Home » ਨਵੀਂ ਦਿੱਲੀ » ਪੰਜਾਬੀ ਗਾਇਕ ਮਨਕੀਰਤ ਔਲਖ ਨੇ ਤਖ਼ਤ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ

ਪੰਜਾਬੀ ਗਾਇਕ ਮਨਕੀਰਤ ਔਲਖ ਨੇ ਤਖ਼ਤ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ

SHARE ARTICLE

141 Views

ਨਵੀਂ ਦਿੱਲੀ 31 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):-ਪ੍ਰਸਿੱਧ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਤਖ਼ਤ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਤਖ਼ਤ ਪਟਨਾ ਕਮੇਟੀ ਵੱਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਜਿਕਰਯੋਗ ਹੈ ਕਿ ਮਨਕੀਰਤ ਔਲਖ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੋੜਾ ਸਾਹਿਬ ਲੈ ਕੇ ਹਾਲ ਹੀ ਵਿੱਚ ਦਿੱਲੀ ਤੋਂ ਪਟਨਾ ਸਾਹਿਬ ਲਈ ਕੱਢੀ ਗਈ ਚਰਨ ਸੁਹਾਵੇ ਗੁਰੂ ਚਰਨ ਯਾਤਰਾ ਲਈ ਸ਼ਬਦ ਗਾਇਨ ਕੀਤਾ ਸੀ । ਇਸ ਮੌਕੇ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ, ਮੀਤ ਪ੍ਰਧਾਨ ਗੁਰਵਿੰਦਰ ਸਿੰਘ, ਮੀਡੀਆ ਇੰਚਾਰਜ ਸੁਦੀਪ ਸਿੰਘ, ਨੀਲਕੰਠ ਬਖਸ਼ੀ, ਇਮਪ੍ਰੀਤ ਸਿੰਘ ਬਖਸ਼ੀ ਸਮੇਤ ਕਈ ਪਤਵੰਤੇ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਿੱਖਾਂ ਦੇ ਰਾਜ ਕਰਨ ਦੇ ਦ੍ਰਿੜ ਸੰਕਲਪ ਨੂੰ ਸਮਰਪਿਤ “ਖਾਲਿਸਤਾਨ ਐਲਾਨਨਾਮਾ” ਅਧਿਕਾਰਤ ਤੌਰ ‘ਤੇ ਇੱਕ ਆਜ਼ਾਦ ਸਿੱਖ ਰਾਜ ‘ਖਾਲਿਸਤਾਨ’ ਦਾ ਐਲਾਨ: ਭਾਈ ਤਾਰਾ, ਭਾਈ ਭਿਓਰਾ 👉 29 ਅਪ੍ਰੈਲ 1986 ਨੂੰ ਪੇਸ਼ ਕੀਤਾ ਗਿਆ ਐਲਾਨਨਾਮਾ ਸਿੱਖਾਂ ਦੇ ਸਿਆਸੀ ਨਿਸ਼ਾਨੇ ਦਾ ਸਪਸ਼ਟ ਪ੍ਰਗਟਾਵਾ

ਅਖੰਡ ਕੀਰਤਨੀ ਜੱਥੇ ਦੇ ਪੰਜ ਪਿਆਰਿਆਂ ਵਲੋਂ ਨਿਸ਼ਕਾਮ ਕੀਰਤਨ ਦੀ ਮਰਿਆਦਾ ਨੂੰ ਬਹਾਲ ਕਰਣ ਦੇ ਫੈਸਲੇ ਨਾਲ ਇਕਜੁੱਟਤਾ ਦਾ ਪ੍ਰਗਟਾਵਾ 👉 ਗੁਰਦੁਆਰਾ ਰਾਮਸਰ ਸਾਹਿਬ ਵਿਖ਼ੇ ਚਲਦੇ ਕੀਰਤਨ ਵਿਚ ਜਬਰਦਸਤੀ ਖਲੱਲ ਪਾਉਣ ਵਾਲੇ ਕੀਰਤਨੀ ਸਿੰਘ ਦੀ ਸਖ਼ਤ ਨਿਖੇਧੀ