Home » ਨਵੀਂ ਦਿੱਲੀ » ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਲੈ ਕੇ ਲਾਲ ਕਿਲ੍ਹੇ ’ਤੇ ਤਿੰਨ ਰੋਜ਼ਾ ਸਮਾਗਮ ਸ਼ੁਰੂ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਲੈ ਕੇ ਲਾਲ ਕਿਲ੍ਹੇ ’ਤੇ ਤਿੰਨ ਰੋਜ਼ਾ ਸਮਾਗਮ ਸ਼ੁਰੂ

SHARE ARTICLE

65 Views

ਨਵੀਂ ਦਿੱਲ, 23 ਨਵੰਬਰ (ਮਨਪ੍ਰੀਤ ਸਿੰਘ ਖਾਲਸਾ): ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਅਨਿੰਨ ਸੇਵਕਾਂ ਭਾਈ ਸਤੀ ਦਾਸ, ਭਾਈ ਮਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਲੈ ਕੇ ਕੌਮੀ ਰਾਜਧਾਨੀ ਵਿਚ ਲਾਲ ਕਿਲ੍ਹੇ ’ਤੇ ਤਿੰਨ ਰੋਜ਼ਾ ਸਮਾਗਮ ਅੱਜ ਸ਼ੁਰੂ ਹੋ ਗਏ। ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਕਮੇਟੀ ਦੇ ਜੱਥੇ ਵੱਲੋਂ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲਾਲ ਕਿਲ੍ਹੇ ’ਤੇ ਲਿਜਾਏ ਗਏ। ਹੁਣ ਤਿੰਨ ਰੋਜ਼ਾ ਸਮਾਗਮ ਲਾਲ ਕਿਲ੍ਹੇ ’ਤੇ ਚੱਲਣਗੇ ਜਿਸ ਦੌਰਾਨ ਕੀਰਤਨ ਸਮਾਗਮ ਤੇ ਹੋਰ ਧਾਰਮਿਕ ਸਮਾਗਮ ਹੋਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਸਰਦਾਰ ਸਿਰਸਾ, ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਅੱਜ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਲਾਲ ਕਿਲ੍ਹੇ ਤੱਕ ਲਿਜਾਏ ਗਏ ਹਨ ਜਿਥੇ ਪ੍ਰਕਾਸ਼ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਤਿੰਨ ਰੋਜ਼ਾ ਸਮਾਗਮ ਦੌਰਾਨ ਹਰ ਰੋਜ਼ ਸ਼ਾਮ ਨੂੰ ਕੀਰਤਨ ਦਰਬਾਰ ਹੋਣਗੇ ਜਿਸ ਵਿਚ ਪੰਥ ਦੇ ਨਾਮ ਰਾਗੀ ਸਿੰਘਾਂ ਦੇ ਜੱਥੇ ਗੁਰੂ ਕੀ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਉਹਨਾਂ ਕਿਹਾ ਕਿ ਤਿੰਨ ਰੋਜ਼ਾ ਸਮਾਗਮ ਦੌਰਾਨ ਹਜ਼ਾਰਾਂ ਸੰਗਤਾਂ ਇਸ ਪ੍ਰੋਗਰਾਮ ਵਿਚ ਸ਼ਾਮਲ ਹੋਣਗੀਆਂ। ਇਸ ਵਾਸਤੇ ਜਿਥੇ ਮੁੱਖ ਪੰਡਾਲ ਵਿਚ ਇਕੋ ਸਮੇਂ 50 ਹਜ਼ਾਰ ਲੋਕਾਂ ਦੇ ਬੈਠ ਕੇ ਗੁਰਬਾਣੀ ਸਰਵਣ ਕਰਨ ਦਾ ਇੰਤਜ਼ਾਮ ਕੀਤਾ ਗਿਆ ਹੈ, ਉਥੇ ਹੀ ਸੰਗਤਾਂ ਦੇ ਰਾਤ ਨੂੰ ਠਹਿਰਣ ਵਾਸਤੇ ਵਿਸ਼ੇਸ਼ ਟੈਂਟ ਸਿਟੀ ਦਾ ਇੰਤਜ਼ਾਮ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਅੱਜ 23 ਨਵੰਬਰ ਨੂੰ ਪਹਿਲਾ ਦਿਨ ਹੈ ਜਦੋਂ ਰਾਤ ਨੂੰ ਗੁਰਬਾਣੀ ਕੀਰਤਨ ਦਰਬਾਰ ਵਿਚ ਦਿੱਲੀ ਦੇ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਸ਼ਿਰਕਤ ਕਰਨਗੇ। ਉਹਨਾਂ ਕਿਹਾ ਕਿ ਇਸੇ ਤਰੀਕੇ 24 ਅਤੇ 25 ਤਾਰੀਕ ਨੂੰ ਵੀ ਲਾਲ ਕਿਲ੍ਹੇ ’ਤੇ ਸਮਾਗਮਾਂ ਵਿਚ ਵਿਸ਼ੇਸ਼ ਮਹਿਮਾਨ ਸ਼ਾਮਲ ਹੋਣਗੇ। ਉਹਨਾਂ ਇਹ ਵੀ ਦੱਸਿਆ ਕਿ ਇਹਨਾਂ ਤਿੰਨ ਦਿਨਾਂ ਸਮਾਗਮਾਂ ਦੌਰਾਨ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਦੀ ਅਗਵਾਈ ਹੇਠ ਟੀਮ ਵੱਲੋਂ ਲੰਗਰ ਲਗਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਸਮਾਗਮਾਂ ਵਾਸਤੇ ਸੰਗਤਾਂ ਵਿਚ ਬਹੁਤ ਸ਼ਰਧਾ ਤੇ ਸਤਿਕਾਰ ਹੈ। ਉਹਨਾਂ ਦੱਸਿਆ ਕਿ ਇਹ ਕਿਸੇ ਵੀ ਗੁਰਮੁੱਖ ਦੇ ਜੀਵਨ ਵਿਚ ਪਹਿਲੀ ਵਾਰ ਆਉਣ ਵਾਲਾ ਮੌਕਾ ਹੈ ਜਿਸ ਵਾਸਤੇ ਹਰ ਗੁਰਸਿੱਖ ਗੁਰੂ ਘਰ ਦੀ ਸੇਵਾ ਕਰ ਕੇ ਆਪਣਾ ਜੀਵਨ ਸਫਲਾ ਕਰਨ ਦੇ ਮੌਕੇ ਦਾ ਲਾਭ ਲੈ ਸਕਦਾ ਹੈ। ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਇਸ ਦੌਰਾਨ ਲਾਲ ਕਿਲ੍ਹੇ ’ਤੇ ਚਲ ਰਹੇ ਲਾਈਟ ਅਤੇ ਸਾਊਂਡ ਸ਼ੋਅ ਅਤੇ ਚਿੱਤਰ ਪ੍ਰਦਰਸ਼ਨੀ ਨੂੰ ਵੇਖਣ ਵਾਸਤੇ ਹਜ਼ਾਰਾਂ ਸੰਗਤਾਂ ਦਾ ਇਕੱਠ ਰੋਜ਼ਾਨਾ ਹੋ ਰਿਹਾ ਹੈ। ਉਹਨਾਂ ਦੱਸਿਆ ਕਿ ਚਿੱਤਰ ਪ੍ਰਦਰਸ਼ਨੀ ਵਿਚ ਵੀ ਤਸਵੀਰਾਂ ਰਾਹੀਂ ਗੁਰ ਇਤਿਹਾਸ ਨੂੰ ਬਾਖੂਬੀ ਬਿਆਨ ਕੀਤਾ ਗਿਆ ਹੈ ਜਿਸਨੂੰ ਵੇਖ ਕੇ ਸੰਗਤ ਪ੍ਰਭਾਵਤ ਹੋ ਰਹੀ ਹੈ। ਉਹਨਾਂ ਕਿਹਾ ਕਿ ਅਸੀਂ ਬੀਤੇ ਦਿਨ ਵੀ ਦੱਸਿਆਸੀ ਕਿ ਲਾਈਟ ਐਂਡ ਸਾਊਂਡ ਸ਼ੋਅ ਨੂੰ ਵੇਖ ਕੇ ਸੰਗਤ ਬਹੁਤ ਭਾਵੁਕ ਹੋ ਰਹੀ ਹੈ। ਉਹਨਾਂ ਕਿਹਾ ਕਿ ਇਹ ਇਤਿਹਾਸਕ ਸਮਾਗਮ ਹਨ ਜਿਹਨਾਂ ਨੂੰ ਵੇਖਣ ਵਾਸਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੂਰ ਦੁਰਾਡੇ ਤੋਂ ਪਹੁੰਚ ਰਹੀਆਂ ਹਨ ਅਤੇ ਇਹਨਾਂ ਪ੍ਰੋਗਰਾਮਾਂ ਵਾਸਤੇ ਦਿੱਲੀ ਸਰਕਾਰ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮਿਲ ਕੇ ਕੰਮ ਕਰ ਰਹੀਆਂ ਹਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।

ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ