Home » ਸੰਸਾਰ » ਜਰਮਨੀ » ਗੁਰੂ ਨਾਨਕ ਸਾਹਿਬ ਨੇ ਮਨੁੱਖਤਾ ਨੂੰ ਇਕ ਅਕਾਲ ਪੁਰਖ ਨਾਲ ਜੋੜ ਕੇ ਵਹਿਮਾ ਕਰਮਾ ਕਰਮਕਾਂਡਾਂ ਤੋਂ ਕੱਢਿਆ- ਪਰਚਾਰਕ ਭਾਈ ਗੁਰਜੋਤ ਸਿੰਘ ਨਲਵੀ।

ਗੁਰੂ ਨਾਨਕ ਸਾਹਿਬ ਨੇ ਮਨੁੱਖਤਾ ਨੂੰ ਇਕ ਅਕਾਲ ਪੁਰਖ ਨਾਲ ਜੋੜ ਕੇ ਵਹਿਮਾ ਕਰਮਾ ਕਰਮਕਾਂਡਾਂ ਤੋਂ ਕੱਢਿਆ- ਪਰਚਾਰਕ ਭਾਈ ਗੁਰਜੋਤ ਸਿੰਘ ਨਲਵੀ।

SHARE ARTICLE

145 Views

ਜਰਮਨੀ 10 ਨਵੰਬਰ (ਖਿੜਿਆ ਪੰਜਾਬ) ਸਿੱਖ ਧਰਮ ਦੇ ਬਾਨੀ ਧੰਨ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਜਰਮਨੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਭਾਈ ਲਖਵੀਰ ਸਿੰਘ, ਭਾਈ ਚਮਕੌਰ ਸਿੰਘ ਸਭਰਾ, ਭਾਈ ਕੁਲਦੀਪ ਸਿੰਘ ਹੋਣਾ ਦੇ ਜੱਥੇ ਵੱਲੋ ਗੁਰਬਾਣੀ ਦਾ ਕੀਰਤਨ ਕੀਤਾ ਗਿਆ ਭਾਈ ਗੁਰਭੇਜ ਸਿੰਘ ਆਨੰਦਪੁਰੀ ਹੋਣਾ ਵੱਲੋ ਸੰਗਤ ਨੂੰ ਗੁਰ ਇਤਿਹਾਸ ਗੁਰਬਾਣੀ ਨਾਲ ਜੋੜਿਆ ਗਿਆ ਅਤੇ ਗੁਰਮਤਿ ਐਜੂਕੇਸ਼ਨ ਸੋਸਾਇਟੀ ਦੇ ਮੁੱਖ ਸੇਵਾਦਾਰ ਭਾਈ ਗੁਰਜੋਤ ਸਿੰਘ ਨਲਵੀ ਜੋ ਨਵੰਬਰ ਮਹੀਨੇ ਤੋ ਲੈ ਕੇ ਜਨਵਰੀ ਮਹੀਨੇ ਤੱਕ ਯਰੋਪ ਪ੍ਰਚਾਰ ਦੌਰੇ ਤੇ ਹਨ ਉਹਨਾਂ ਵਲੋ ਫਰੈਂਕਫਰਟ ਦੀ ਸੰਗਤ ਨੂੰ ਗੁਰਬਾਣੀ ਗੁਰ ਇਤਿਹਾਸ ਨਾਲ ਜੋੜਿਆ ਗਿਆ ਅਤੇ ਨਾਲ ਹੀ ਸੰਗਤ ਨੂੰ ਦਸਿਆ ਕਿ ਅਸੀਂ ਸਾਰਿਆਂ ਨੇ ਮਿਲਕੇ ਗੁਰਬਾਣੀ ਗੁਰ ਇਤਿਹਾਸ ਤੋ ਸੇਧ ਲੈਣੀ ਹੈ ਅਤੇ ਆਪਣੇ ਬੱਚਿਆਂ ਨੂੰ ਵੀ ਰੱਬੀ ਬਾਣੀ ਨਾਲ ਜੋੜਨਾ ਹੈ ਸੰਗਤਾਂ ਨੂੰ ਭਾਈ ਸਾਹਿਬ ਨੇ ਕਿਹਾ ਕਿ ਗੁਰੂ ਨਾਨਕ ਸਾਹਿਬ ਜੀ ਨੇ ਜਿਵੇ ਪ੍ਰਚਾਰ ਕੀਤਾ ਮਨੁੱਖਤਾ ਨੂੰ ਇਕ ਅਕਾਲ ਪੁਰਖ ਵਾਹਿਗੁਰੂ ਨਾਲ ਜੋੜਿਆ ਕਰਮ ਕਾਂਡ ਵਹਿਮ ਭਰਮ ਛੱਡ ਕੇ ਆਪਾਂ ਹਮੇਸ਼ਾ ਆਪਣੇ ਗੁਰੂ ਸਾਹਿਬ ਤੋ ਗਿਆਨ ਲੈਣਾ ਹੈ ਸੰਗਤਾਂ ਨੇ ਬਹੁਤ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ ਗੁਰੂ ਕਾ ਲੰਗਰ ਅਤੁੱਟ ਵਰਤਿਆ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਭਾਈ ਗੁਰਜੋਤ ਸਿੰਘ ਨਲਵੀ ਨੂੰ ਸਨਮਾਨਿਤ ਕੀਤਾ ਗਿਆ ਅਤੇ ਆਈਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੀ ਧਰਤੀ ’ਤੇ ਪੰਜਾਬੀ ਧੀਆਂ ਦਾ ਮਾਣ: ਹਰਪ੍ਰੀਤ ਕੌਰ ਤੇ ਕੌਮਲਪ੍ਰੀਤ ਕੌਰ ‘Movers of Tomorrow Award’ ਲਈ ਨਾਮਜ਼ਦ ਜਰਮਨੀ ਦੇ ਬਿਹਤਰ ਭਵਿੱਖ ਲਈ ਯੋਗਦਾਨ ਪਾ ਰਹੀਆਂ ਦੋ ਪੰਜਾਬੀ ਨੌਜਵਾਨੀਆਂ ਨੂੰ ਮਿਲਿਆ ਵੱਡਾ ਸਨਮਾਨ — ਹੁਣ ਪੰਜਾਬੀ ਭਾਈਚਾਰੇ ਦੀ ਵਾਰੀ

ਅੱਜ 20 ਸਤੰਬਰ ਪਿੰਡ ਭੁੱਚਰ ਖੁਰਦ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ 2 ਅਕਤੂਬਰ ਨੂੰ ਮਨਾਈ ਜਾ ਰਹੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਭੁਪਿੰਦਰ ਸਿੰਘ ਭੁੱਚਰ, ਸੁਰਜੀਤ ਸਿੰਘ ਭੁੱਚਰ ਅਤੇ ਰਘੁਬੀਰ ਸਿੰਘ ਭੁੱਚਰ