Home » ਨਵੀਂ ਦਿੱਲੀ » ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

SHARE ARTICLE

76 Views

ਨਵੀਂ ਦਿੱਲੀ 27 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇੱਥੇ ਰਾਸ਼ਟਰਪਤੀ ਭਵਨ ਵਿਖੇ ਹੋਈ ਮੀਟਿੰਗ ਵਿੱਚ ਭਗਵੰਤ ਸਿੰਘ ਮਾਨ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਇਸ ਇਤਿਹਾਸਕ ਮੌਕੇ ਪਵਿੱਤਰ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਦ੍ਰੋਪਦੀ ਮੁਰਮੂ ਜੀ ਨੂੰ ਇਤਿਹਾਸਕ ਸਮਾਗਮਾਂ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ ਅਤੇ ਉਨ੍ਹਾਂ ਦੇ ਦੌਰੇ ਦੀ ਰੂਪ-ਰੇਖਾ ਨੂੰ ਜਲਦ ਹੀ ਅੰਤਿਮ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪਵਿੱਤਰ ਸਮਾਗਮਾਂ ਦਾ ਵਿਸਥਾਰਤ ਰਸਮੀ ਪ੍ਰੋਗਰਾਮ ਭਾਰਤ ਦੇ ਰਾਸ਼ਟਰਪਤੀ ਨਾਲ ਸਾਂਝਾ ਕਰਕੇ ਉਨ੍ਹਾਂ ਨੂੰ ਆਪਣੀ ਸਹੂਲਤ ਅਨੁਸਾਰ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਗਈ ਹੈ।

ਭਗਵੰਤ ਸਿੰਘ ਮਾਨ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ ਇਨ੍ਹਾਂ ਪਵਿੱਤਰ ਸਮਾਗਮਾਂ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਪਹਿਲਾਂ ਹੀ ਕਈ ਸਮਾਗਮ ਉਲੀਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ‘ਹਿੰਦ ਦੀ ਚਾਦਰ’ (ਧਰਮ ਦੇ ਰਾਖੇ) ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਇਤਿਹਾਸਕ ਮੌਕੇ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਲੜੀਵਾਰ ਸਮਾਗਮ ਸੂਬੇ ਭਰ ਵਿੱਚ ਅਥਾਹ ਸ਼ਰਧਾ ਤੇ ਸਤਿਕਾਰ ਨਾਲ ਕਰਵਾਏ ਜਾਣਗੇ ਅਤੇ ਇਹ ਇਤਿਹਾਸਕ ਸਮਾਗਮ ਮੁੱਖ ਤੌਰ ‘ਤੇ ਸੂਬਾ ਸਰਕਾਰ ਦੀ ਦੇਖ-ਰੇਖ ਹੇਠ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਕਰਵਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ‘ਚ ਪਹੁੰਚਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੇ ਰਹਿਣ ਲਈ “ਚੱਕ ਨਾਨਕੀ” ਨਾਮਕ “ਟੈਂਟ ਸਿਟੀ” ਸਥਾਪਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਗੁਰੂ ਸਾਹਿਬ ਦੇ ਜੀਵਨ-ਦਰਸ਼ਨ ਅਤੇ ਸਦੀਵੀਂ ਸੰਦੇਸ਼ ‘ਤੇ ਰੌਸ਼ਨੀ ਪਾਉਂਦੀਆਂ ਪ੍ਰਦਰਸ਼ਨੀਆਂ ਅਤੇ ਡਰੋਨ ਸ਼ੋਆਂ ਤੋਂ ਇਲਾਵਾ ਅੰਤਰ-ਧਰਮ ਸੰਮੇਲਨ ਕਰਵਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵਿਖੇ ਹੋਵੇਗਾ, ਜਿੱਥੇ ਪ੍ਰਮੁੱਖ ਸ਼ਖਸੀਅਤਾਂ ਗੁਰੂ ਸਾਹਿਬ ਦੇ ਜੀਵਨ, ਫ਼ਲਸਫ਼ੇ ਅਤੇ ਧਾਰਮਿਕ ਆਜ਼ਾਦੀ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੀਆਂ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ