Home » ਸੰਸਾਰ » ਜਰਮਨੀ » ਪੰਥਕ ਪ੍ਰਚਾਰਕ ਅਤੇ ਪੱਤਰਕਾਰ ਸਿਰਦਾਰ ਗੁਰਭੇਜ ਸਿੰਘ ਦੇ ਮਾਤਾ ਗੁਰਮੇਜ ਕੌਰ ਦਾ ਦਿਹਾਂਤ

ਪੰਥਕ ਪ੍ਰਚਾਰਕ ਅਤੇ ਪੱਤਰਕਾਰ ਸਿਰਦਾਰ ਗੁਰਭੇਜ ਸਿੰਘ ਦੇ ਮਾਤਾ ਗੁਰਮੇਜ ਕੌਰ ਦਾ ਦਿਹਾਂਤ

SHARE ARTICLE

124 Views

ਜਰਮਨੀ 3 ਨਵੰਬਰ (ਸੰਦੀਪ ਸਿੰਘ ਖਾਲੜਾ) ਪੰਥਕ ਪ੍ਰਚਾਰਕ ਅਤੇ ਨਿਊਜ ਵੈਬਸਾਈਟ ਨਜ਼ਰਾਨਾ ਟਾਈਮਜ ਡਾੱਟ ਕਾਮ ਦੇ ਮੁੱਖ ਸੰਪਾਦਕ ਸਿਰਦਾਰ ਗੁਰਭੇਜ ਸਿੰਘ ਅਨੰਦਪੁਰੀ ਅੱਜ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੇ ਮਾਤਾ ਜੀ ਸ੍ਰੀਮਤੀ ਗੁਰਮੇਜ ਕੌਰ ਦਾ ਅਚਾਨਕ ਅਕਾਲ ਚਲਾਣਾ ਹੋ ਗਿਆ । ਮਾਤਾ ਗੁਰਮੇਜ ਕੌਰ ਜੀ ਤਕਰੀਬਨ ਅੱਸੀ ਵਰ੍ਹਿਆਂ ਦੀ ਉਮਰ ਭੋਗ ਕੇ ਗਏ । ਉਹ ਧਾਰਮਿਕ ਰੁਚੀਆਂ ਦੇ ਮਾਲਕ ਸਨ ਅਤੇ ਗੁਰੂ ਗ੍ਰੰਥ ਸਾਹਿਬ ਵਿੱਚ ਅਥਾਹ ਸ਼ਰਧਾ ਰੱਖਦੇ ਸਨ । ਸਿਰਦਾਰ ਗੁਰਭੇਜ ਸਿੰਘ ਦੱਸਦੇ ਹਨ ਕਿ ਪੰਥਕ ਫ਼ੀਲਡ ਵਿੱਚ ਉਹਨਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੇ ਲਈ ਮਾਤਾ ਗੁਰਮੇਜ ਕੌਰ ਉਹਨਾਂ ਦੇ ਪ੍ਰੇਰਨਾ ਸਰੋਤ ਸਨ । ਉਹਨਾਂ ਦਾ ਅੰਤਿਮ ਸੰਸਕਾਰ ਅੱਜ ਉਹਨਾਂ ਦੇ ਜੱਦੀ ਪਿੰਡ ਸ਼ੰਗਾਰਪੁਰ ਜਿਲ੍ਹਾ ਤਰਨ ਤਾਰਨ ਵਿਖੇ ਕੀਤਾ ਗਿਆ ਅਤੇ ਅੰਤਿਮ ਅਰਦਾਸ ਮਿਤੀ 12 ਨਵੰਬਰ ਨੂੰ ਉਹਨਾਂ ਦੇ ਗ੍ਰਹਿ ਪਿੰਡ ਸ਼ੰਗਾਰਪੁਰ ਜਿਲ੍ਹਾ ਤਰਨ ਤਾਰਨ ਵਿਖੇ ਹੋਵੇਗੀ । ਦੇਸ਼ ਵਿਦੇਸ਼ ਦੀਆਂ ਪ੍ਰਮੁੱਖ ਧਾਰਮਿਕ, ਸਮਾਜਿਕ ,ਰਾਜਨੀਤਿਕ ਅਤੇ ਮੀਡੀਆ ਨਾਲ ਸਬੰਧਿਤ ਸ਼ਖਸੀਅਤਾਂ ਨੇ ਮਾਤਾ ਗੁਰਮੇਜ ਕੌਰ ਦੇ ਅਕਾਲ ਚਲਾਣੇ ਤੇ ਗਹਿਰਾ ਅਫ਼ਸੋਸ ਪ੍ਰਗਟ ਕਰਦਿਆਂ ਸਿਰਦਾਰ ਗੁਰਭੇਜ ਸਿੰਘ ਅਨੰਦਪੁਰੀ ਦੇ ਨਾਲ ਗਹਿਰੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ 29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ