Home » ਨਵੀਂ ਦਿੱਲੀ » ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਚਾਂਦੀ ਦਾ ਸਿੱਕਾ ਲਾਂਚ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਚਾਂਦੀ ਦਾ ਸਿੱਕਾ ਲਾਂਚ

SHARE ARTICLE

71 Views

ਨਵੀਂ ਦਿੱਲੀ, 30 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਾਂਦੀ ਦਾ ਸਿੱਕਾ ਲਾਂਚ ਕੀਤਾ ਗਿਆ। ‌ਸਿੱਕਾ ਲਾਂਚ ਕਰਨ ਵੇਲੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਚੈਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਇਹ ਸਿੱਕਾ ਐਮ ਐਮ ਟੀ ਸੀ ਸਰਕਾਰੀ ਕੰਪਨੀ ਨੇ ਤਿਆਰ ਕਰਵਾਇਆ ਹੈ ਜੋ ਬਜ਼ਾਰ ਵਿਚ, ਮਾਲਜ਼ ਵਿਚ ਤੇ ਅਨੇਕਾਂ ਥਾਵਾਂ ’ਤੇ ਸੰਗਤਾਂ ਲਈ ਉਪਲਬਧ ਹੋਵੇਗਾ। ਉਹਨਾਂ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਆਪਣੇ ਧਾਰਮਿਕ ਸਟਾਲਾਂ ’ਤੇ ਵੀ ਇਹ ਸਿੱਕਾ ਰੱਖਿਆ ਜਾਵੇਗਾ ਤਾਂ ਜੋ ਦੇਸ਼ ਵਿਦੇਸ਼ ਤੋਂ ਆਉਂਦੀਆਂ ਸੰਗਤਾਂ ਇਸ ਇਤਿਹਾਸਕ ਦਿਹਾੜੇ ਦੀ ਯਾਦਗਾਰ ਵਜੋਂ ਇਹ ਸਿੱਕਾ ਖਰੀਦ ਕੇ ਆਪਣੇ ਕੋਲ ਰੱਖ ਸਕਣ। ਉਹਨਾਂ ਦੱਸਿਆ ਕਿ ਸਿੱਕੇ ਦੀ ਕੀਮਤ ਹਾਲੇ ਤੱਕ ਨਹੀਂ ਕੀਤੀ ਗਈ ਅਤੇ ਜਲਦੀ ਹੀ ਇਸਦੀ ਕੀਮਤ ਵੀ ਸਰਕਾਰੀ ਅਦਾਰੇ ਵੱਲੋਂ ਤੈਅ ਕਰ ਦਿੱਤੀ ਜਾਵੇਗੀ। ਸਰਦਾਰ ਕਾਲਕਾ, ਸਰਦਾਰ ਕਾਹਲੋਂ ਅਤੇ ਸਰਦਾਰ ਕਰਮਸਰ ਨੇ ਇਸ ਉਦਮ ਲਈ ਸਰਕਾਰੀ ਕੰਪਨੀ ਦੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੇ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਕੀਤਾ ਹੈ ਜਿਸਨੂੰ ਸੰਗਤਾਂ ਹਮੇਸ਼ਾ ਯਾਦ ਰੱਖਣਗੀਆਂ। ਉਹਨਾਂ ਦੱਸਿਆ ਕਿ ਅਸੀਂ ਵੀ ਇਤਿਹਾਸਕ ਮੌਕਿਆਂ ’ਤੇ ਅਜਿਹੇ ਸਿੱਕੇ ਜਾਰੀ ਕਰਦੇ ਰਹੇ ਹਾਂ।
ਉਹਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਇਤਿਹਾਸਕ ਨਿਸ਼ਾਨੀ ਨੂੰ ਆਪਣੇ ਕੋਲ ਸਾਂਭਣ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News