ਖਾਲੜਾ 24 ਨਵੰਬਰ : ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿਸਟਰ ਪੰਜਾਬ ਵੱਲੋਂ ਸ੍ਰਿਸ਼ਟੀ ਦੀ ਚਾਦਰ ਮਨੁੱਖੀ ਅਧਿਕਾਰਾਂ ਦੇ ਰਖਵਾਲੇ ਅਤੇ ਇਨਸਾਨੀਅਤ ਦਾ ਧਰਮ ਬਚਾਵਣ ਖਾਤਰ ਆਪਣੇ ਪਿਆਰੇ ਗੁਰਸਿੱਖਾਂ ਨਾਲ ਸ਼ਹਾਦਤ ਦਾ ਜਾਮ ਪੀਣ ਵਾਲੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ 18ਵੀਂ ਸਦੀ ਦੇ ਮਹਾਨ ਜਰਨੈਲ ਬਾਬਾ ਸ਼ਾਮ ਸਿੰਘ ਜੀ ਦੇ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਨਗਰ ਨਿਵਾਸੀ ਪਿੰਡ ਨਾਰਲਾ ਸਮੂਹ ਨੌਜਵਾਨ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੱਚਿਆਂ ਦੇ ਦਸਤਾਰ ਦੁਮਾਲਾ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਬਾਬਾ ਦੀਪ ਸਿੰਘ ਪਬਲਿਕ ਸਕੂਲ ਪਹੂਵਿੰਡ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਲੜਾ, ਗੁਰੂ ਕੁੱਲ ਸਕੂਲ ਅਤੇ ਇਲਾਕੇ ਦੀਆਂ ਸੰਗਤਾਂ ਅਤੇ ਬੱਚਿਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਦਸਤਾਰ ਮੁਕਾਬਲੇ ਦੇ ਦੋ ਗਰੁੱਪ ਅਤੇ ਦੁਮਾਲਾ ਮੁਕਾਬਲੇ ਦੇ ਦੋ ਗਰੁੱਪ ਬਣਾਏ ਗਏ। ਹਰੇਕ ਗਰੁੱਪ ਵਿੱਚੋਂ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਜੇਤੂ ਬੱਚਿਆਂ ਨੂੰ ਸ਼ੀਲਡਾਂ ਅਤੇ ਸਿੱਖਸ ਫਾਰ ਹਿਊਮਨਟੀ ਕਨੇਡਾ ਵੱਲੋਂ ਪ੍ਰਕਾਸ਼ਿਤ ਗੁਰੂ ਤੇਗ ਬਹਾਦਰ ਜੀ ਦੇ ਸ਼ਬਦ ਅਤੇ ਸਲੋਕ ਕਿਤਾਬ ਦੇ ਕੇ ਸਨਮਾਨਿਤ ਕੀਤਾ ਗਿਆ। ਬਾਕੀ ਸਾਰੇ ਬੱਚਿਆਂ ਨੂੰ ਧਾਰਮਿਕ ਸਾਹਿਤ ਅਤੇ ਮੈਡਲਾਂ ਨਾਲ ਹੌਸਲਾ ਅਫਜਾਈ ਕੀਤੀ ਗਈ। ਹਰੇਕ ਸਕੂਲ ਨੂੰ ਗੁਰੂ ਤੇਗ ਬਹਾਦਰ ਜੀ ਦੇ ਸ਼ਬਦ ਅਤੇ ਸਲੋਕਾਂ ਦੀ ਸਟੀਕ ਦੀਆਂ ਪੰਜ ਪੰਜ ਕਿਤਾਬਾਂ ਲਾਈਬ੍ਰੇਰੀ ਲਈ ਦਿੱਤੀਆਂ ਗਈਆਂ। ਇੰਨਾ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਵੱਲੋਂ ਉਚੇਚੇ ਤੌਰ ਤੇ ਪਹੁੰਚੇ ਕਨਵੀਨਰ ਉਹ ਭਾਈ ਸੰਦੀਪ ਸਿੰਘ ਖਾਲੜਾ ਜੀ ਦੇ ਭਰਾਤਾ ਭਾਈ ਗੁਰਪ੍ਰੀਤ ਸਿੰਘ ਸੈ਼ਡੀ, ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ, ਦਸਤਾਰ ਕੋਆਰਡੀਨੇਟਰ ਭਾਈ ਹਰਪ੍ਰੀਤ ਸਿੰਘ ਪੱਟੀ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਅੱਜ ਸਮੁੱਚਾ ਖਾਲਸਾ ਪੰਥ ਗੁਰੂ ਤੇਗ ਬਹਾਦਰ ਸਾਹਿਬ , ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਆਪਣੇ ਆਪਣੇ ਤਰੀਕੇ ਨਾਲ ਮਨਾ ਰਿਹਾ ਹੈ ਪਰ ਸੁਸਾਇਟੀ ਵੱਲੋਂ ਨੌਜਵਾਨ ਪਨੀਰੀ ਨੂੰ ਆਪਣੇ ਵਡਮੁੱਲੇ ਇਤਿਹਾਸ ਤੋ ਜਾਣੂ ਕਰਵਾਉਣ ਲਈ ਪਿੰਡ ਅਤੇ ਸਕੂਲ ਪੱਧਰ ਤੇ ਜਿੱਥੇ ਗੁਰਬਾਣੀ ਦਾ ਅਮੋਲਕ ਖਜ਼ਾਨਾ ਹਰੇਕ ਘਰ ਵਿੱਚ ਪਹੁੰਚਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਉੱਥੇ ਨਾਲ ਹੀ ਬੱਚਿਆਂ ਦੇ ਮੁਕਾਬਲੇ ਕਰਵਾ ਕੇ ਉਹਨਾਂ ਅੰਦਰ ਸਿੱਖੀ ਸਮਰਪਿਤ ਭਾਵਨਾ ਪੈਦਾ ਕਰਨ ਦਾ ਵੀ ਯਤਨ ਕੀਤਾ ਜਾ ਰਿਹਾ ਹੈ। ਅੱਜ ਮੌਕੇ ਤੇ ਬੱਚਿਆਂ ਦੇ ਸਵਾਲ ਜਵਾਬ ਮੁਕਾਬਲੇ ਵੀ ਕਰਵਾਏ ਗਏ ਜਿਸ ਵਿੱਚ ਕਿਸੇ ਵੀ ਉਮਰ ਦੇ ਵਿਅਕਤੀ ਅਤੇ ਬੱਚੇ ਵੱਲੋਂ ਜੋ ਜਵਾਬ ਦਿੱਤੇ ਗਏ ਉਸ ਦੇ ਲਿਹਾਜ ਨਾਲ ਉਹਨਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।। ਦਸਤਾਰ ਦੁਮਾਲਾ ਮੁਕਾਬਲੇ ਵਿੱਚ ਜੱਜਮੈਂਟ ਦੀ ਭੂਮਿਕਾ ਸਾਜਨ ਪ੍ਰੀਤ ਸਿੰਘ ਮਰਗਿੰਦਪੁਰਾ, ਹੁਸਨਦੀਪ ਸਿੰਘ , ਸੁਖਮਨਦੀਪ ਸਿੰਘ ਭਿੱਖੀਵਿੰਡ, ਹਰਮਨਦੀਪ ਸਿੰਘ ਭਿੱਖੀਵਿੰਡ , ਅੰਮ੍ਰਿਤਪਾਲ ਸਿੰਘ ਵੱਲੋਂ ਬਾਖੂਬੀ ਨਿਭਾਈ ਗਈ। ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਪ੍ਰਧਾਨ ਹੀਰਾ ਸਿੰਘ ਸੋਹਲ , ਸਕੱਤਰ ਨਿਰਮਲ ਸਿੰਘ ਸੁਰ ਸਿੰਘ , ਮੀਤ ਸਕੱਤਰ ਹਰਚਰਨ ਸਿੰਘ ਉਬੋਕੇ , ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ , ਜਿਲਾ ਕੋਆਰਡੀਨੇਟਰ ਭਾਈ ਮਨਦੀਪ ਸਿੰਘ ਘੋਲੀਆਂ ਕਲਾਂ, ਦਸਤਾਰ ਕੋਆਰਡੀਨੇਟਰ ਹਰਜੀਤ ਸਿੰਘ ਲਹਿਰੀ, ਵਾਈਸ ਕੋਆਡੀਨੇਟਰ ਆਕਾਸ਼ਦੀਪ ਸਿੰਘ, ਵਜੀਰ ਸਿੰਘ ਆਸਲ , ਸਿੱਖ ਪ੍ਰਚਾਰਕ ਸੁਖਵਿੰਦਰ ਸਿੰਘ ਖਾਲੜਾ , ਭਾਈ ਗੁਰਮੀਤ ਸਿੰਘ ਮਾਲੂਵਾਲ, ਗਗਨਦੀਪ ਸਿੰਘ ਨੇ ਪ੍ਰੋਗਰਾਮ ਨੂੰ ਬਿਨਾਂ ਕਿਸੇ ਰੁਕਾਵਟ ਤੇ ਸਫਲ ਬਣਾਉਣ ਵਾਲੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੋਰਨਾ ਨਗਰਾਂ ਨੂੰ ਇਹੋ ਜਿਹੇ ਨੌਜਵਾਨਾਂ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ ਜੋ ਹਰ ਸਾਲ ਸਲਾਨਾ ਸਮਾਗਮਾਂ ਤੋਂ ਪਹਿਲਾਂ ਇਲਾਕੇ ਦੇ ਬੱਚਿਆਂ ਨੂੰ ਇਕੱਤਰ ਕਰਕੇ ਉਹਨਾਂ ਦੇ ਧਾਰਮਿਕ ਮੁਕਾਬਲੇ ਕਰਵਾਉਂਦੇ ਹਨ। ਉਹਨਾਂ ਨੇ ਸੁਸਾਇਟੀ ਨੂੰ ਸਨਮਾਨਿਤ ਕਰਨ ਤੇ ਵਿਸ਼ੇਸ਼ ਤੌਰ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਬਖਸ਼ ਸਿੰਘ , ਅਜਮੇਰ ਸਿੰਘ, ਗੁਰਜੀਤ ਸਿੰਘ, ਬਲਜੀਤ ਸਿੰਘ , ਹਰਜਿੰਦਰ ਸਿੰਘ, ਗੁਰਭੇਜ ਸਿੰਘ , ਜਰਨੈਲ ਸਿੰਘ, ਕੁਲਵੰਤ ਸਿੰਘ, ਜਗਮੀਤ ਸਿੰਘ, ਗ੍ਰੰਥੀ ਭਾਈ ਮਨਜੀਤ ਸਿੰਘ, ਮੈਡਮ ਪਰਮਜੀਤ ਕੌਰ ਅਤੇ ਮਾਸਟਰ ਦਲਜੀਤ ਸਿੰਘ ਆਦਿ ਹਾਜ਼ਰ ਸਨ। ਅਖੀਰ ਤੇ ਸੰਗਤਾਂ ਨੇ ਗੁਰੂ ਕੇ ਅਟੁੱਟ ਲੰਗਰ ਦਾ ਭਰਪੂਰ ਆਨੰਦ ਮਾਣਿਆ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









