਚ ਕੋਈ ਤਬਦੀਲੀ ਨਹੀਂ ਲਿਆ ਸਕੀ, ਆਖ਼ਰਕਾਰ ਸੱਚ ਦੀ ਜਿੱਤ ਹੋਈ। ਜਹਾਂਗੀਰ ਨੇ ਗੁਰੂ ਸਾਹਿਬ ਦੀ ਰਿਹਾਈ ਦੇ ਹੁਕਮ ਦਿੱਤੇ, ਪਰ ਸੱਚੀ ਸਰਕਾਰ ਨੇ ਆਪਣੇ ਇਕੱਲੇ ਜੇਲ੍ਹ ਵਿੱਚੋਂ ਰਿਹਾਅ ਹੋਣ ਤੋਂ ਇਨਕਾਰ ਕਰ ਦਿੱਤਾ। ਗੁਰੂ ਸਾਹਿਬ ਨੇ ਮੁਗਲ ਸਰਕਾਰ ਅੱਗੇ ਆਪਣੀ ਰਿਹਾਈ ਦੇ ਨਾਲ-ਨਾਲ 52 ਰਾਜਿਆਂ ਦੀ ਰਿਹਾਈ ਦੀ ਸ਼ਰਤ ਰੱਖੀ। ਮੁਕਤੀ ਦੇ ਦਾਤਾ ਗੁਰੂ ਸਾਹਿਬ ਵੱਲੋਂ 52 ਰਾਜਿਆਂ ਨੂੰ ਜੇਲ੍ਹ ਤੋਂ ਅਜ਼ਾਦ ਕਰਵਾਇਆ। ਕਿਲ੍ਹੇ ਤੋਂ ਰਿਹਾਅ ਹੁਣ ਤੋਂ ਬਾਅਦ ਜਦ ਗੁਰੂ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਤਾਂ ਸਿੱਖ ਸੰਗਤ ਨੇ ਉਨ੍ਹਾਂ ਦੇ ਆਗਮਨ ਦਾ ਜਸ਼ਨ ਮਨਾਉਣ ਲਈ ਹਰਿਮੰਦਰ ਸਾਹਿਬ ‘ਦੀਪਮਾਲਾ’ ਅਤੇ ਵਿਖੇ ‘ਆਤਿਸ਼ਬਾਜ਼ੀ ਕੀਤੀ ਅਤੇ ਆਪਣੇ ਘਰਾਂ ਦੇ ਬਨੇਰਿਆ/ਕੰਧਾਂ ‘ਤੇ ਦੀਪਮਾਲਾ ਵੀ ਜਗਾਈ। ਉਸ ਦਿਨ ਤੋਂ ਦਿਵਾਲੀ ਨਾਲ ਸਿੱਖ ਕੌਮ ਦਾ ਰਿਸ਼ਤਾ ਹੋਰ ਵੀ ਗੂੜ੍ਹਾ ਹੋ ਗਿਆ ਅਤੇ ਸਿੱਖਾਂ ਨੇ ਦਿਵਾਲੀ ਦੇ ਤਿਉਹਾਰ ਨੂੰ ਬੰਦੀ ਛੋੜ ਦਿਵਸ ਵੱਜੋਂ ਮਨਾਉਣਾ ਸ਼ੁਰੂ ਕਰ ਦਿੱਤਾ। ਸਿੱਖਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਈ ਜਾਣ ਵਾਲੀ ਦਿਵਾਲੀ ਵਿਸ਼ਵ ਪ੍ਰਸਿੱਧ ਹੈ ਅਤੇ ਇਸ ਮੌਕੇ ‘ਆਤਿਸ਼ਬਾਜ਼ੀ’ ਅਤੇ ‘ਦੀਪਮਾਲਾ’ ਦਾ ਨਜ਼ਾਰਾ ਵਿਲੱਖਣ ਹੈ। ਹਰ ਸਾਲ ਵੱਡੀ ਗਿਣਤੀ ਵਿੱਚ ਸੰਗਤਾਂ ਇਸ ਅਲੋਕਿਕ ਨਜ਼ਾਰੇ ਦੇ ਦਰਸ਼ਨ ਕਰਨ ਅਤੇ ਗੁਰੂ ਸਾਹਿਬ ਨੂੰ ਸ਼ੀਸ਼ ਝੁਕਾਉਣ ਲਈ ਹੁੰਮ-ਹੁੰਮਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਦੀਆਂ ਹਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।

ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ