Home » ਮਾਝਾ » ਤਰਨਤਾਰਨ ਜ਼ਿਲ੍ਹੇ ਦੇ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਸਮੇਂ-ਸਿਰ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਸਬੰਧਿਤ ਅਧਿਕਾਰੀ-ਡਿਪਟੀ ਕਮਿਸ਼ਨਰ

ਤਰਨਤਾਰਨ ਜ਼ਿਲ੍ਹੇ ਦੇ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਸਮੇਂ-ਸਿਰ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਸਬੰਧਿਤ ਅਧਿਕਾਰੀ-ਡਿਪਟੀ ਕਮਿਸ਼ਨਰ

SHARE ARTICLE

260 Views

ਤਰਨਤਾਰਨ ਜ਼ਿਲ੍ਹੇ ਦੇ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਸਮੇਂ-ਸਿਰ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਸਬੰਧਿਤ ਅਧਿਕਾਰੀ-ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਤਹਿਸੀਲ ਤਰਨ ਤਾਰਨ, ਭਿੱਖੀਵਿੰਡ ਅਤੇ ਸਬ-ਤਹਿਸੀਲ ਚੋਹਲਾ ਸਾਹਿਬ ਤੇ ਖੇਮਕਰਨ ਨਾਲ ਸਬੰਧਿਤ ਮਾਲ ਵਿਭਾਗ ਦੇ ਕੰਮਾਂ ਸਬੰਧੀ ਹੋਈ ਮੀਟਿੰਗ

ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਦੀ ਵਿਸ਼ੇਸ ਮੀਟਿੰਗ ਹੋਈ।ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਤਹਿਸੀਲ ਤਰਨ ਤਾਰਨ, ਭਿੱਖੀਵਿੰਡ ਅਤੇ ਸਬ-ਤਹਿਸੀਲ ਚੋਹਲਾ ਸਾਹਿਬ ਤੇ ਖੇਮਕਰਨ ਨਾਲ ਸਬੰਧਿਤ ਮਾਲ ਵਿਭਾਗ ਦੇ ਲੰਬਿਤ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਤਰਨ ਤਾਰਨ ਸੀ੍ ਸਿਮਰਨਦੀਪ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਸਰਬਜੀਤ ਸਿੰਘ, ਜ਼ਿਲ੍ਹਾ ਸਿਸਟਮ ਮੈਨੇਜਰ ਰਮਨ ਮਲਹੋਤਰਾ ਅਤੇ ਸਦਰ ਕਾਨੂੰਨਗੋ ਸ੍ਰੀ ਰਮਨ ਕੁਮਾਰ ਤੋਂ ਇਲਾਵਾ ਤਹਿਸੀਲਦਾਰ, ਨਾਇਬ ਤਹਿਸੀਲਦੀਰ, ਸਮੂਹ ਕਾਨੂੰਨਗੋ ਤੇ ਪਟਵਾਰੀਆਂ ਵੀ ਹਾਜ਼ਰ ਸਨ।                    

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਲੰਮੇ ਸਮੇਂ ਤੋਂ ਲੰਬਿਤ ਪਈਆਂ ਜਮ੍ਹਾਂਬੰਦੀਆਂ ਨੂੰ ਕੰਨਜਾਇਨ ਅਤੇ ਲਾਈਵ ਕਰਨ ਦੇ ਨਿਰਦੇਸ਼ ਵੀ ਦਿੱਤੇ ਅਤੇ ਪੈਡਿੰਗ ਪਏ ਇੰਤਕਾਲਾਂ ਦੇ ਤੁਰੰਤ ਨਿਪਟਾਰੇ ਲਈ ਸਮੂਹ ਅਧਿਕਾਰੀਆ ਨੂੰ ਆਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ “ਮੇਰਾ ਘਰ, ਮੇਰਾ ਨਾਮ” ਸਕੀਮ ਦੇ ਨਕਸ਼ਾ-1 ਦੀ ਗਰਾਊਂਡ ਟਰੁੱਥਿੰਗ ਦਾ ਕੰਮ ਮੁਕੰਮਲ ਕੀਤਾ ਜਾਵੇ ਅਤੇ ਮੁਸਾਵੀਆ ਦੇ ਡਿਜ਼ੀਟਲ ਕੰਮਾਂ ਵਿੱਚ ਤੇਜ਼ੀ ਲਿਆਦੀ ਜਾਵੇ।ਉਹਨਾਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਰੈਵੀਨਿਊ ਰਿਕਾਰਡ ਵਿੱਚੋ ਟੈਕਸ ਐਂਟਰੀ ਨੂੰ ਖਤਮ ਕੀਤਾ ਜਾਵੇ।ਉਹਨਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਸਮੇਂ-ਸਿਰ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ