Home » ਮਾਝਾ » ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ ਲਿਆ ਅਹਿਮ ਫੈਸਲਾ ਅਸ਼ੀਰਵਾਦ ਸਕੀਮ ਲਈ ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ ਕੀਤੀ ਧੀਆਂ-ਭੈਣਾਂ ਦੀ ਸੁਰੱਖਿਆ ਅਤੇ ਸਸ਼ਕਤੀਕਰਨ ਪ੍ਰਤੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ : ਵਿਧਾਇਕ ਸਰਵਣ ਸਿੰਘ ਧੁੰਨ

ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ ਲਿਆ ਅਹਿਮ ਫੈਸਲਾ ਅਸ਼ੀਰਵਾਦ ਸਕੀਮ ਲਈ ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ ਕੀਤੀ  ਧੀਆਂ-ਭੈਣਾਂ ਦੀ ਸੁਰੱਖਿਆ ਅਤੇ ਸਸ਼ਕਤੀਕਰਨ ਪ੍ਰਤੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ : ਵਿਧਾਇਕ ਸਰਵਣ ਸਿੰਘ ਧੁੰਨ

SHARE ARTICLE

78 Views

ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ ਲਿਆ ਅਹਿਮ ਫੈਸਲਾ

 

ਅਸ਼ੀਰਵਾਦ ਸਕੀਮ ਲਈ ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ ਕੀਤੀ

 

ਧੀਆਂ-ਭੈਣਾਂ ਦੀ ਸੁਰੱਖਿਆ ਅਤੇ ਸਸ਼ਕਤੀਕਰਨ ਪ੍ਰਤੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ : ਵਿਧਾਇਕ ਸਰਵਣ ਸਿੰਘ ਧੁੰਨ

 

ਖਾਲੜਾ 18 ਨਵੰਬਰ ( ਗੁਰਪ੍ਰੀਤ ਸਿੰਘ ਸੈਡੀ ) – ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਲਾਭ ਲੈਣ ਲਈ ਅਪਲਾਈ ਕਰਨ ਵਾਲੇ ਬਿਨੈਕਾਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ ਕਰ ਦਿੱਤੀ ਗਈ ਹੈ। ਇਸ ਮਹੱਤਵਪੂਰਨ ਫੈਸਲੇ ਨਾਲ ਹੁਣ ਯੋਗ ਪਰਿਵਾਰ ਆਸਾਨੀ ਨਾਲ ਦਸਤਾਵੇਜ਼ੀ ਕਾਰਵਾਈ ਪੂਰੀ ਕਰਕੇ ਸਕੀਮ ਦਾ ਲਾਭ ਲੈ ਸਕਣਗੇ, ਜਿਸ ਨਾਲ ਕੋਈ ਵੀ ਪਰਿਵਾਰ ਸਹਾਇਤਾ ਤੋਂ ਵਾਂਝਾ ਨਹੀਂ ਰਹੇਗਾ।

 

ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸ. ਸਰਵਣ ਸਿੰਘ ਧੁੰਨ ਨੇ ਸੂਬਾ ਸਰਕਾਰ ਦੇ ਇਸ ਫੈਸਲੇ ਨੂੰ ਲੋਕ-ਹਿਤੈਸ਼ੀ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਨਵੀਂ ਤਕਨੀਕ ਅਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਸਮਾਜਿਕ ਸੁਰੱਖਿਆ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

 

ਉਨ੍ਹਾਂ ਦੱਸਿਆ ਕਿ ਵਿਆਹ ਦੀਆਂ ਰਸਮਾਂ ਅਤੇ ਤਿਆਰੀਆਂ ਦੌਰਾਨ ਕਈ ਵਾਰ ਪਰਿਵਾਰਾਂ ਕੋਲ ਸਮਾ ਘੱਟ ਰਹਿ ਜਾਂਦਾ ਹੈ, ਜਿਸ ਕਾਰਨ ਉਹ ਪਹਿਲਾਂ 30 ਦਿਨ ਦੀ ਸੀਮਾ ਵਿੱਚ ਅਪਲਾਈ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ। ਹੁਣ ਨਵੀਂ ਸਮਾਂ-ਸੀਮਾ 60 ਦਿਨ ਹੋਣ ਨਾਲ ਇਹ ਮੁਸ਼ਕਿਲ ਪੂਰੀ ਤਰ੍ਹਾਂ ਦੂਰ ਹੋ ਜਾਵੇਗੀ ਅਤੇ ਵੱਧ ਤੋਂ ਵੱਧ ਯੋਗ ਪਰਿਵਾਰ ਸਕੀਮ ਦਾ ਲਾਭ ਲੈ ਸਕਣਗੇ।

 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨਾਗਰਿਕਾਂ ਲਈ ਵਧੀਆ ਸਹੂਲਤਾਂ ਅਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਵੱਲ ਲਗਾਤਾਰ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਅਸ਼ੀਰਵਾਦ ਸਕੀਮ ਦੀ ਸਮਾਂ-ਸੀਮਾ ਵਧਾਉਣਾ ਵੀ ਇਸੇ ਜਨ-ਕੇਂਦ੍ਰਿਤ ਯਤਨ ਦਾ ਹਿੱਸਾ ਹੈ।

 

ਵਿਧਾਇਕ ਸ. ਸਰਵਣ ਸਿੰਘ ਧੁੰਨ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਦਾ ਮੁੱਖ ਉਦੇਸ਼ ਯੋਗ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਆਰਥਿਕ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਦੇ ਭਵਿੱਖ ਨੂੰ ਮਜ਼ਬੂਤ ਕਰਨਾ ਹੈ। ਸਮਾਂ-ਸੀਮਾ ਵਿੱਚ ਇਹ ਵਾਧਾ ਉਹਨਾਂ ਪਰਿਵਾਰਾਂ ਲਈ ਵੱਡੀ ਰਾਹਤ ਹੈ ਜੋ ਦਸਤਾਵੇਜ਼ੀ ਕਾਰਵਾਈ ਜਾਂ ਵਿਆਹ ਦੀਆਂ ਰਸਮਾਂ ਕਾਰਨ ਲਾਭ ਤੋਂ ਵਾਂਝੇ ਰਹਿ ਜਾਂਦੇ ਸਨ। ਇਹ ਫੈਸਲਾ ਸਾਡੀਆਂ ਧੀਆਂ-ਭੈਣਾਂ ਦੀ ਇੱਜ਼ਤ, ਸੁਰੱਖਿਆ ਅਤੇ ਸਸ਼ਕਤੀਕਰਨ ਪ੍ਰਤੀ ਪੰਜਾਬ ਸਰਕਾਰ ਦੀ ਅਟੱਲ ਵਚਨਬੱਧਤਾ ਦਾ ਸਪਸ਼ਟ ਪ੍ਰਗਟਾਵਾ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ