Home » ਨਵੀਂ ਦਿੱਲੀ » ਸ਼੍ਰੋਮਣੀ ਕਮੇਟੀ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 37 ਹਜ਼ਾਰ 500 ਏਕੜ ਮਿਆਰੀ ਬੀਜ ਦੇਣ ਦਾ ਕੀਤਾ ਪ੍ਰਬੰਧ: ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 37 ਹਜ਼ਾਰ 500 ਏਕੜ ਮਿਆਰੀ ਬੀਜ ਦੇਣ ਦਾ ਕੀਤਾ ਪ੍ਰਬੰਧ: ਐਡਵੋਕੇਟ ਧਾਮੀ

SHARE ARTICLE

97 Views

ਨਵੀਂ ਦਿੱਲੀ, 24 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):-ਪੰਜਾਬ ਵਿਚ ਆਏ ਭਿਆਨਕ ਹੜ੍ਹਾਂ ਨੇ ਜਿਥੇ ਲੋਕਾਂ ਨੂੰ ਬੇਘਰ ਕੀਤਾ ਹੈ, ਉਥੇ ਹੀ ਕਿਸਾਨਾਂ ਦੀਆਂ ਫਸਲਾਂ ਨੂੰ ਵੀ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ। ਇਸ ਸੰਕਟਮਈ ਘੜੀ ਵਿਚ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤ ਕਿਸਾਨਾਂ ਦੀ ਮੱਦਦ ਲਈ ਵੱਡੀ ਪੱਧਰ ’ਤੇ ਅੱਗੇ ਆਈ ਹੈ। ਸ਼੍ਰੋਮਣੀ ਕਮੇਟੀ ਨੇ 6 ਕਰੋੜ ਦੀ ਲਾਗਤ ਨਾਲ 37 ਹਜ਼ਾਰ 500 ਏਕੜ ਰਕਬੇ ਲਈ ਉੱਤਮ ਕਿਸਮ ਦੇ ਕਣਕ ਦੇ ਬੀਜ ਦੀ ਖਰੀਦ ਕੀਤੀ ਹੈ, ਜਿਸ ਨੂੰ ਭਲਕੇ 25 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਵੰਡਣ ਦੀ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ, ਗੁਰਦੁਆਰਾ ਬਾਬਾ ਬੁੱਢਾ ਜੀ ਰਮਦਾਸ, ਗੁਰਦੁਆਰਾ ਪਾਤਸ਼ਾਹੀ ਪੰਜਵੀਂ ਤੇ ਨੌਵੀਂ ਗੁਰੂ ਕਾ ਬਾਗ ਅਤੇ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਬਜੀਦਪੁਰ ਫਿਰੋਜ਼ਪੁਰ ਵਿਖੇ ਵੀ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿਥੇ 7500-7500 ਏਕੜ ਦੀ ਬਿਜਾਈ ਲਈ ਕਣਕ ਦੇ ਬੀਜ ਦਾ ਪ੍ਰਬੰਧ ਕੀਤਾ ਗਿਆ ਹੈ। ਇਨ੍ਹਾਂ ਸਾਰੇ ਥਾਵਾਂ ਤੋਂ ਅਗਲੇ ਦਿਨਾਂ ’ਚ ਪੀੜਤ ਕਿਸਾਨਾਂ ਨੂੰ ਬੀਜ ਵੰਡਣ ਦਾ ਕਾਰਜ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਫੈਸਲੇ ਅਨੁਸਾਰ 10 ਏਕੜ ਤੋਂ ਘੱਟ ਜ਼ਮੀਨ ਵਾਲੇ ਛੋਟੇ ਕਿਸਾਨਾਂ ਨੂੰ ਪ੍ਰਮਾਣਿਕ ਕਿਸਮ ਦੇ ਬੀਜ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਹੜ੍ਹਾਂ ਦੌਰਾਨ ਹਜ਼ਾਰਾਂ ਲੋਕਾਂ ਲਈ ਲੰਗਰ ਅਤੇ ਰਾਸ਼ਣ ਦੀ ਸੇਵਾ ਨਿਭਾ ਚੁੱਕੀ ਹੈ ਅਤੇ ਹਜ਼ਾਰਾਂ ਲੀਟਰ ਡੀਜ਼ਲ ਵੰਡ ਚੁੱਕੀ ਹੈ। ਇਸ ਦੇ ਨਾਲ ਹੀ ਪਾਣੀ ਵਿਚ ਘਿਰੇ ਖੇਤਰਾਂ ਵਿਚ ਮੈਡੀਕਲ ਸੇਵਾਵਾਂ ਵੀ ਕੀਤੀਆਂ ਗਈਆਂ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਸਾਡੀ ਵਚਨਬੱਧਤਾ ਹੈ ਕਿ ਲੋੜਵੰਦ ਭਰਾਵਾਂ ਨੂੰ ਕਦੀ ਵੀ ਨਿਰਾਸ਼ ਨਹੀਂ ਹੋਣ ਦੇਵਾਂਗੇ। ਸ਼੍ਰੋਮਣੀ ਕਮੇਟੀ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਕਿ ਕਿਸਾਨਾਂ ਦੇ ਜੀਵਨ ਨੂੰ ਮੁੜ ਪੱਟੜੀ ’ਤੇ ਲਿਆਉਣ ਲਈ ਲੋੜ ਅਨੁਸਾਰ ਅੱਗੇ ਵੀ ਸੇਵਾਵਾਂ ਜਾਰੀ ਰੱਖੀਆਂ ਜਾਣਗੀਆਂ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਦਿੱਲੀ ਕਮੇਟੀ ਪ੍ਰਬੰਧਕਾਂ ਵਲੋਂ ਮੌਜੂਦਾ ਐਕਟ ਅਤੇ ਨਿਯਮਾਂ ਨੂੰ ਛਿੱਕੇ ਟੰਗ ਕੇ ਫੈਸਲੇ ਲੈਣ ਕਰਕੇ ਅਸਤੀਫੇ ਦੀ ਮੰਗ: ਪਰਮਜੀਤ ਸਿੰਘ ਵੀਰਜੀ 👉 ਅਦਾਲਤ ਅੰਦਰ ਕਾਨੂੰਨੀ ਦਾਵਪੇਚਾਂ ਵਿਚ ਲਗਾਤਾਰ ਨਾਕਾਮਯਾਬੀ ਉਨ੍ਹਾਂ ਦੀ ਪ੍ਰਬੰਧਕੀ ਅਸਫਲਤਾ

ਸਿੱਖਾਂ ਦੇ ਰਾਜ ਕਰਨ ਦੇ ਦ੍ਰਿੜ ਸੰਕਲਪ ਨੂੰ ਸਮਰਪਿਤ “ਖਾਲਿਸਤਾਨ ਐਲਾਨਨਾਮਾ” ਅਧਿਕਾਰਤ ਤੌਰ ‘ਤੇ ਇੱਕ ਆਜ਼ਾਦ ਸਿੱਖ ਰਾਜ ‘ਖਾਲਿਸਤਾਨ’ ਦਾ ਐਲਾਨ: ਭਾਈ ਤਾਰਾ, ਭਾਈ ਭਿਓਰਾ 👉 29 ਅਪ੍ਰੈਲ 1986 ਨੂੰ ਪੇਸ਼ ਕੀਤਾ ਗਿਆ ਐਲਾਨਨਾਮਾ ਸਿੱਖਾਂ ਦੇ ਸਿਆਸੀ ਨਿਸ਼ਾਨੇ ਦਾ ਸਪਸ਼ਟ ਪ੍ਰਗਟਾਵਾ