Home » ਨਵੀਂ ਦਿੱਲੀ » ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਬਿਹਾਰ ਵਿੱਚ ਨੀਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਸਮੇਤ ਪੂਰੇ ਐਨ.ਡੀ.ਏ. ਦੀ ਭਾਰੀ ਜਿੱਤ ‘ਤੇ ਦਿੱਤੀ ਗਈ ਵਧਾਈ

ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਬਿਹਾਰ ਵਿੱਚ ਨੀਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਸਮੇਤ ਪੂਰੇ ਐਨ.ਡੀ.ਏ. ਦੀ ਭਾਰੀ ਜਿੱਤ ‘ਤੇ ਦਿੱਤੀ ਗਈ ਵਧਾਈ

SHARE ARTICLE

67 Views

ਨਵੀਂ ਦਿੱਲੀ, 14 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਬਿਹਾਰ ਦੀ ਜਨਤਾ ਨੇ ਦੁਬਾਰਾ ਨੀਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਸਮੇਤ ਪੂਰੇ ਐਨ.ਡੀ.ਏ. ਗਠਜੋੜ ਨੂੰ ਦਿੱਤੀ ਭਾਰੀ ਸਫਲਤਾ ‘ਤੇ ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਗੁਰੂ ਘਰ ਦੀ ਸੇਵਾ ਦਾ ਨਤੀਜਾ ਹੈ ਕਿ ਨੀਤਿਸ਼ ਕੁਮਾਰ ਇਕ ਵਾਰ ਫਿਰ ਮੁੱਖ ਮੰਤਰੀ ਬਣਨ ਜਾ ਰਹੇ ਹਨ। ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਭਾਜਪਾ ਦੇ ਹੋਰ ਵੱਡੇ ਨੇਤਾ ਬਿਹਾਰ ਚੋਣਾਂ ਦੌਰਾਨ ਜਿਸ ਤਰੀਕੇ ਨਾਲ ਤਰਤੀਬਵਾਰ ਤੌਰ ‘ਤੇ ਆ ਕੇ ਤਖ਼ਤ ਪਟਨਾ ਸਾਹਿਬ ਵਿੱਚ ਮੱਥਾ ਟੇਕ ਕੇ ਗੁਰੂ ਮਹਾਰਾਜ ਦਾ ਅਸੀਸ ਲੈਂਦੇ ਰਹੇ, ਉਹ ਮਹੱਤਵਪੂਰਨ ਹੈ। ਮਾਨਯੋਗ ਮੁੱਖ ਮੰਤਰੀ ਜੀ ਤਾਂ ਅਕਸਰ ਗੁਰੂ ਮਹਾਰਾਜ ਨੂੰ ਨਤਮਸਤਕ ਹੋਣ ਲਈ ਹੀ ਨਹੀਂ ਪਹੁੰਚਦੇ, ਬਲਕਿ ਵਧ ਚੜ੍ਹ ਕੇ ਸੇਵਾ ਵਿੱਚ ਭਾਗ ਵੀ ਲੈਂਦੇ ਹਨ। ਗੁਰੂ ਤੇਗ ਬਹਾਦੁਰ ਜੀ ਦੀ ਸ਼ਹੀਦੀ ਸ਼ਤਾਬਦੀ ਦਾ ਪ੍ਰੋਗਰਾਮ ਬਿਹਾਰ ਸਰਕਾਰ ਦੇ ਸਹਿਯੋਗ ਨਾਲ ਮਨਾਇਆ ਗਿਆ ਅਤੇ ਜਾਗਰਤੀ ਯਾਤਰਾ ਕੱਢਣ ਵਿੱਚ ਵੀ ਸਹਿਯੋਗ ਦਿੱਤਾ ਗਿਆ। ਇਹ ਉਸਦਾ ਹੀ ਨਤੀਜਾ ਹੈ ਕਿ ਗੁਰੂ ਜੀ ਨੇ ਉਨ੍ਹਾਂ ਨੂੰ ਮੁੜ ਸੇਵਾ ਬਖ਼ਸ਼ੀ ਹੈ। ਉਮੀਦ ਹੈ ਕਿ ਉਹ ਹੋਰ ਵਧ ਚੜ੍ਹ ਕੇ ਸੇਵਾ ਜਾਰੀ ਰੱਖਣਗੇ। ਸਰਦਾਰ ਜਗਜੋਤ ਸਿੰਘ ਸੋਹੀ ਦੇ ਨਾਲ ਜਨਰਲ ਸਕੱਤਰ ਇੰਦਰਜੀਤ ਸਿੰਘ, ਸੀਨੀਅਰ ਉਪ-ਪ੍ਰਧਾਨ ਲਖਵਿੰਦਰ ਸਿੰਘ, ਉਪ-ਪ੍ਰਧਾਨ ਗੁਰਵਿੰਦਰ ਸਿੰਘ, ਸਚਿਵ ਹਰਬੰਸ ਸਿੰਘ, ਮੈਂਬਰ ਹਰਪਾਲ ਸਿੰਘ ਜੌਹਲ, ਮੋਹਿੰਦਰ ਪਾਲ ਸਿੰਘ ਢਿੱਲੋਂ, ਰਾਜਾ ਸਿੰਘ, ਗੋਬਿੰਦ ਸਿੰਘ ਲੋਂਗੋਵਾਲ, ਗੁਰਿੰਦਰ ਸਿੰਘ ਬਾਵਾ, ਮੀਡੀਆ ਪ੍ਰਭਾਰੀ ਸੁਦੀਪ ਸਿੰਘ ਨੇ ਵੀ ਨੀਤਿਸ਼ ਕੁਮਾਰ ਸਮੇਤ ਉਨ੍ਹਾਂ ਦੇ ਸਾਰੇ ਵਿਧਾਇਕਾਂ ਨੂੰ ਵਧਾਈ ਦਿੱਤੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News