Home » ਨਵੀਂ ਦਿੱਲੀ » ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖ਼ੇ ਖ਼ੂਨਦਾਨ ਕੈਂਪ ਦਾ ਆਯੋਜਨ

ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖ਼ੇ ਖ਼ੂਨਦਾਨ ਕੈਂਪ ਦਾ ਆਯੋਜਨ

SHARE ARTICLE

105 Views

ਨਵੀਂ ਦਿੱਲੀ, 11 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਸਿੰਘ ਸਭਾ ਵੱਲੋਂ ਰਾਸ਼ਟਰੀ ਸਰਵ ਸੇਵਾ ਸੰਸਥਾਨ ਨਾਲ ਮਿਲ ਕੇ ਭਾਰਤੀ ਸੈਨਾ ਲਈ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਸਰਵ ਸੇਵਾ ਸੰਸਥਾਨ ਵੱਲੋਂ ਇਸ ਤਰ੍ਹਾਂ ਦੇ ਕੈਂਪ ਲਗਾਏ ਜਾਂਦੇ ਹਨ ਅਤੇ ਇਸ ਕੈਂਪ ਦਾ ਮਕਸਦ ਦੇਸ਼ ਦੇ ਸੈਨਿਕਾਂ ਲਈ ਖੂਨ ਇਕੱਠਾ ਕਰਨਾ ਹੈ, ਤਾਂ ਜੋ ਜਦੋਂ ਵੀ ਦੇਸ਼ ਦੀ ਸਰਹੱਦ ‘ਤੇ ਤੈਨਾਤ ਸੈਨਿਕਾਂ ਨੂੰ ਲੋੜ ਪਏ ਤਾਂ ਉਹਨਾਂ ਨੂੰ ਰਕਤ ਦੇ ਕੇ ਮਦਦ ਕੀਤੀ ਜਾ ਸਕੇ। ਇਸ ਕੈਂਪ ਲਈ ਸਤਨਾਮ ਸਿੰਘ ਬਜਾਜ, ਨਰੇਸ਼ ਅਨੇਜਾ, ਰਾਜੇਸ਼ ਚੌਧਰੀ, ਭੂਪਿੰਦਰ ਕੌਰ, ਕੈਪਟਨ ਮੋਹਿਤ ਸਬਰਵਾਲ, ਲਵਨੀਤ ਅਰੋੜਾ, ਡਾ. ਰਾਜਕੁਮਾਰ ਭਾਰਦਵਾਜ, ਕੁਲਭੂਸ਼ਨ ਭਾਟੀਆ, ਦਵਿੰਦਰ ਭਿਵਾੜੀ (ਐਚ.ਡੀ.ਐਫ.ਸੀ. ਬੈਂਕ) ਅਤੇ ਪੂਰੀ ਕੋਰ ਕਮੇਟੀ ਨੇ ਮੁੱਖ ਸਹਿਯੋਗੀ ਵਜੋਂ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਈ।
ਇਸ ਪ੍ਰੋਗਰਾਮ ਵਿੱਚ ਪ੍ਰਸਿੱਧ ਸਮਾਜ ਸੇਵੀ ਡਾ. ਰਾਜਕੁਮਾਰ ਭਾਰਦਵਾਜ ਅਤੇ ਲਵਨੀਤ ਅਰੋੜਾ ਨੇ ਸੰਸਥਾਨ ਦੇ ਰਾਸ਼ਟਰੀ ਸਲਾਹਕਾਰ ਵਜੋਂ ਸ਼ਾਮਲ ਹੋਏ। ਕੈਂਪ ਦੇ ਕੋਆਰਡੀਨੇਟਰ ਭਿਵਾੜੀ ਤੋਂ ਦਿਨੇਸ਼ ਬੇਦੀ ਅਤੇ ਸੰਸਥਾਨ ਦੀ ਖਜਾਨਚੀ ਸੋਨੀਆ ਸਾਹਨੀ ਜੀ ਰਹੇ। ਇਸ ਮੌਕੇ ‘ਤੇ ਸੰਸਥਾ ਦੇ ਅਧਿਕਾਰੀਆਂ ਅਤੇ ਸਤਨਾਮ ਸਿੰਘ ਬਜਾਜ ਵੱਲੋਂ ਸ. ਹਰਮਨਜੀਤ ਸਿੰਘ ਨੂੰ ਵਿਸ਼ੇਸ਼ ਸਹਿਯੋਗ ਲਈ ਸਨਮਾਨਿਤ ਵੀ ਕੀਤਾ ਗਿਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ