Home » ਸੰਸਾਰ » ਭਾਈ ਪਰਮਜੀਤ ਸਿੰਘ ਮੰਡ ਦੇ ਪਿਤਾਜੀ ਦੇ ਅਕਾਲ ਚਲਾਣੇ ਉਪਰ ਗਹਿਰੇ ਦੁੱਖ ਦਾ ਪ੍ਰਗਟਾਵਾ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਕੇ ਇਕਾਈ

ਭਾਈ ਪਰਮਜੀਤ ਸਿੰਘ ਮੰਡ ਦੇ ਪਿਤਾਜੀ ਦੇ ਅਕਾਲ ਚਲਾਣੇ ਉਪਰ ਗਹਿਰੇ ਦੁੱਖ ਦਾ ਪ੍ਰਗਟਾਵਾ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਕੇ ਇਕਾਈ

SHARE ARTICLE

71 Views

ਨਵੀਂ ਦਿੱਲੀ 22 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਭਾਈ ਪਰਮਜੀਤ ਸਿੰਘ ਮੰਡ ਦੇ ਪਿਤਾ ਜੀ ਸਰਦਾਰ ਗੁਰਦੇਵ ਸਿੰਘ ਜੀ ਪਿੰਡ ਮੰਡ ਕਸਬਾ ਸ਼੍ਰੀ ਹਰਗੋਬਿੰਦਪੁਰ ਸਾਹਿਬ (ਗੁਰਦਾਸਪੁਰ) ਅਕਾਲ ਪੁਰਖ ਵੱਲੋ ਬੱਖਸ਼ੇ ਸਵਾਸਾਂ ਦੀ ਪੂੰਜੀ ਭੋਗ ਕੇ ਅਕਾਲ ਚਲਾਣਾ ਕਰ ਗਏ ਦੇ ਪਰਿਵਾਰ ਨਾਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਕੇ ਇਕਾਈ ਦੇ ਪ੍ਰਧਾਨ ਭਾਈ ਸਰਬਜੀਤ ਸਿੰਘ, ਜਨਰਲ ਸਕੱਤਰ ਭਾਈ ਸਤਿੰਦਰ ਸਿੰਘ ਮੰਗੂਵਾਲ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹੋਇਆਂ ਕਿਹਾ ਕਿ ਅਕਾਲ ਪੁਰਖ ਵਾਹਿਗੁਰੂ ਸ੍ਰ, ਗੁਰਦੇਵ ਸਿੰਘ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ । ਭਾਈ ਪਰਮਜੀਤ ਸਿੰਘ ਮੰਡ ਉਹ ਸਿੱਖ ਨੌਜਵਾਨ ਆਗੂ ਹੈ ਜੋ ਭਾਰਤੀ ਧਰਤੀ ਤੇ ਬੇਵਾਕੀ ਤੇ ਨਿਧੱੜਕ ਹੋ ਕੇ ਤੱਥਾਂ ਤੇ ਸਿਧਾਂਤਿਕ ਤੌਰਤੇ ਸਿੱਖ ਕੌਮ ਦੇ ਹੱਕਾਂ ਦੀ ਅਵਾਜ਼ ਬੁਲੰਦ ਕਰ ਰਹੇ ਹਨ ਅਸੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦੇ ਹਾਂ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Latest News