ਨਵੀਂ ਦਿੱਲੀ 1 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖਸ ਫਾਰ ਜਸਟਿਸ ਵੱਲੋਂ 31ਅਕਤੂਬਰ 2025 ਵਾਲੇ ਦਿਨ ਭਾਰਤ ਦੀਆਂ ਕੈਨੇਡਾ ਅੰਦਰ ਟਰਂਟੋ ਓਟਵਾ ਵੈਨਕੂਵਰ ਦੀਆਂ ਅੰਬੈਸੀਆਂ ਨੂੰ ਘੇਰਨ ਦੀ ਕਾਲ ਦਿੱਤੀ ਗਈ ਸੀ ਜਿਸ ਵਿੱਚ ਕੈਨੇਡਾ ਦੇ ਈਸਟ ਤੋਂ ਲੈ ਕੇ ਕੋਸਟ ਤੱਕ ਵੱਡੀ ਗਿਣਤੀ ਵਿੱਚ ਖਾਲਿਸਤਾਨੀ ਸਿੰਘਾਂ ਵੱਲੋਂ ਭਾਰਤ ਦੀਆਂ ਐੰਬੈਸੀਆਂ ਦੇ ਸਾਹਮਣੇ ਪ੍ਰਦਰਸ਼ਨ ਕੀਤੇ ਗਏ। ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਸਰੀ ਕੈਨੇਡਾ ਦੇ ਸਾਬਕਾ ਮੁੱਖ ਸੇਵਾਦਾਰ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ, ਜਿਨ੍ਹਾਂ ਨੂੰ ਗੁਰੂ ਘਰ ਦੀ ਹਦੂਦ ਅੰਦਰ ਗੋਲੀਆਂ ਮਾਰਕੇ ਸ਼ਹੀਦ ਕੀਤਾ ਗਿਆ ਸੀ ਉਨ੍ਹਾਂ ਦੇ ਵਾਰਸ ਸਿੰਘਾਂ ਅਤੇ ਐੱਸ.ਐੱਫ.ਜੇ ਵੱਲੋਂ ਭਾਰਤੀ ਐਂਬੈਸੀ ਨੂੰ ਪੂਰੇ 10 ਘੰਟੇ ਤੱਕ ਘੇਰ ਕੇ ਵੱਡੇ ਪੱਧਰ ਤੇ ਰੋਸ-ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ਪ੍ਰਦਰਸ਼ਨਕਾਰੀਆਂ ਵਲੋਂ ਭਾਰਤੀ ਐਂਬੈਸੀ ਨੂੰ ਬੰਦ ਕਰਨ ਦੀ ਮੰਗ ਨੂੰ ਜ਼ੋਰ ਨਾਲ ਚੁਕਿਆ ਗਿਆ। ਗੁਰਦੁਆਰਾ ਸਾਹਿਬ ਦੇ ਸਕੱਤਰ ਭਾਈ ਗੁਰਮੀਤ ਸਿੰਘ ਤੂਰ ਨੇ ਕਿਹਾ ਕਿ ਭਾਰਤੀ ਐਂਬੈਸੀ ਬੰਦ ਹੋਣੀ ਚਾਹੀਦੀ ਹੈ ਅਤੇ ਭਾਰਤੀ ਕੌਂਸਲੇਟ ਤੇ ਸਰਕਾਰੀ ਕਾਰਵਾਈ ਹੋਣੀ ਚਾਹੀਦੀ ਹੈ । ਕਿਉਕਿ ਭਾਰਤੀ ਹਾਈ ਕਮਿਸ਼ਨਰ ਸੰਜੇ ਵਰਮਾ ਅਤੇ ਕੌਂਸਲੇਟ ਮਨੀਸ਼ ਕੁਮਾਰ ਕੈਨੇਡਾ ਛੱਡ ਕੇ ਭੱਜ ਗਏ ਹਨ ਉਹਨਾਂ ਤੇ ਕਾਰਵਾਈ ਕਰਨ ਲਈ ਉਨ੍ਹਾਂ ਨੂੰ ਕੈਨੇਡੀਅਨ ਕਨੂੰਨ ਹੇਠ ਲਿਆ ਕੇ ਸਜ਼ਾ ਦੇਣ ਦੀ ਵੀ ਮੰਗ ਉਠਾਈ ਗਈ । ਭਾਈ ਨਰਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਦਿਨੇਸ਼ ਪਟਨਾਇਕ ਕੈਨੇਡਾ ਵਿੱਚ ਭਾਰਤ ਦਾ ਨਵਾਂ ਚਿਹਰਾ ਜੋ ਕਿ ਓਟਵਾ ਵਿੱਚ ਹਾਈ ਕਮਿਸ਼ਨਰ ਦੇ ਰੂਪ ਵਿੱਚ ਲਗਾਇਆ ਜਾ ਰਿਹਾ ਹੈ ਓਹ ਵੀਂ ਪਹਿਲਾਂ ਵਾਲੇ ਰਾਜਦੁਤਾਂ ਦੇ ਰਾਹ ਤੇ ਚਲ ਰਿਹਾ ਹੈ ਇਸ ਕਰਕੇ ਸਿੱਖ ਜਥੇਬੰਦੀਆਂ ਵੱਲੋਂ ਉਸਦਾ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ। ਰੋਸ ਪ੍ਰਦਰਸ਼ਨ ਦੌਰਾਨ ਭਾਰਤੀ ਤਿਰੰਗੇ ਦੇ ਰੱਜ ਕੇ ਬੇਹੂਰਮਤੀ ਕੀਤੀ ਗਈ ਸੀ । ਇਸ ਮੌਕੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਭਾਈ ਗੁਰਮੀਤ ਸਿੰਘ ਤੂਰ, ਭਾਈ ਨਰਿੰਦਰ ਸਿੰਘ ਰੰਧਾਵਾ, ਭਾਈ ਅਵਤਾਰ ਸਿੰਘ ਖਹਿਰਾ, ਭਾਈ ਮਨਜਿੰਦਰ ਸਿੰਘ, ਭਾਈ ਰਜਿੰਦਰ ਸਿੰਘ ਨੱਤ, ਭਾਈ ਰਣਜੀਤ ਸਿੰਘ ਸਹੋਤਾ, ਭਾਈ ਚਰਨਜੀਤ ਸਿੰਘ, ਜੈਗ ਸਿੰਘ, ਬਾਬਾ ਬੰਦਾ ਸਿੰਘ ਬਹਾਦਰ ਤੋਂ ਭਾਈ ਰਣਜੀਤ ਸਿੰਘ ਖਾਲਸਾ ਕਰਨੈਲ ਸਿੰਘ ਟੁੱਟ ਸਮੇਤ ਵਡੀ ਗਿਣਤੀ ਸਿੰਘ ਸੰਗਤਾਂ ਨੇ ਰੋਸ ਪ੍ਰਦਰਸ਼ਨ ਵਿਚ ਆਪਣੀ ਹਾਜ਼ਿਰੀ ਲਗਵਾ ਕੇ ਆਪਣਾ ਵਿਰੋਧ ਪ੍ਰਗਟ ਕੀਤਾ ਸੀ । ਇਸੇ ਤਰ੍ਹਾਂ ਮੌਂਟਰੀਆਲ ਤੋਂ ਜਥੇਦਾਰ ਸੰਤੋਖ ਸਿੰਘ ਖੇਲਾ ਅਤੇ ਟਰਾਂਟੋ ਤੋਂ ਭਾਈ ਇੰਦਰਜੀਤ ਸਿੰਘ ਗੋਸਲ ਦੀ ਅਗਵਾਈ ਵਿੱਚ ਸਿੰਘਾਂ ਨੇ ਭਾਰਤੀ ਅੰਬੇਸਿਆ ਮੂਹਰੇ ਮੋਰਚੇ ਲਗਾ ਕੇ ਆਪਣੀ ਆਵਾਜ਼ ਨੂੰ ਬੁਲੰਦ ਕੀਤਾ ਸੀ । ਉਨ੍ਹਾਂ ਦਸਿਆ ਕਿ ਰੈਫਰੈਂਡਮ ਦੀਆਂ ਵੋਟਾਂ ਦਾ ਅਗਲਾ ਪੜਾਅ 23 ਨਵੰਬਰ 2025 ਕੈਨੇਡਾ ਦੇ ਔਟਵਾ ਵਿਖ਼ੇ ਹੋਵੇਗਾ ਜਿਸ ਨੂੰ ਸਫਲ ਬਣਾਉਣ ਲਈ ਵਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ ਗਈ ਹੈ ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









